Posted inਬਰਨਾਲਾ ਯੁੱਧ ਨਸ਼ਿਆਂ ਵਿਰੁੱਧ : ਡਿਪਟੀ ਕਮਿਸ਼ਨਰ ਟੀ.ਬੈਨਿਥ ਵਲੋਂ ਵੱਖ ਵੱਖ ਵਿਭਾਗਾਂ ਦੀਆਂ ਗਤੀਵਿਧੀਆਂ ਦਾ ਜਾਇਜ਼ਾ Posted by overwhelmpharma@yahoo.co.in Mar 11, 2025 ਬਰਨਾਲਾ, 11 ਮਾਰਚ (ਰਵਿੰਦਰ ਸ਼ਰਮਾ) : ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਅਤੇ ਐਨਕਾਰਡ ਤਹਿਤ ਅਹਿਮ ਮੀਟਿੰਗ ਡਿਪਟੀ ਕਮਿਸ਼ਨਰ ਬਰਨਾਲਾ ਟੀ. ਬੈਨਿਥ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਚ ਹੋਈ। ਇਸ ਮੌਕੇ ਡਿਪਟੀ ਕਮਿਸ਼ਨਰ ਟੀ. ਬੈਨਿਥ ਨੇ ਕਿਹਾ ਕਿ ਸਾਰੇ ਵਿਭਾਗ ਨਸ਼ਿਆਂ ਵਿਰੁੱਧ ਆਪਣੇ ਐਕਸ਼ਨ ਪਲਾਨ ਤਿਆਰ ਕਰਨ ਅਤੇ ਸਮੇਂ ਸਮੇਂ ‘ਤੇ ਜਾਗਰੂਕਤਾ ਗਤੀਵਿਧੀਆਂ ਯਕੀਨੀ ਬਣਾਈਆਂ ਜਾਣ। ਇਸ ਮੌਕੇ ਉਨ੍ਹਾਂ ਵਿਭਾਗਾਂ ਵਲੋਂ ਵਿਸ਼ੇਸ਼ ਕਰਕੇ ਸਿਹਤ ਵਿਭਾਗ ਵਲੋਂ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਐੱਸ ਪੀ ( ਹੈੱਡ ਕੁਆਰਟਰ) ਸੌਰਵ ਜਿੰਦਲ ਨੇ ਦੱਸਿਆ ਕਿ ਬਰਨਾਲਾ ਪੁਲੀਸ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਗਤੀਵਿਧੀਆਂ ਜਾਰੀ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਨਸ਼ਾ ਮੁਕਤ ਕਮੇਟੀਆਂ ਬਣਾਉਣ ਅਤੇ ਪਿੰਡਾਂ ਦੇ ਸਰਗਰਮ ਲੋਕਾਂ ਦਾ ਸਹਿਯੋਗ ਲੈਣ ਲਈ ਰਣਨੀਤੀ ਘੜੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਸਬੰਧ ਵਿੱਚ ਬਰਨਾਲਾ ਦੇ ਹਾਟ ਸਪਾਟ ਖੇਤਰਾਂ ਦੀ ਪਛਾਣ ਕਰਕੇ ਡੀ ਐੱਸ ਪੀ ਰੈਂਕ ਦੇ ਅਧਿਕਾਰੀਆਂ ਨੂੰ ਜ਼ਿੰਮਾ ਸੌਂਪਿਆ ਗਿਆ ਹੈ। ਇਸ ਤੋਂ ਇਲਾਵਾ ਪੁਲੀਸ ਵਲੋਂ ਵੱਖ ਵੱਖ ਥਾਈਂ ਤਲਾਸ਼ੀ ਅਭਿਆਨ ਲਗਾਤਾਰ ਕੀਤੇ ਜਾ ਰਹੇ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਐੱਸ ਡੀ ਐਮ ਗੁਰਬੀਰ ਸਿੰਘ ਕੋਹਲੀ, ਐੱਸ ਡੀ ਐਮ ਰਿਸ਼ਭ ਬਾਂਸਲ, ਮੁੱਖ ਮੰਤਰੀ ਫੀਲਡ ਅਫ਼ਸਰ ਜੁਗਰਾਜ ਸਿੰਘ ਕਹਲੋਂ ਤੇ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ। Post navigation Previous Post ਸਿਵਲ ਹਸਪਤਾਲ ਬਰਨਾਲਾ ਵਿਖੇ ਆਊਟ ਸੋਰਸ ਸਿਹਤ ਕਾਮਿਆਂ ਵੱਲੋਂ ਜਥੇਬੰਦੀ ਦੀ ਹੋਈ ਚੋਣNext Postਨਸ਼ਿਆਂ ਤੋਂ ਦੂਰ ਰਹਿ ਚੰਗੀ ਜੀਵਨਸ਼ੈੱਲੀ ਅਪਣਾਉਣ ਨੌਜਵਾਨ : ਏ.ਪੀ.ਆਰ.ਓ ਜਗਬੀਰ ਕੌਰ