ਸਿਹਤ ਵਿਭਾਗ ਵੱਲੋਂ ਮਨਾਇਆ ਜਾ ਰਿਹੈ ਵਿਸ਼ਵ ਗਲੂਕੋਮਾ ਹਫ਼ਤਾ

– ਸਮੇਂ ਸਿਰ ਜਾਂਚ ਨਾਲ ਮੋਤੀਆ ਦਾ ਇਲਾਜ ਸੰਭਵ: ਸਿਵਲ ਸਰਜਨ


ਬਰਨਾਲਾ, 10 ਮਾਰਚ (ਰਵਿੰਦਰ ਸ਼ਰਮਾ)ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਅਤੇ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਬਰਨਾਲਾ ਵੱਲੋਂ 15 ਮਾਰਚ ਤੱਕ “ਵਿਸ਼ਵ ਗਲੂਕੋਮਾ ਹਫਤਾ” ਮਨਾਇਆ ਜਾ ਰਿਹਾ ਹੈ।
ਸਿਵਲ ਸਰਜਨ ਬਰਨਾਲਾ ਡਾ. ਬਲਦੇਵ ਸਿੰਘ ਸੰਧੂ ਨੇ ਹਫਤੇ ਦੀ ਸ਼ੁਰੂਆਤ ਕਰਨ ਮੌਕੇ ਦੱਸਿਆ ਕਿ 15 ਮਾਰਚ ਤੱਕ ਇਸ ਵਿਸ਼ੇਸ਼ ਹਫ਼ਤੇ ਦੌਰਾਨ ਲੋਕਾਂ ਨੂੰ ਅੱਖਾਂ ਦੀ ਸਿਹਤ ਸੰਭਾਲ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ ਅਤੇ ਜ਼ਿਲ੍ਹਾ ਹਸਪਤਾਲ ਬਰਨਾਲਾ ਵਿਖੇ ਡਾ. ਅਮੋਲਦੀਪ ਕੌਰ ਅਤੇ ਡਾ. ਦੀਪਤੀ ਅੱਖਾਂ ਦੇ ਮਾਹਿਰ, ਸਬ ਡਵਿਜ਼ਨਲ ਹਸਪਤਾਲ ਤਪਾ ਵਿਖੇ ਡਾ. ਇੰਦੂ ਬਾਂਸਲ ਅਤੇ ਧਨੌਲਾ ਅਤੇ ਮਹਿਲ ਕਲਾਂ ਵਿਖੇ ਅਪਥਾਲਮਿਕ ਅਫ਼ਸਰਾਂ ਵੱਲੋਂ ਕਾਲੇ ਮੋਤੀਏ ਦੇ ਮਰੀਜ਼ਾਂ ਦੀ ਜਾਂਚ ਕੀਤੀ ਜਾਵੇਗੀ।
ਡਾ. ਅਮੋਲਦੀਪ ਕੌਰ ਅਤੇ ਡਾ. ਦੀਪਤੀ ਅੱਖਾਂ ਦੇ ਮਾਹਿਰ ਡਾਕਟਰ ਨੇ ਦੱਸਿਆ ਕਿ ਭਾਰਤ ਵਿੱਚ ਕਾਲਾ ਮੋਤੀਆ ਸਥਾਈ ਨੇਤਰਹੀਨਤਾ ਦੇ ਮੁੱਖ ਕਾਰਨਾਂ ਵਿੱਚੋਂ ਮੁੱਖ ਕਾਰਨ ਹੈ। ਕਾਲੇ ਮੋਤੀਏ ਦੇ ਲੱਛਣਾਂ ਵਿੱਚ ਅਸਾਧਾਰਨ ਸਿਰ ਦਰਦ ਜਾਂ ਅੱਖਾਂ ਵਿੱਚ ਦਰਦ, ਪੜ੍ਹਨ ਵਾਲੇ ਚਸ਼ਮਿਆਂ ਦਾ ਨੰਬਰ ਵਾਰ-ਵਾਰ ਬਦਲਣਾ, ਰੌਸ਼ਨੀ ਦੇ ਦੁਆਲੇ ਰੰਗਦਾਰ ਚੱਕਰ, ਅੱਖਾਂ ਵਿੱਚ ਦਰਦ ਅਤੇ ਲਾਲੀ ਨਾਲ ਨਜ਼ਰ ਦਾ ਅਚਾਨਕ ਘਟਨਾ, ਨਿਗ੍ਹਾ ਦਾ ਸੀਮਿਤ ਹੋਣਾ ਆਦਿ ਸ਼ਾਮਿਲ ਹਨ। ਉਨ੍ਹਾਂ ਕਿਹਾ ਕਿ ਜੇਕਰ ਸਮੇਂ ਸਿਰ ਇਸਦਾ ਪਤਾ ਚਲ ਜਾਵੇ ਤਾਂ ਕਾਲੇ ਮੋਤੀਏ ਦਾ ਇਲਾਜ ਸੰਭਵ ਹੈ।
