ਬਾਦਲ ਪਰਿਵਾਰ ਹਮੇਸ਼ਾ ਪੰਥ ਵਿਰੋਧੀ ਰਿਹਾ : ਗਿਆਨੀ ਹਰਪ੍ਰੀਤ ਸਿੰਘ

ਰਾਹੋਂ, 9 ਮਾਰਚ (ਰਵਿੰਦਰ ਸ਼ਰਮਾ) : ਪਿੰਡ ਹੁਸੈਨਪੁਰ ਵਿਖੇ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਉਨਾਂ ਦੇ ਹਮਾਇਤੀਆਂ ਵੱਲੋਂ ਕੀਤੀ ਵਿਸ਼ਾਲ ਕਾਨਫਰੰਸ ਵਿਚ ਵੱਖ-ਵੱਖ ਪੰਥਕ ਜਥੇਬੰਦੀਆਂ, ਸਮਾਜ ਸੇਵੀ ਜਥੇਬੰਦੀਆਂ ਵੱਲੋਂ ਹਿੱਸਾ ਲਿਆ ਗਿਆ। ਇਸ ਮੌਕੇ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਬਾਦਲਾਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਬਾਦਲ ਪਰਿਵਾਰ ਦਾ ਪਿਛਲੇ ਲੰਮੇ ਸਮੇਂ ਤੋਂ ਕਬਜ਼ਾ ਰਿਹਾ ਹੈ। ਜੋ ਵੀ ਉਨ੍ਹਾਂ ਦੇ ਖਿਲਾਫ ਬੋਲਦਾ ਸੀ ਉਨ੍ਹਾਂ ਨੂੰ ਪਾਰਟੀ ਵਿੱਚੋਂ ਕੱਢ ਦਿੰਦੇ ਸਨ। ਹੁਣ ਸਮਾਂਗਿਆ ਹੈ ਇਨ੍ਹਾਂ ਦੀ ਧੱਕੇਸ਼ਾਹੀ ਵਿਰੁੱਧ ਇੱਕ ਆਵਾਜ਼ ਬੁਲੰਦ ਕਰੀਏ। ਉਨ੍ਹਾਂ ਆਖਿਆ ਪੰਥ ਨਾ ਕਿਸੇ ਨੂੰ ਮਾਰੇ ਬੰਦਿਆਂ ਦੀ ਕੋਈ ਪਰਵਾਹ ਨਹੀਂ।

ਗਿਆਨੀ ਹਰਪ੍ਰੀਤ ਸਿੰਘ ਨੇ ਦੱਸਿਆ ਉਨ੍ਹਾਂ ਵੱਲੋਂ ਬਹੁਤ ਲੰਮਾ ਸਮਾਂ ਬੜੀ ਇਮਾਨਦਾਰੀ ਨਾਲ ਅਕਾਲ ਤਖਤ ਸਾਹਿਬ ਦੀ ਜਥੇਦਾਰੀ ਦੀ ਸੇਵਾ ਨਿਭਾਈ। ਬਾਦਲ ਪਰਿਵਾਰ ਨੇ ਗੁਰਦੁਆਰਾ ਸ਼੍ਰੋਮਣੀ ਪ੍ਰਬੰਧਕ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ ਪਾਰਟੀ ਨੂੰ ਆਪਣੀ ਜਗੀਰ ਸਮਝ ਲਿਆ। ਪ੍ਰਕਾਸ਼ ਸਿੰਘ ਬਾਦਲ ਵੱਲੋਂ ਮੁੱਖ ਮੰਤਰੀ ਹੁੰਦੇ ਹੋਏ ਬਹੁਤ ਸਾਰੇ ਪੰਥ ਵਿਰੋਧੀ ਕੰਮ ਕੀਤੇ। ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸਰਬੱਤ ਦੇ ਭਲੇ ਲਈ ਅਤੇ ਬਾਦਲ ਪਰਿਵਾਰ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੁਕਤ ਕਰਾਉਣ ਲਈ ਸਾਰਿਆਂ ਨੂੰ ਇੱਕਜੁੱਟ ਹੋਣ ਦਾ ਸੱਦਾ ਦਿੱਤਾ। ਇਸ ਮੌਕੇ ਸਾਬਕਾ ਐਮਪੀ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਵੱਲੋਂ ਵੀ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਲੰਮੇ ਹੱਥੀ ਲੈਂਦਿਆ ਪੰਥਕ ਹਮਦਰਦਾਂ ਨੂੰ ਇੱਕ ਹੋਣ ਦਾ ਸੱਦਾ ਦਿੱਤਾ।

