Posted inਬਰਨਾਲਾ ਫ਼ਰਵਾਹੀ ਦੇ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ Posted by overwhelmpharma@yahoo.co.in Mar 9, 2025 ਬਰਨਾਲਾ, 9 ਮਾਰਚ (ਰਵਿੰਦਰ ਸ਼ਰਮਾ) : ਬਰਨਾਲਾ ਬਠਿੰਡਾ ਰੋਡ ’ਤੇ ਅਣਪਛਾਤੇ ਵਾਹਨ ਦੀ ਟੱਕਰ ਨਾਲ ਜ਼ਿਲ੍ਹਾ ਬਰਨਾਲਾ ਦੇ ਪਿੰਡ ਫ਼ਰਵਾਹੀ ਦੇ ਨੌਜਵਾਨ ਦੀ ਮੌਤ ਹੋ ਗਈ। ਜਾਣਕਾਰੀ ਦਿੰਦਿਆਂ ਥਾਣਾ ਸਿਟੀ-2 ਦੇ ਸਹਾਇਕ ਥਾਣੇਦਾਰ ਦਰਸ਼ਨ ਸਿੰਘ ਨੇ ਦੱਸਿਆ ਕਿ ਸੰਤੋਖ ਸਿੰਘ ਪੁੱਤਰ ਸਵ. ਤੇਜਾ ਸਿੰਘ ਵਾਸੀ ਫਰਵਾਹੀ ਡਿਊਟੀ ਤੋਂ ਵਾਪਸ ਆਪਣੇ ਮੋਟਰਸਾਈਕਲ ’ਤੇ ਪਿੰਡ ਫਰਵਾਹੀ ਨੂੰ ਜਾ ਰਿਹਾ ਸੀ, ਜਦ ਉਹ ਹੰਡਿਆਇਆ ਰੋਡ ‘ਤੇ ਕਿਸਾਨ ਢਾਬੇ ਨਜ਼ਦੀਕ ਪਹੁੰਚਿਆ ਤਾਂ ਕਿਸੇ ਅਣਪਛਾਤੇ ਤੇਜ਼ ਰਫਤਾਰ ਵਾਹਨ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ’ਚ ਮੋਟਰਸਾਈਕਲ ਚਾਲਕ ਸੰਤੋਖ ਸਿੰਘ ਗੰਭੀਰ ਰੂਪ ‘ਚ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਬਰਨਾਲਾ ਵਿਖੇ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਮ੍ਰਿਤਕ ਦੇ ਭਰਾ ਗੁਰਵਿੰਦਰ ਸਿੰਘ ਪੁੱਤਰ ਸਵ. ਤੇਜਾ ਸਿੰਘ ਵਾਸੀ ਫਰਵਾਹੀ ਦੇ ਬਿਆਨਾਂ ‘ਤੇ ਅਣਪਛਾਤੇ ਵਾਹਨ ਚਾਲਕ ਖਿਲਾਫ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। Post navigation Previous Post ਬਰਨਾਲਾ ’ਚ ਕਾਰ ਦੀ ਏਜੰਸੀ ਦੇਣ ਦੀ ਆੜ ’ਚ 58 ਲੱਖ 15 ਹਜ਼ਾਰ ਰੁਪਏ ਦੀ ਠੱਗੀNext Postਗਰਦਨ ‘ਤੇ ਦਾਤ ਰੱਖ ਕੇ ਪਿਓ ਪੁੱਤ ਨੂੰ ਲੁੱਟਿਆ, ਹਥਿਆਰਾਂ ਨਾਲ ਲੈਸ ਛੇ ਬਦਮਾਸ਼ਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