Posted inPunjab ਕੁਰਸੀ ਦੇ ਲਾਲਚੀ ਲੋਕਾਂ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੀ ਮਾਣ-ਮਰਿਆਦਾ ਦਾ ਨਹੀਂ ਕੀਤਾ ਸਤਿਕਾਰ : ਛੋਟੇਪੁਰ Posted by overwhelmpharma@yahoo.co.in March 9, 2025No Comments ਕਲਾਨੌਰ, 9 ਮਾਰਚ (ਰਵਿੰਦਰ ਸ਼ਰਮਾ) : ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਪ੍ਰਜੀਡਿੰਗ ਮੈਂਬਰ ਸੁੱਚਾ ਸਿੰਘ ਛੋਟੇਪੁਰ ਸਾਬਕਾ ਮੰਤਰੀ ਪੰਜਾਬ ਵੱਲੋਂ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਰਘਬੀਰ ਸਿੰਘ, ਸ਼੍ਰੀ ਕੇਸਗੜ੍ਹ ਤਖਤ ਸੁਲਤਾਨ ਸਿੰਘ ਅਤੇ ਇਸ ਤੋਂ ਪਹਿਲਾਂ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਜਿਸ ਤਰ੍ਹਾਂ ਉਹਨਾਂ ਦੇ ਅਹੁਦਿਆਂ ਤੋਂ ਹਟਾ ਕੇ ਅਪਮਾਨ ਕੀਤਾ ਗਿਆ ਹੈ, ਉਥੇ ਸਿੱਖ ਕੌਮ ਦੀ ਸਰਬ ਉੱਚ ਅਦਾਲਤ ਸ਼੍ਰੀ ਅਕਾਲ ਤਖਤ ਸਾਹਿਬ ਦਾ ਕੁਰਸੀ ਦੀ ਖ਼ਾਤਰ ਸਨਮਾਨ ਘਟਾਉਣ ਦੀ ਕੋਸ਼ਿਸ਼ ਕੀਤੀ ਗਈ ਹੈ। ਉਹਨਾਂ ਕਿਹਾ ਕਿ ਸ਼੍ਰੀ ਅਕਾਲ ਤਖ਼ਤ ਸਾਹਿਬ ਜਿਸ ਨਾਲ ਦੇਸ਼ੀ, ਵਿਦੇਸ਼ੀ ਜਾਂ ਕਿਸੇ ਹੋਰ ਸਿੱਖ ਵੱਲੋਂ ਮੱਥਾ ਲਾਇਆ ਹੈ, ਉਨਾਂ ਨੂੰ ਸਿੱਖ ਕੌਮ ਦੀਆਂ ਨਜ਼ਰਾਂ ’ਚੋਂ ਡਿੱਗਣ ਦੇ ਨਾਲ ਗੁੱਸੇ ਦਾ ਵੀ ਸ਼ਿਕਾਰ ਹੋਣਾ ਪਿਆ ਹੈ। ਛੋਟੇਪੁਰ ਨੇ ਕਿਹਾ ਕਿ ਸ਼੍ਰੀ ਅਕਾਲ ਤਖ਼ਤ ਸਾਹਿਬ ਦੀ ਮਹਾਨਤਾ ਨੂੰ ਅਜੇ ਤੱਕ ਕੋਈ ਵੀ ਘਟਾ ਨਹੀਂ ਸਕਿਆ ਕਿਉਂਕਿ ਇਸ ਮਹਾਨ ਤਖ਼ਤ ਦੀ ਸਿਰਜਨਾ ਮੀਰੀ ਪੀਰੀ ਦੇ ਮਾਲਕ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਵੱਲੋਂ ਕੀਤੀ ਗਈ ਹੈ ਤੇ ਇਸ ਤਖ਼ਤ ’ਤੇ ਮਹਾਨ ਤਪਸਵੀ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਅਤੇ ਭਾਈ ਗੁਰਦਾਸ ਜੀ ਵੱਲੋਂ ਵੀ ਵਿਸ਼ੇਸ਼ ਯੋਗਦਾਨ ਪਾਇਆ ਹੈ। ਛੋਟੇਪੁਰ ਨੇ ਕਿਹਾ ਕੁਰਸੀ ਦੇ ਲਾਲਚੀ ਲੋਕਾਂ ਨੇ ਆਪਣੇ ਸਵਾਰਥਾਂ ਖਾਤਰ ਅਕਾਲੀ ਦਲ ਦੇ ਗੌਰਮਾਈ ਇਤਿਹਾਸ ਤੇ ਸ਼੍ਰੀ ਅਕਾਲ ਤਖਤ ਸਾਹਿਬ ਦੀ ਮਾਨ ਮਰਿਆਦਾ ਦਾ ਸਤਿਕਾਰ ਵੀ ਨਹੀਂ ਕੀਤਾ। Post navigation Previous Post ਕਿਸਾਨ ਔਰਤਾਂ ਨੂੰ ਨਵੀਨਤਮ ਖੇਤੀ ਤਕਨੀਕਾਂ ਬਾਰੇ ਜਾਣਕਾਰੀ ਦੇਣ ਲਈ ਸਿਖਲਾਈ ਪ੍ਰੋਗਰਾਮNext Postਪਹਿਲੀ ਅਪ੍ਰੈਲ ਤੋਂ ਬਦਲ ਜਾਣਗੇ GST ਨਿਯਮ, ਜਾਣੋ ਤੁਹਾਡੀ ਜੇਬ ‘ਤੇ ਕਿੰਨਾ ਪਵੇਗਾ ਅਸਰ