   ਇਸ ਪ੍ਰੋਗਰਾਮ ਦੇ ਜ਼ਿਲ੍ਹਾ ਨੋਡਲ ਅਫਸਰ ਡਾ. ਗੁਰਬਿੰਦਰ ਕੌਰ (ਜ਼ਿਲ੍ਹਾ ਟੀਕਾਕਰਨ ਅਫ਼ਸਰ) ਨੇ ਵਿਸ਼ੇ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ 40 ਸਾਲ ਤੋਂ ਵੱਧ ਉਮਰ ਦੇ ਹਰ ਵਿਅਕਤੀ ਨੂੰ ਸਾਲ ਵਿੱਚ ਇੱਕ ਵਾਰ ਆਪਣੀਆਂ ਅੱਖਾਂ ਦਾ ਪ੍ਰੈਸ਼ਰ ਚੈੱਕ ਕਰਵਾਉਣਾ ਚਾਹੀਦਾ ਹੈ ਤਾਂ ਕਿ ਸਮੇਂ ਸਿਰ ਕਾਲੇ ਮੋਤੀਏ ਦੀ ਪਛਾਣ ਕਰਕੇ ਇਸ ਦਾ ਇਲਾਜ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਅਜਿਹੇ ਵਿਅਕਤੀਆਂ ਨੂੰ ਗਲੂਕੋਮਾ ਪ੍ਰਤੀ ਵਧੇਰੇ ਸਾਵਧਾਨ ਰਹਿਣਾ ਚਾਹੀਦਾ ਜਿਨ੍ਹਾਂ ਦਾ ਕੋਈ ਪਰਿਵਾਰਕ ਮੈਂਬਰ ਕਾਲੇ ਮੋਤੀਏ ਤੋਂ ਪੀੜਿਤ ਹੋਵੇ ਜਾਂ ਕੋਈ ਵਿਅਕਤੀ ਸ਼ੂਗਰ ਜਾਂ ਹਾਈ ਬਲੱਡ ਪ੍ਰੈਸ਼ਰ ਤੋਂ ਪੀੜਤ ਹੋਵੇ। ਇਸ ਤੋਂ ਇਲਾਵਾ ਅਲਰਜੀ, ਦਮਾ, ਚਮੜੀ ਰੋਗਾਂ ਆਦਿ ਲਈ ਵਧੇਰੇ ਸਟੀਰਾਇਡ ਵਰਤਣ ਵਾਲਿਆਂ ਨੂੰ ਵੀ ਇਸ ਰੋਗ ਤੋਂ ਚੌਕਸ ਰਹਿਣ ਦੀ ਜ਼ਰੂਰਤ ਹੁੰਦੀ ਹੈ।
   ਇਸ ਮੌਕੇ ਕਰਮਜੀਤ ਸਿੰਘ ਆਪਥਾਲਮਿਕ ਅਫ਼ਸਰ ਸਿਵਲ ਹਸਪਤਾਲ ਬਰਨਾਲਾ , ਕੁਲਦੀਪ ਸਿੰਘ ਮਾਨ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ, ਹਰਜੀਤ ਸਿੰਘ ਬਾਗੀ ਜ਼ਿਲ੍ਹਾ ਬੀ.ਸੀ.ਸੀ. ਕੋਆਰਡੀਨੇਟਰ ਅਤੇ ਮੈਡਮ ਆਰਾਧਨਾ ਆਦਿ ਹਾਜ਼ਰ ਸਨ।

Comments

No comments yet. Why don’t you start the discussion?

Leave a Reply

Your email address will not be published. Required fields are marked *

This site uses Akismet to reduce spam. Learn how your comment data is processed.