Posted inUncategorized ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਦੋ ਘੰਟੇ ਫੀਲਡ ’ਚ ਰਹਿਣ ਦਾ ਹੁਕਮ Posted by overwhelmpharma@yahoo.co.in Mar 11, 2025 ਚੰਡੀਗੜ੍ਹ, 11 ਮਾਰਚ (ਰਵਿੰਦਰ ਸ਼ਰਮਾ) : ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ (ਡੀਈਓ-ਐਲੀਮੈਂਟਰੀ ਤੇ ਸੈਕੰਡਰੀ) ਨੂੰ ਰੋਜ਼ਾਨਾ ਪਹਿਲੇ ਦੋ ਘੰਟੇ ਸਵੇਰੇ 9 ਵਜੇ ਤੋਂ 11 ਵਜੇ ਤੱਕ ਫੀਲਡ ’ਚ ਰਹਿਣ ਤੇ ਸਾਰਥਕ ਨਤੀਜਿਆਂ ਨਾਲ ਡੇਟਾ-ਆਧਾਰਿਤ ਜ਼ਿਲ੍ਹਾ-ਵਿਸ਼ੇਸ਼ ਕਾਰਜ ਯੋਜਨਾਵਾਂ ਤਿਆਰ ਕਰਨ ਦੇ ਹੁਕਮ ਦਿੱਤੇ ਹਨ। ਉਨ੍ਹਾਂ ਕਿਹਾ ਕਿ ਸਾਰੇ ਡੀਈਓ ਦੇ ਨਤੀਜਿਆਂ ਦੀ ਮਹੀਨਾਵਾਰ ਸਮੀਖਿਆ ਕੀਤੀ ਜਾਵੇਗੀ। ਉਨ੍ਹਾਂ ਇਹ ਹੁਕਮ ਇੱਥੇ ਮੈਗਸੀਪਾ ਵਿਖੇ ਡੀਈਓਜ਼ ਨਾਲ ਕੀਤੀ ਸਮੀਖਿਆ ਮੀਟਿੰਗ ਦੌਰਾਨ ਜਾਰੀ ਕੀਤੇ। ਸਿੱਖਿਆ ਮੰਤਰੀ ਨੇ ਅਧਿਕਾਰੀਆਂ ਨੂੰ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਸਕੂਲ ਆਫ਼ ਐਮੀਨੈਂਸ, ਦਾਖ਼ਲਾ ਮੁਹਿੰਮ ਤੇ ਵਿਦਿਆਰਥੀ ਕੋਚਿੰਗ ਸਬੰਧੀ ਪ੍ਰੋਗਰਾਮਾਂ ਦੇ ਜ਼ਮੀਨੀ ਪੱਧਰ ’ਤੇ ਲਾਗੂਕਰਨ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ। ਬੈਂਸ ਨੇ ਕਿਹਾ ਕਿ ਸਿੱਖਿਆ ਪੰਜਾਬ ਦੇ ਭਵਿੱਖ ਦੀ ਨੀਂਹ ਹੈ ਤੇ ਸਰਕਾਰ ਸੂਬੇ ਦੀ ਸਿੱਖਿਆ ਪ੍ਰਣਾਲੀ ’ਚ ਬਦਲਾਅ ਲਿਆਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਸਿੱਖਿਆ ਮੰਤਰੀ ਨੇ ਸਾਰੇ ਡੀਈਓਜ਼ ਨੂੰ ਹਦਾਇਤ ਕੀਤੀ ਕਿ ਉਹ ਬੁਨਿਆਦੀ ਢਾਂਚੇ ਦੇ ਨਿਰਮਾਣ, ਦਾਖਲਿਆਂ ’ਚ ਵਾਧਾ ਕਰਨ ਤੇ ਸਟਾਫ਼ ਦੀਆਂ ਖਾਲੀ ਆਸਾਮੀਆਂ ਨੂੰ ਭਰਨ ਤੇ ਜੇਈਈ ਵਰਗੀਆਂ ਪ੍ਰਤੀਯੋਗੀ ਪ੍ਰੀਖਿਆਵਾਂ ਲਈ ਵਿਦਿਆਰਥੀ ਕੋਚਿੰਗ ਪ੍ਰੋਗਰਾਮਾਂ ਨੂੰ ਮਜ਼ਬੂਤ ਕਰਨ ਵੱਲ ਤੁਰੰਤ ਧਿਆਨ ਕੇਂਦਰਿਤ ਕਰਕੇ ਸਕੂਲ ਆਫ਼ ਐਮੀਨੈਂਸ ਦੇ ਵਿਕਾਸ ’ਚ ਤੇਜ਼ੀ ਲਿਆਉਣ ਤੇ ਨਾਲ ਹੀ ਪ੍ਰਦਰਸ਼ਨ ਸਬੰਧੀ ਨਤੀਜਿਆਂ ਦੇ ਨਿਯਮਤ ਮੁਲਾਂਕਣ ਅਤੇ ਇਸ ਸਬੰਧੀ ਜ਼ਰੂਰੀ ਦਖ਼ਲ ਦੇਣ। Post navigation Previous Post ਪਤੀ ਵੱਲੋਂ ਪਤਨੀ ਦਾ ਕਤਲ, ਚਰਿੱਤਰ ’ਤੇ ਕਰਦਾ ਸੀ ਸ਼ੱਕ, ਕਤਲ ਮਗਰੋਂ ਬੱਚਿਆਂ ਨੂੰ ਲੈ ਕੇ ਹੋਇਆ ਫਰਾਰNext Postਥਾਣਾ ਖੇਤਰ ’ਚ ਨਸ਼ਾ ਵਿਕਿਆ ਤਾਂ ਹੋਵੇਗੀ ਐੱਸਐੱਚਓ ਦੀ ਜ਼ਿੰਮੇਵਾਰੀ