Posted inਬਰਨਾਲਾ ਭਦੌੜ ਵਿਖੇ ਨਸ਼ੀਲੀਆਂ ਗੋਲੀਆਂ ਸਣੇ ਵਿਅਕਤੀ ਗ੍ਰਿਫ਼ਤਾਰ Posted by overwhelmpharma@yahoo.co.in Mar 10, 2025 ਬਰਨਾਲਾ, 10 ਮਾਰਚ (ਰਵਿੰਦਰ ਸ਼ਰਮਾ) : ਜ਼ਿਲ੍ਹਾ ਬਰਨਾਲਾ ਦੇ ਪੇਂਡੂ ਖੇਤਰ ਭਦੌੜ ਦੀ ਪੁਲਿਸ ਵਲੋਂ 800 ਨਸ਼ੀਲੀਆ ਗੋਲੀਆਂ ਬਰਾਮਦ ਕਰ ਇੱਕ ਨੌਜਵਾਨ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ। ਇਸ ਸਬੰਧੀ ਥਾਣਾ ਭਦੌੜ ਦੇ ਮੁੱਖ ਅਫਸਰ ਇੰਸਪੈਕਟਰ ਵਿਜੇ ਪਾਲ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ਮੁਹੰਮਦ ਸਰਫ਼ਰਾਜ ਆਲਮ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਸ਼ਿਆਂ ਖ਼ਿਲਾਫ਼ ਸਖ਼ਤ ਮੁਹਿੰਮ ਵਿੱਢੀ ਹੋਈ ਹੈ। ਜਿਸ ਤਹਿਤ ਪੁਲਿਸ ਵਲੋਂ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ। ਇਸੇ ਕੜੀ ਤਹਿਤ ਉਹ ਚੈਕਿੰਗ ਦੇ ਸਬੰਧ ’ਚ ਪੁਲਿਸ ਪਾਰਟੀ ਦੇ ਨਾਲ ਗਸ਼ਤ ਕਰ ਰਹੇ ਸਨ। ਜਦੋਂ ਉਹ ਤਲਵੰਡੀ ਰੋਡ ’ਤੇ ਪੁੱਜੇ ਤਾਂ ਇੱਕ ਵਿਅਕਤੀ ਆਉਂਦਾ ਦਿਖਾਈ ਦਿੱਤਾ। ਸ਼ੱਕ ਦੇ ਆਧਾਰ ’ਤੇ ਤਲਾਸ਼ੀ ਲੈਣ ’ਤੇ ਉਸ ਪਾਸੋਂ 800 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਨੌਜਵਾਨ ਦੀ ਪਹਿਚਾਣ ਕੁਲਦੀਪ ਸਿੰਘ ਉਰਫ਼ ਮਾਲੀ ਵਾਸੀ ਭਦੌੜ ਵਜੋਂ ਹੋਈ ਹੈ, ਜਿਸ ਖ਼ਿਲਾਫ਼ ਪਹਿਲਾਂ ਵੀ ਕੇਸ ਦਰਜ ਹਨ। ਉਨ੍ਹਾਂ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਐੱਨ.ਡੀ.ਪੀ.ਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਥਾਣਾ ਮੁਖੀ ਇੰਸਪੈਕਟਰ ਵਿਜੇ ਪਾਲ ਨੇ ਕਿਹਾ ਕਿ ਨਸ਼ਾ ਤਸਕਰਾਂ ਨੂੰ ਕਿਸੇ ਵੀ ਸੂਰਤ ’ਚ ਬਖਸ਼ਿਆ ਨਹੀਂ ਜਾਵੇਗਾ। Post navigation Previous Post ਵਿਸ਼ੇਸ਼ ਜ਼ਰੂਰਤਾਂ ਵਾਲੇ ਵਿਦਿਆਰਥੀਆਂ ਵੱਲੋਂ ਰਾਜ ਪੱਧਰੀ ਪ੍ਰਤਿਭਾ ਖੋਜ ਅਤੇ ਸਭਿਆਚਾਰਕ ਮੁਕਾਬਲਿਆਂ ’ਚ ਕਲਾ ਦਾ ਪ੍ਰਦਰਸ਼ਨNext Postਐੱਸ.ਕੇ.ਐੱਮ. ਦੇ ਸੱਦੇ ’ਤੇ ਕਿਸਾਨਾਂ ਘੇਰੀ ਵਿਧਾਇਕ ਕੁਲਵੰਤ ਪੰਡੋਰੀ ਦੀ ਕੋਠੀ