Posted inਬਰਨਾਲਾ ਐੱਸ.ਕੇ.ਐੱਮ. ਦੇ ਸੱਦੇ ’ਤੇ ਕਿਸਾਨਾਂ ਘੇਰੀ ਵਿਧਾਇਕ ਕੁਲਵੰਤ ਪੰਡੋਰੀ ਦੀ ਕੋਠੀ Posted by overwhelmpharma@yahoo.co.in Mar 10, 2025 ਮਹਿਲ ਕਲਾਂ\ਬਰਨਾਲਾ, 10 ਮਾਰਚ (ਰਵਿੰਦਰ ਸ਼ਰਮਾ) : ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ 10 ਮਾਰਚ ਨੂੰ ਕਿਸਾਨ ਜਥੇਬੰਦੀਆਂ ਵੱਲੋਂ ਹਲਕਾ ਮਹਿਲ ਕਲਾਂ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੀ ਰਿਹਾਇਸ਼ ਪਿੰਡ ਪੰਡੋਰੀ ਵਿਖੇ ਧਰਨਾ ਦਿੰਦਿਆਂ ਕਿਸਾਨਾਂ ਦੀਆਂ 18 ਮੰਨੀਆਂ ਮੰਗਾਂ ਦਾ ਵਿਧਾਨ ਸਭਾ ਵਿੱਚ ਮਤਾ ਪਾਸ ਕਰਕੇ ਲਾਗੂ ਕਰਨ ਦੀ ਮੰਗ ਕੀਤੀ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਸੂਬਾ ਮੀਤ ਪ੍ਰਧਾਨ ਗੁਰਨਾਮ ਸਿੰਘ ਠੀਕਰੀਵਾਲ, ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਸੀਰਾ ਛੀਨੀਵਾਲ, ਭਾਕਿਯੂ ਉਗਰਾਹਾਂ ਦੇ ਜ਼ਿਲ੍ਹਾ ਮੀਤ ਪ੍ਰਧਾਨ ਬੁੱਕਣ ਸਿੰਘ ਸੱਦੋਵਾਲ, ਬਲਾਕ ਪ੍ਰਧਾਨ ਜੱਜ ਸਿੰਘ ਗਹਿਲ,ਬੀਕੇਯੂ ਡਕੌਦਾ ਧਨੇਰ ਗਰੁੱਪ ਦੇ ਜਿਲਾ ਮੀਤ ਪ੍ਰਧਾਨ ਜਗਰਾਜ ਸਿੰਘ ਹਰਦਾਸਪੁਰਾ, ਬਲਾਕ ਪ੍ਰਧਾਨ ਨਾਨਕ ਸਿੰਘ ਅਮਲਾ ਸਿੰਘ ਵਾਲਾ ,ਮਹਿਲਾ ਆਗੂ ਗੁਰਮੀਤ ਕੌਰ,ਬੀਕੇਯੂ ਡਕੌਦਾ ਦੇ ਬਲਾਕ ਪ੍ਰਧਾਨ ਅਮਰਜੀਤ ਸਿੰਘ ਮਹਿਲ ਖੁਰਦ, ਸੂਬਾ ਆਗੂ ਇੰਦਰਪਾਲ ਸਿੰਘ,ਅਮਰਜੀਤ ਸਿੰਘ ਠੁੱਲੀਵਾਲ, ਬੀਕੇਯੂ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਗਿਆਨੀ ਨਿਰਭੈ ਸਿੰਘ ਛੀਨੀਵਾਲ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਆਗੂ ਪਵਿੱਤਰ ਸਿੰਘ ਲਾਲੀ ਕਾਲਸਾ ਤੇ ਜੈ ਕਿਸਾਨ ਯੂਨੀਅਨ ਦੇ ਆਗੂ ਹਰਪ੍ਰੀਤ ਸਿੰਘ ਠੀਕਰੀਵਾਲਾ ਨੇ ਕਿਹਾ ਕਿ 3 ਮਾਰਚ ਦੀ ਮੀਟਿੰਗ ਸਮੇਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਿਸਾਨ ਆਗੂਆਂ ਪ੍ਰਤੀ ਅਪਮਾਨਜਨਕ ਵਤੀਰਾ ਤੇ ਮੀਟਿਗ ‘ਚੋਂ ਵਾਕ ਆਊਟ ਕਰਨ ਕਰਕੇ ਕਿਸਾਨ ਵਿਰੋਧੀ ਹੋਣ ਦਾ ਸਬੂਤ ਦਿੱਤਾ ਹੈ। ਉਨ੍ਹਾਂ ਸਰਕਾਰ ਵੱਲੋਂ ਖੁਦ ਜਾਰੀ ਕੀਤੇ ਗਏ ਨਵੀਂ ਖੇਤੀ ਨੀਤੀ ਦੇ ਖਰੜੇ ਨੂੰ ਕਿਸਾਨਾਂ ਵੱਲੋਂ ਪ੍ਰਸਤਾਵਿਤ ਸੋਧਾਂ ਸਮੇਤ ਪਾਸ ਕਰਕੇ ਤੁਰੰਤ ਲਾਗੂ ਕਰਨ ਸਮੇਤ 18 ਸੂਤਰੀ ਮੰਗ ਪੱਤਰ ਵਿੱਚ ਪੰਜਾਬ ਨਾਲ਼ ਸਬੰਧਤ ਸਾਰੀਆਂ ਹੱਕੀ ਮੰਗਾਂ ਨੂੰ ਤੁਰੰਤ ਪ੍ਰਵਾਨ ਕਰਕੇ ਲਾਗੂ ਕਰਨ ਦੀ ਮੰਗ ਕੀਤੀ। ਇਸ ਮੌਕੇ ਵੱਡੀ ਗਿਣਤੀ ’ਚ ਕਿਸਾਨ ਆਗੂ ਹਾਜ਼ਰ ਸਨ। Post navigation Previous Post ਭਦੌੜ ਵਿਖੇ ਨਸ਼ੀਲੀਆਂ ਗੋਲੀਆਂ ਸਣੇ ਵਿਅਕਤੀ ਗ੍ਰਿਫ਼ਤਾਰNext Postਬਠਿੰਡਾ ਪਹੁੰਚੇ ਦੇਸ਼ ਦੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ, ਪੰਜਾਬ ਦੇ ਰਾਜਪਾਲ ਤੇ ਖੇਤੀਬਾੜੀ ਮੰਤਰੀ ਵੀ ਮੌਜੂਦ