Posted inHoshiarpur ਧਾਮੀ ਨੂੰ ਮਨਾਉਣ ‘ਚ ਕਾਮਯਾਬ ਹੋਏ ਸੁਖਬੀਰ, 3 ਦਿਨਾਂ ਬਾਅਦ ਮੁੜ ਸੰਭਾਲਣਗੇ ਅਹੁਦਾ Posted by overwhelmpharma@yahoo.co.in Mar 18, 2025 ਹੁਸ਼ਿਆਰਪੁਰ, 18 ਮਾਰਚ (ਰਵਿੰਦਰ ਸ਼ਰਮਾ) : ਪਿਛਲੇ ਕੁਝ ਸਮੇਂ ਤੋਂ ਸ਼੍ਰੋਮਣੀ ਪ੍ਰਬੰਧਕ ਕਮੇਟੀ ਤੋਂ ਅਸਤੀਫ਼ਾ ਦੇ ਕੇ ਘਰ ਬੈਠੇ ਸਾਬਕਾ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਮੰਗਲਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮਹਿਜ਼ 15 ਮਿੰਟ ਦੀ ਮੀਟਿੰਗ ‘ਚ ਅਸਤੀਫ਼ਾ ਵਾਪਸ ਲੈਣ ਲਈ ਮਨਾ ਲਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਤਿੰਨ ਦਿਨਾਂ ਬਾਅਦ ਹੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਆਪਣਾ ਅਹੁਦਾ ਮੁੜ ਸੰਭਾਲ ਲੈਣਗੇ। ਇਸ ਮੌਕੇ ਸੁਖਬੀਰ ਬਾਦਲ ਦੇ ਨਾਲ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਵੀ ਮੌਜੂਦ ਸਨ। Post navigation Previous Post ਪੁਲਿਸ ਕਾਂਸਟੇਬਲ ਦੀ ਭਰਤੀ ਵਾਸਤੇ ਤਿਆਰੀ ਲਈ ਰੋਜ਼ਗਾਰ ਦਫ਼ਤਰ ਨਾਲ ਕੀਤਾ ਜਾਵੇ ਰਾਬਤਾ : ਨਵਜੋਤ ਕੌਰNext Postਬਰਨਾਲਾ ‘ਚ ਟਰੈਵਲ ਏਜੰਸੀ ਦਾ ਲਾਇਸੈਂਸ ਲਾਇਸੈਂਸ ਰੱਦ