Posted inਬਰਨਾਲਾ ਬਰਨਾਲਾ ’ਚ ਪੱਖੇ ਨਾਲ ਲਟਕਦੀ ਮਿਲੀ ਵਿਅਕਤੀ ਦੀ ਲਾਸ਼, ਪਰਿਵਾਰ ਅਨੁਸਾਰ ਪਤਨੀ ਦੇ ਨਾਜਾਇਜ਼ ਸਬੰਧਾਂ ਤੋਂ ਦੁਖੀ ਸੀ ਮ੍ਰਿਤਕ Posted by overwhelmpharma@yahoo.co.in Mar 15, 2025 ਬਰਨਾਲਾ, 15 ਮਾਰਚ (ਰਵਿੰਦਰ ਸ਼ਰਮਾ) : ਬਰਨਾਲਾ ਜ਼ਿਲ੍ਹੇ ਦੇ ਪਿੰਡ ਧੂਰਕੋਟ ਵਿਖੇ ਇੱਕ ਵਿਅਕਤੀ ਦੀ ਸ਼ੱਕੀ ਹਾਲਾਤਾਂ ’ਚ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਪਿੰਡ ਧੂਰਕੋਟ ਦੇ 40 ਸਾਲਾ ਚਮਕੌਰ ਸਿੰਘ ਉਰਫ਼ ਕੋਰਾ ਦੀ ਲਾਸ਼ ਉਨ੍ਹਾਂ ਦੇ ਘਰ ’ਚ ਪੱਖੇ ’ਤੇ ਲਟਕਦਾ ਮਿਲਿਆ। ਮ੍ਰਿਤਕ ਮਜ਼ਦੂਰੀ ਕਰਕੇ ਆਪਣੇ ਪਰਿਵਾਰ ਦਾ ਪਾਲਣ-ਪੋਸ਼ਣ ਕਰਦਾ ਸੀ। ਪਰਿਵਾਰ ਵਾਲਿਆਂ ਨੇ ਗੰਭੀਰ ਇਲਜ਼ਾਮ ਲਗਾਏ ਹਨ। ਉੱਥੇ ਹੀ ਮਾਮਲੇ ਦੀ ਜਾਣਕਾਰੀ ਮਿਲਣ ’ਤੇ ਮੌਕੇ ’ਤੇ ਪਹੁੰਚੀ ਪੁਲਿਸ ਨੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਦਿੰਦਿਆ ਮ੍ਰਿਤਕ ਦੇ ਭਰਾ ਰਾਮ ਸਿੰਘ, ਗੁਰਨਾਮ ਸਿੰਘ, ਸੁਖਪਾਲ ਸਿੰਘ ਅਤੇ ਭੈਣ ਕਰਮਜੀਤ ਕੌਰ ਨੇ ਦੱਸਿਆ ਕਿ ਚਮਕੌਰ ਸਿੰਘ ਆਪਣੀ ਪਤਨੀ ਦੇ ਨਾਜਾਇਜ਼ ਸੰਬੰਧਾਂ ਤੋਂ ਪਰੇਸ਼ਾਨ ਸੀ। ਉਹ ਪਤਨੀ ਨੂੰ ਗਲਤ ਕੰਮ ਕਰਨ ਤੋਂ ਰੋਕਦਾ ਸੀ। ਪਤਨੀ ਕਈ-ਕਈ ਦਿਨ ਘਰ ਤੋਂ ਬਾਹਰ ਰਹਿੰਦੀ ਸੀ। ਪਰਿਵਾਰ ਨੇ ਦੱਸਿਆ ਕਿ ਇੱਕ ਦਿਨ ਪਹਿਲਾਂ ਚਮਕੌਰ ਸਿੰਘ ਪਰੇਸ਼ਾਨ ਹੋ ਕੇ ਟਾਵਰ ’ਤੇ ਚੜ੍ਹ ਗਿਆ ਸੀ, ਉਸਨੂੰ ਸਹੁੰ ਚੁਕਾ ਕੇ ਹੇਠਾਂ ਉਤਾਰਿਆ ਗਿਆ। ਅਗਲੀ ਸਵੇਰ ਉਸ ਦੀ ਲਾਸ਼ ਕਮਰੇ ’ਚ ਪੱਖੇ ਤੋਂ ਲਟਕਦੀ ਮਿਲੀ। ਪਰਿਵਾਰ ਵਾਲਿਆਂ ਦਾ ਇਲਜ਼ਾਮ ਹੈ ਕਿ ਪਹਿਲਾਂ ਕਤਲ ਕੀਤਾ ਗਿਆ ਤੇ ਫਿਰ ਇਸਨੂੰ ਖੁਦਕੁਸ਼ੀ ਦਾ ਰੂਪ ਦਿੱਤਾ ਗਿਆ। ਮ੍ਰਿਤਕ ਦੇ ਪਿੱਛੇ ਦੋ ਬੇਟੀਆਂ ਤੇ ਇੱਕ ਬੇਟਾ ਹੈ। ਪਰਿਵਾਰ ਨੇ ਪੁਲਿਸ ਤੋਂ ਮਾਮਲੇ ਦੀ ਡੂੰਘੀ ਜਾਂਚ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਪਤਨੀ ਦੇ ਮੋਬਾਈਲ ਨੰਬਰਾਂ ਦੀ ਜਾਂਚ ਕਰਨ ਦੀ ਵੀ ਮੰਗ ਕੀਤੀ ਹੈ ਤਾਂ ਜੋ ਸੱਚਾਈ ਸਾਹਮਣੇ ਆ ਸਕੇ। ਜਾਣਕਾਰੀ ਦਿੰਦੇ ਹੋਏ ਥਾਣਾ ਰੂੜੇਕੇ ਕਲਾਂ ਦੇ ਐੱਸ.ਐੱਚ.ਓ. ਗੁਰਮੇਲ ਸਿੰਘ ਨੇ ਦੱਸਿਆ ਕਿ ਮ੍ਰਿਤਕ ਕੌਰ ਸਿੰਘ ਨੇ ਘਰ ਦੇ ਹਾਲਾਤ ਤੋਂ ਦੁਖੀ ਹੋ ਕੇ ਖੁਦਕੁਸ਼ੀ ਕਰ ਲਈ ਹੈ। ਪਰਿਵਾਰ ਵਾਲਿਆਂ ਦੇ ਬਿਆਨਾਂ ਦੇ ਆਧਾਰ ’ਤੇ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਜੋ ਵੀ ਤੱਥ ਸਾਹਮਣੇ ਆਉਣਗੇ, ਉਨ੍ਹਾਂ ਦੇ ਆਧਾਰ ’ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। Post navigation Previous Post ਧਨੌਲਾ ਜ਼ਮੀਨ ਮਾਮਲਾ: ਪੜਤਾਲ ਲਈ ਤਿੰਨ ਮੈਂਬਰੀ ਕਮੇਟੀ ਗਠਿਤNext Postਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਸਰਕਾਰੀ ਹਾਈ ਸਕੂਲ ਨਾਈਵਾਲਾ ਨੂੰ ਸਾਢੇ 7 ਲੱਖ ਦਾ ਚੈੱਕ ਦਿੱਤਾ