ਚੋਣਾਂ ਵਿਚ ਬਾਦਲ ਪਰਿਵਾਰ ਨੂੰ ਹਰਾਉਣ ਦਾ ਦਿੱਤਾ ਸੱਦਾ-ਬੀਬੀ ਜਗੀਰ ਕੌਰ

ਇਸ ਮੌਕੇ ਬੀਬੀ ਜਗੀਰ ਕੌਰ ਸਾਬਕਾ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੋਈਆਂ ਭੁੱਲਾਂ ਦੀ ਮਾਫੀ ਵੀ ਮੰਗੀ। ਆਉਣ ਵਾਲੀਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵਿਚ ਬਾਦਲ ਪਰਿਵਾਰਾਂ ਨੂੰ ਹਰਾਉਣ ਦਾ ਸੱਦਾ ਦਿੱਤਾ। ਇਸ ਮੌਕੇ ਕੁਲਦੀਪ ਸਿੰਘ ਵਡਾਲਾ ਦੇ ਪੁੱਤਰ ਗੁਰਪ੍ਰਤਾਪ ਸਿੰਘ ਵਡਾਲਾ ਵੱਲੋਂ ਵੀ ਪੰਜਾਬ, ਪੰਜਾਬੀ, ਪੰਜਾਬੀਅਤ ਅਤੇ ਦੇਸ਼ ਨੂੰ ਪੰਥ ਵਿਰੋਧੀਆਂ ਤੋਂ ਬਚਾਉਣ ਲਈ ਅੱਗੇ ਆਉਣ ਦਾ ਸੱਦਾ ਦਿੱਤਾ। ਉਨ੍ਹਾਂ ਵੱਲੋਂ ਜਥੇਦਾਰ ਮਹਿੰਦਰ ਸਿੰਘ ਹੁਸੈਨਪੁਰ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮਾਜ ਸੇਵੀ ਬਰਜਿੰਦਰ ਸਿੰਘ ਹੁਸੈਨਪੁਰ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਹੁਸੈਨਪੁਰ ਪਰਿਵਾਰ ਲੰਮੇ ਸਮੇਂ ਤੋਂ ਪੰਥ ਦੀ ਸੇਵਾ ਕਰਦੇਰਿਹਾ ਹੈ।

ਇਸ ਮੌਕੇ ਬੀਬੀ ਜਗੀਰ ਕੌਰ ਸਾਬਕਾ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸਰਵਣ ਸਿੰਘ ਫਿਲੌਰ, ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਸਾਬਕਾ ਮੈਂਬਰ ਪਾਰਲੀਮੈਂਟ, ਕੁਲਦੀਪ ਸਿੰਘ ਵਜੀਦਪੁਰ ਪ੍ਰਧਾਨ ਦੁਆਬਾ ਕਿਸਾਨ ਯੂਨੀਅਨ, ਸਾਬਕਾ ਵਿਧਾਇਕ ਮੋਹਨ ਲਾਲ ਬੰਗਾ, ਚਰਨਜੀਤ ਸਿੰਘ ਬਰਾੜ, ਤਰਲੋਚਨ ਸਿੰਘ ਦੁਪਾਲਪੁਰ, ਹਰਿੰਦਰ ਪਾਲ ਸਿੰਘ ਚੰਦੂਮਾਜਰਾ, ਗੁਰ ਪ੍ਰਤਾਪ ਸਿੰਘ ਵਡਾਲਾ, ਸੁਰਜੀਤ ਸਿੰਘ ਰੱਖੜਾ, ਸੁਖਵਿੰਦਰ ਸਿੰਘ ਥਾਂਦੀ, ਓਂਕਾਰ ਸਿੰਘ ਰਠੌਰ, ਅਮਰਜੀਤ ਸਿੰਘ ਸੰਧੂ, ਦਵਿੰਦਰ ਸਿੰਘ ਸਰਪੰਚ ਸਹਿਬਾਜਪੁਰ, ਲਾਲ ਚੰਦ ਸਰਪੰਚ ਤਾਜਪੁਰ, ਜਥੇਦਾਰ ਬਾਬਾ ਨੰਦ ਸਿੰਘ ਗੁਰਦੁਆਰਾ ਮੰਜੀ ਸਾਹਿਬ ਤਰਨਾ ਦਲ, ਅਖੰਡ ਕੀਰਤਨੀ ਜਥਾ ਕਲਗੀਧਰ ਸੇਵਕ ਜਥਾ, ਬਲਵੀਰ ਸਿੰਘ ਚੰਗਿਆੜਾ ਅੰਤਰਰਾਸ਼ਟਰੀ ਸਿੱਖ ਪ੍ਰਚਾਰਕ ਕਨੇਡਾ, ਸ੍ਰੀ ਗੁਰੂ ਰਾਮਦਾਸ ਸੇਵਾ ਸੋਸਾਇਟੀ ਨਵਾਂਸ਼ਹਿਰ, ਗੁਰਦੀਪ ਸਿੰਘ ਉੜਾਪੜ ਢਾਡੀ ਜਥਾ, ਗੁਰਮੀਤ ਸਿੰਘ ਕਲੇਰ, ਦਵਿੰਦਰ ਸਿੰਘ, ਜਥੇਦਾਰ ਮੰਗਲ ਸਿੰਘ, ਦੀਦਾਰ ਸਿੰਘ, ਸੁਰਜੀਤ ਸਿੰਘ, ਪਰਵਿੰਦਰ ਸਿੰਘ ਕਿਤਣਾ, ਜਸਪਾਲ ਸਿੰਘ ਸਰਪੰਚ ਬੀਰੋਵਾਲ, ਸਨੀ ਸਿੰਘ, ਜਾਫਰ ਸਿੰਘ, ਉਂਕਾਰ ਸਿੰਘ ਰਠੌਰ, ਜਸਵਿੰਦਰ ਸਿੰਘ ਕਾਹਮਾ, ਰੇਸ਼ਮ ਸਿੰਘ ਖਾਲਸਾ, ਸਟੇਜ ਸਕੱਤਰ ਸਰਪੰਚ ਮੇਜਰ ਕੁਮਾਰ ਬੈਰਸਾਲ ਆਦਿ ਹਾਜ਼ਰ ਸਨ। ਇਸ ਮੌਕੇ ਜਥੇ. ਮਹਿੰਦਰ ਸਿੰਘ ਹੁਸੈਨਪੁਰ ਅਤੇ ਨਰੋਆ ਪੰਜਾਬ ਦੇ ਸਰਪ੍ਰਸਤ ਅਤੇ ਸਮਾਜ ਸੇਵਕ ਬਰਜਿੰਦਰ ਸਿੰਘ ਹੁਸੈਨਪੁਰ ਨੇ ਪੁੱਜੀਆਂ ਸਖਸ਼ੀਅਤਾਂ ਸਮੇਤ ਪੰਚਾਂ, ਸਰਪੰਚਾਂ, ਨੰਬਰਦਾਰਾਂ, ਵੱਖ-ਵੱਖ ਸਮਾਜ ਸੇਵੀ ਜਥੇਬੰਦੀਆਂ, ਧਾਰਮਿਕ ਜਥੇਬੰਦੀਆਂ ਦੇ ਆਗੂਆਂ ਨੂੰ ਸਨਮਾਨਿਤ ਕੀਤਾ ਗਿਆ।

Comments

No comments yet. Why don’t you start the discussion?

Leave a Reply

Your email address will not be published. Required fields are marked *

This site uses Akismet to reduce spam. Learn how your comment data is processed.