Posted inਬਰਨਾਲਾ ਜਥੇਦਾਰਾਂ ਨੂੰ ਹਟਾਉਣ ਦਾ ਵਿਰੋਧ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰਾਂ ਦੇ ਬਾਈਕਾਟ ਦਾ ਸੱਦਾ Posted by overwhelmpharma@yahoo.co.in Mar 16, 2025 – ਬਰਨਾਲਾ ਦੀਆਂ ਗੁਰਦੁਆਰਾ ਕਮੇਟੀਆਂ ਤੇ ਸੁਖਮਨੀ ਸੁਸਾਇਟੀਆਂ ਨੇ ਮੀਟਿੰਗ ਦੌਰਾ ਕੀਤਾ ਫ਼ੈਸਲਾ ਬਰਨਾਲਾ, 16 ਮਾਰਚ (ਰਵਿੰਦਰ ਸ਼ਰਮਾ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਵੱਲੋਂ ਤਖ਼ਤ ਸਾਹਿਬਾਨ ਦੇ ਜਥੇਦਾਰਾਂ ਨੂੰ ਜਬਰੀ ਹਟਾਉਣ ਖ਼ਿਲਾਫ਼ ਲੋਕ ਰੋਹ ਦਾ ਸੇਕ ਸ਼੍ਰੋਮਣੀ ਕਮੇਟੀ ਮੈਂਬਰਾਂ ਨੂੰ ਵੀ ਲੱਗਣਾ ਸ਼ੁਰੂ ਹੋ ਗਿਆ ਹੈ। ਕੱਲ੍ਹ ਬਰਨਾਲਾ ਵਿੱਚ ਅਕਾਲੀ ਦਲ ਸੁਧਾਰ ਲਹਿਰ ਦੇ ਆਗੂਆਂ ਤੇ ਕੁਝ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਅੰਤਰਿੰਗ ਕਮੇਟੀ ਮੈਂਬਰ ਪਰਮਜੀਤ ਸਿੰਘ ਖਾਲਸਾ ਦੇ ਘਰ ਅੱਗੇ ਧਰਨਾ ਲਾਇਆ ਸੀ ਤੇ ਹੁਣ ਬਰਨਾਲਾ ਦੀਆਂ ਵੱਡੀ ਗਿਣਤੀ ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਸ੍ਰੀ ਸੁਖਮਨੀ ਸਾਹਿਬ ਸੁਸਾਇਟੀਆਂ ਨੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਾਹਿਬ ਵਿੱਚ ਇੱਕ ਇਕੱਤਰਤਾ ਕਰ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਦੇ ਬਾਈਕਾਟ ਦਾ ਸੱਦਾ ਦਿੱਤਾ। ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ ਨੇ ਸ਼੍ਰੋਮਣੀ ਕਮੇਟੀ ਮੈਂਬਰਾਂ ਨੂੰ ਚਿਤਾਵਨੀ ਦਿੱਤੀ ਕਿ ਜੇ 28 ਮਾਰਚ ਦੇ ਸ਼੍ਰੋਮਣੀ ਕਮੇਟੀ ਦੇ ਬਜਟ ਇਜਲਾਸ ਵਿੱਚ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਤਖ਼ਤਾਂ ਦੇ ਜਥੇਦਾਰਾਂ ਨੂੰ ਹਟਾਉਣ ਦੇ ਫੈਸਲੇ ਦੀ ਵਿਰੋਧਤਾ ਨਾ ਕੀਤੀ ਤਾਂ ਗੁਰੂ ਘਰਾਂ ਵਿੱਚ ਸ਼੍ਰੋਮਣੀ ਕਮੇਟੀ ਮੈਂਬਰਾਂ ਨੂੰ ਕਿਸੇ ਵੀ ਸਮਾਗਮ ’ਤੇ ਨਹੀਂ ਬੁਲਾਇਆ ਜਾਵੇਗਾ ਤੇ ਨਾ ਹੀ ਕੋਈ ਸਨਮਾਨ ਦਿੱਤਾ ਜਾਵੇਗਾ। ਅੱਜ ਬਰਨਾਲਾ ਵਿੱਚ ਗੁਰਦੁਆਰਾ ਕਮੇਟੀਆਂ ਦੀ ਇਕੱਤਰਤਾ ਵਿੱਚ ਆਗੂਆਂ ਦੇ ਤੇਵਰਾਂ ਨੂੰ ਵੇਖਦੇ ਹੋਏ ਜਾਪਦਾ ਹੈ ਕਿ ਆਉਣ ਵਾਲਾ ਸਮਾਂ ਸ਼੍ਰੋਮਣੀ ਕਮੇਟੀ ਮੈਂਬਰਾਂ ਲਈ ਮੁਸ਼ਕਲਾਂ ਭਰਿਆ ਹੋਵੇਗਾ। ਇਸ ਇਕੱਤਰਤਾ ਵਿੱਚ ਸਿੱਖ ਸੰਗਤ ਨੂੰ ਮਤਾ ਪਾ ਕੇ ਅਪੀਲ ਵੀ ਕੀਤੀ ਗਈ ਕਿ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਲਏ ਗਏ ਗਲਤ ਫੈਸਲਿਆਂ ਨੂੰ ਬਦਲਾਉਣ ਲਈ ਸਮੇਂ ਦੀ ਲੋੜ ਅਨੁਸਾਰ ਇਕੱਠੇ ਹੋ ਕੇ ਹੰਭਲਾ ਮਾਰਿਆ ਜਾਵੇ। ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਦੇਵ ਸਿੰਘ ਬਾਜਵਾ ਦੀ ਅਗਵਾਈ ਹੇਠ ਹੋਈ ਪ੍ਰਬੰਧਕ ਕਮੇਟੀਆਂ ਦੀ ਇਸ ਇਕੱਤਰਤਾ ਨੇ ਬਰਨਾਲਾ ਜ਼ਿਲ੍ਹੇ ਨਾਲ ਸਬੰਧਤ ਸ਼੍ਰੋਮਣੀ ਕਮੇਟੀ ਮੈਂਬਰਾਂ ਨੂੰ ਸੰਕੇਤਿਕ ਚਿਤਾਵਨੀ ਦਿੱਤੀ ਹੈ। ਇਸ ਇਕੱਤਰਤਾ ਵਿੱਚ ਬਰਨਾਲਾ ਸ਼ਹਿਰ ਦੇ ਕਈ ਗੁਰੂ ਘਰਾਂ ਦੀਆਂ ਪ੍ਰਬੰਧਕ ਕਮੇਟੀਆਂ ਦੇ ਚੰਗੇ ਪ੍ਰਭਾਵਸ਼ਾਲੀ ਚਿਹਰੇ ਸ਼ਾਮਲ ਹੋਏ। ਜਾਣਕਾਰੀ ਅਨੁਸਾਰ ਤਖ਼ਤ ਸਾਹਿਬਾਨ ਦੇ ਜਥੇਦਾਰ ਨੂੰ ਹਟਾਉਣ ਤੋਂ ਬਾਅਦ ਲੋਕਾਂ ਵਿਚ ਰੋਹ ਲਗਾਤਾਰ ਵਧਦਾ ਜਾ ਰਿਹਾ ਹੈ। Post navigation Previous Post ਪ੍ਰਮੁੱਖ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਕੁਮਾਰ ਰਾਹੁਲ ਵੱਲੋਂ ਸਿਵਲ ਹਸਪਤਾਲ ਸੰਗਰੂਰ ਦਾ ਦੌਰਾNext Postਹੋਲੀ ‘ਤੇ ਦੋ ਭਾਈਚਾਰਿਆਂ ਦੀ ਝੜਪ ਮਾਮਲੇ ‘ਚ ਤਾਬੜਤੋੜ ਕਾਰਵਾਈ, 35 ਵਿਰੁੱਧ FIR ਤੇ 5 ਗ੍ਰਿਫ਼ਤਾਰ; 4 ਜਵਾਨਾਂ ਸਣੇ 11 ਜਣੇ ਜ਼ਖ਼ਮੀ