Posted inSangrur ਬਾਲ ਉਗਾਉਣ ਲਈ ਲਗਾਏ ਕੈਂਪ ‘ਚ ਅਨੇਕਾਂ ਲੋਕ ਹੋਏ ਅੱਖਾਂ ਦੀ ਗੰਭੀਰ ਬਿਮਾਰੀ ਦੇ ਸ਼ਿਕਾਰ, ਸੈਲੂਨ ਖ਼ਿਲਾਫ਼ ਪਰਚਾ ਦਰਜ ਕਰਨ ਦੀ ਮੰਗ Posted by overwhelmpharma@yahoo.co.in March 17, 2025No Comments – ਲੋਕਾਂ ਦੀ ਜ਼ਿੰਦਗੀ ਨਾਲ ਖਿਲਵਾੜ ਕਰਨ ਵਾਲਿਆਂ ਖ਼ਿਲਾਫ਼ ਕਰਵਾਵਾਂਗੇ ਕਾਨੂੰਨੀ ਕਾਰਵਾਈ : ਦਰਸ਼ਨ ਕਾਂਗੜਾ ਸੰਗਰੂਰ 17 ਮਾਰਚ (ਰਵਿੰਦਰ ਸ਼ਰਮਾ) : ਬੀਤੇ ਦਿਨੀਂ ਸਥਾਨਕ ਕਾਲੀ ਮਾਤਾ ਮੰਦਰ ਵਿਖੇ ਖੰਨਾ ਤੋਂ ਆਏ ਇੱਕ ਸਾਲੂਨ (9X0 ਸਟਾਇਲ ਯੂਨੀਸੈਕਸ) ਵੱਲੋਂ ਗੰਜਾ ਪਨ ਦੂਰ ਕਰਨ ਲਈ ਅਤੇ ਸਿਰ ‘ਤੇ ਮੁੜ੍ਹ ਬਾਲ ਉਗਾਉਣ ਲਈ ਲਗਾਏ ਕੈਂਪ ਵਿੱਚ ਸਿਰ ‘ਤੇ ਦਵਾਈ ਲਗਵਾਉਣ ਗਏ ਅਨੇਕਾਂ ਲੋਕ ਅੱਖਾਂ ਦੀ ਗੰਭੀਰ ਬਿਮਾਰੀ ਨਾਲ ਪੀੜਤ ਹੋ ਗਏ ਹਨ, ਜਿਨ੍ਹਾਂ ਨੂੰ ਉਨ੍ਹਾਂ ਦੇ ਪਰਿਵਾਰਾਂ ਵੱਲੋਂ ਇਲਾਜ ਲਈ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ, ਜ਼ੋ ਜੇਰੇ ਇਲਾਜ਼ ਹਨ। ਜਿਸ ਸਬੰਧੀ ਆਪਣਾ ਪ੍ਰਤੀਕਰਮ ਦਿੰਦਿਆਂ ਦੇਸ਼ ਦੀ ਪ੍ਰਸਿੱਧ ਤੇ ਸਰਗਰਮ ਸਮਾਜਿਕ ਜੱਥੇਬੰਦੀ ਭਾਰਤੀਯ ਅੰਬੇਡਕਰ ਮਿਸ਼ਨ, ਭਾਰਤ ਦੇ ਕੌਮੀ ਪ੍ਰਧਾਨ ਦਰਸ਼ਨ ਸਿੰਘ ਕਾਂਗੜਾ ਨੇ ਕਿਹਾ ਕਿ ਕਿਸੇ ਨੂੰ ਵੀ ਲੋਕਾਂ ਦੀ ਜ਼ਿੰਦਗੀ ਨਾਲ ਖਿਲਵਾੜ ਕਰਨ ਦੀ ਇਜਾਜ਼ਤ ਨਹੀਂ ਹੈ। ਉਨ੍ਹਾਂ ਕਿਹਾ ਕਿ ਅਜਿਹੇ ਕੈਂਪ ਲਗਾਉਣ ਵਾਲਿਆਂ ਨੂੰ ਪਹਿਲਾਂ ਸਿਹਤ ਵਿਭਾਗ ਤੋਂ ਮਨਜ਼ੂਰੀ ਲੈਣੀ ਚਾਹੀਦੀ ਹੈ। ਲੋਕਾਂ ਲਈ ਵਰਤੇ ਜਾਣ ਵਾਲੇ ਇਸ ਤੇਲ (ਦਵਾਈ) ਦੀ ਪਹਿਲਾਂ ਸਿਹਤ ਵਿਭਾਗ ਵੱਲੋਂ ਚੰਗੀ ਤਰ੍ਹਾਂ ਜਾਂਚ ਕਰਨ ਉਪਰੰਤ ਹੀ ਵਰਤੀ ਜਾਣੀ ਚਾਹੀਦੀ ਸੀ ਪਰ ਸੈਲੂਨ ਵੱਲੋਂ ਸਿਹਤ ਵਿਭਾਗ ਤੋਂ ਮਨਜ਼ੂਰੀ ਲੈਣਾ ਜਾਂ ਇਸ ਤੇਲ ਦਵਾਈ ਦੀ ਕੋਈ ਜਾਂਚ ਕਰਵਾਉਣਾ ਕੋਈ ਜ਼ਰੂਰੀ ਨਹੀਂ ਸਮਝਿਆ। ਇਸ ਤਰ੍ਹਾਂ ਨਾਲ ਉਨ੍ਹਾਂ ਲੋਕਾਂ ਦੀ ਜ਼ਿੰਦਗੀ ਨਾਲ ਖਿਲਵਾੜ ਕੀਤਾ ਹੈ। ਜਿਸ ਖ਼ਿਲਾਫ਼ ਤੁਰੰਤ ਪਰਚਾ ਦਰਜ਼ ਕੀਤਾ ਜਾਵੇ ਉਨ੍ਹਾਂ ਕਿਹਾ ਕਿ ਉਹ ਇਸ ਸੈਲੂਨ ਖਿਲਾਫ ਕਾਨੂੰਨੀ ਕਾਰਵਾਈ ਕਰਵਾਉਣ ਲਈ ਡਿਪਟੀ ਕਮਿਸ਼ਨਰ ਅਤੇ ਐਸ ਐਸ ਪੀ ਸੰਗਰੂਰ ਨੂੰ ਮਿਲਣਗੇ। ਇਸ ਮੌਕੇ ਦਰਸ਼ਨ ਸਿੰਘ ਕਾਂਗੜਾ ਨਾਲ ਹੋਰ ਵੀ ਆਗੂ ਹਾਜ਼ਰ ਸਨ। Post navigation Previous Post ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜਾਗਰੂਕਤਾ ਕੈਂਪ ਲਗਾਇਆNext Postਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਸਫ਼ਲ ਬਣਾਉਣ ਲਈ ਸਭ ਦਾ ਸਹਿਯੋਗ ਜ਼ਰੂਰੀ : ਐੱਸ ਡੀ ਐਮ