Posted inਲੁਧਿਆਣਾ 6 ਸਾਲ ਦੀ ਬੱਚੀ ਨਾਲ ਛੇੜਛਾੜ ਕਰ ਰਹੇ ਵਿਅਕਤੀ ਨੂੰ ਖੰਭੇ ਨਾਲ ਬੰਨ੍ਹ ਕੇ ਕੀਤੀ ਕੁੱਟਮਾਰ Posted by overwhelmpharma@yahoo.co.in Mar 16, 2025 ਲੁਧਿਆਣਾ 16 ਮਾਰਚ (ਰਵਿੰਦਰ ਸ਼ਰਮਾ) : ਲੁਧਿਆਣਾ ਵਿਖੇ ਇਕ 6 ਸਾਲ ਦੀ ਬੱਚੀ ਨਾਲ ਅਸ਼ਲੀਲ ਹਰਕਤਾਂ ਕਰਨ ਦੀ ਕੋਸ਼ਿਸ਼ ਕਰ ਰਹੇ ਇਕ ਵਿਅਕਤੀ ਨੂੰ ਲੋਕਾਂ ਨੇ ਕਾਬੂ ਕਰਦਿਆਂ ਚੰਗੀ ਛਿੱਤਰ ਪਰੇਡ ਕੀਤੀ। ਪ੍ਰਾਪਤ ਜਾਣਕਾਰੀ ਅਨੁਸਾਰ ਲੁਧਿਆਣਾ ਦੇ ਆਦਰਸ਼ ਨਗਰ ਦੇ ਲੋਕਾਂ ਨੇ 42 ਸਾਲਾ ਵਿਅਕਤੀ ਦੀ ਕੁੱਟਮਾਰ ਕੀਤੀ। ਬਦਮਾਸ਼ 6 ਸਾਲ ਦੀ ਬੱਚੀ ਨਾਲ ਅਸ਼ਲੀਲ ਹਰਕਤਾਂ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ। ਇਸ ਤੋਂ ਪਹਿਲਾਂ ਕਿ ਉਹ ਗੰਦਾ ਕੰਮ ਕਰਦਾ, ਲੋਕਾਂ ਨੇ ਉਸ ਨੂੰ ਫੜ੍ਹ ਲਿਆ। ਬਦਮਾਸ਼ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ ਪਰ ਲੋਕਾਂ ਨੇ ਉਸ ਦੀ ਕੁੱਟਮਾਰ ਕੀਤੀ ਅਤੇ ਖੰਭੇ ਨਾਲ ਬੰਨ੍ਹ ਦਿੱਤਾ। ਲੋਕਾਂ ਨੇ ਥਾਣਾ ਡਵੀਜ਼ਨ ਨੰਬਰ 7 ਦੀ ਪੁਲਿਸ ਨੂੰ ਮੌਕੇ ’ਤੇ ਬੁਲਾ ਕੇ ਮੁਲਜ਼ਮਾਂ ਨੂੰ ਹਵਾਲੇ ਕਰ ਦਿੱਤਾ। Post navigation Previous Post ਘਰ ‘ਤੇ ਹੋਏ ਗ੍ਰਨੇਡ ਹਮਲੇ ਨੂੰ ਲੈ ਕੇ Youtuber ਦਾ ਸਾਹਮਣੇ ਆਇਆ ਵੱਡਾ ਬਿਆਨNext Postਭਦੌੜ ਦੀ ਔਰਤ ਦੀ ਸ਼ੱਕੀ ਹਾਲਾਤਾਂ ‘ਚ ਮੌਤ