Posted inਬਰਨਾਲਾ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਸਫ਼ਲ ਬਣਾਉਣ ਲਈ ਸਭ ਦਾ ਸਹਿਯੋਗ ਜ਼ਰੂਰੀ : ਐੱਸ ਡੀ ਐਮ Posted by overwhelmpharma@yahoo.co.in Mar 17, 2025 – ਐੱਸ.ਡੀ.ਐਮ ਤੇ ਪੁਲਿਸ ਵਿਭਾਗ ਨੇ ਸੈਂਸੀ ਬਸਤੀ ਦੇ ਵਸਨੀਕਾਂ ਨੂੰ ਨਸ਼ਿਆਂ ਵਿਰੁੱਧ ਪ੍ਰੇਰਿਆ ਬਰਨਾਲਾ, 17 ਮਾਰਚ (ਰਵਿੰਦਰ ਸ਼ਰਮਾ) : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਵਿੱਢੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਗਤੀਵਿਧੀਆਂ ਜ਼ਿਲ੍ਹਾ ਬਰਨਾਲਾ ਵਿੱਚ ਵਿਆਪਕ ਪੱਧਰ ’ਤੇ ਜਾਰੀ ਹਨ। ਇਸ ਮੁਹਿੰਮ ਤਹਿਤ ਐੱਸ.ਡੀ.ਐੱਮ. ਬਰਨਾਲਾ ਗੁਰਬੀਰ ਸਿੰਘ ਕੋਹਲੀ ਅਤੇ ਡੀ.ਐੱਸ.ਪੀ. ਸਤਵੀਰ ਸਿੰਘ ਵਲੋਂ ਟੀਮ ਸਮੇਤ ਬੱਸ ਸਟੈਂਡ ਨੇੜੇ ਸੈਂਸੀ ਬਸਤੀ ਵਿਚ ਓਥੋਂ ਦੇ ਵਾਸੀਆਂ ਨਾਲ ਗੱਲਬਾਤ ਕੀਤੀ ਗਈ ਅਤੇ ਉਨ੍ਹਾਂ ਨੂੰ ਮੁਹਿੰਮ ਵਿਚ ਸਹਿਯੋਗ ਦਾ ਸੱਦਾ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤੇ ਜਿੱਥੇ ਪੁਲਿਸ ਵਲੋਂ ਤਲਾਸ਼ੀ ਅਭਿਆਨ ਜਾਰੀ ਹੈ ਓਥੇ ਸਿਵਲ ਪ੍ਰਸ਼ਾਸਨ ਅਤੇ ਵਿਭਾਗਾਂ ਵਲੋਂ ਜਾਗਰੂਕਤਾ ਗਤੀਵਿਧੀਆਂ ਜਾਰੀ ਹਨ। ਡੀ.ਐੱਸ.ਪੀ. ਸਤਵੀਰ ਸਿੰਘ ਨੇ ਕਿਹਾ ਕਿ ਸਰਕਾਰ ਦੀਆਂ ਸਖ਼ਤ ਹਦਾਇਤਾਂ ਹਨ, ਇਸ ਲਈ ਨਸ਼ਿਆਂ ਦੇ ਮਾਮਲੇ ਵਿਚ ਸਖ਼ਤ ਕਰਵਾਈ ਕੀਤੀ ਜਾ ਰਹੀ ਹੈ। Post navigation Previous Post ਬਾਲ ਉਗਾਉਣ ਲਈ ਲਗਾਏ ਕੈਂਪ ‘ਚ ਅਨੇਕਾਂ ਲੋਕ ਹੋਏ ਅੱਖਾਂ ਦੀ ਗੰਭੀਰ ਬਿਮਾਰੀ ਦੇ ਸ਼ਿਕਾਰ, ਸੈਲੂਨ ਖ਼ਿਲਾਫ਼ ਪਰਚਾ ਦਰਜ ਕਰਨ ਦੀ ਮੰਗNext Postਫਰੀਦਕੋਟ ਦੇ ਗੁਰਪ੍ਰੀਤ ਕਤਲ ਕੇਸ ’ਚ ਵੱਡਾ ਖੁਲਾਸਾ, SIT ਦਾ ਦਾਅਵਾ – ਜਾਣਦਾ ਸੀ ਅੰਮ੍ਰਿਤਪਾਲ ਦੇ ਰਾਜ਼, ਇਸ ਲਈ ਕੀਤਾ ਕਤਲ