Posted inਬਰਨਾਲਾ ਜ਼ਿਲ੍ਹਾ ਚੋਣ ਅਫ਼ਸਰ ਵਲੋਂ ਬੂਥ ਲੈਵਲ ਏਜੰਟ ਨਿਯੁਕਤ ਕਰਨ ਬਾਰੇ ਰਾਜਨੀਤਕ ਪਾਰਟੀਆਂ ਨਾਲ ਮੀਟਿੰਗ Posted by overwhelmpharma@yahoo.co.in Mar 19, 2025 ਬਰਨਾਲਾ, 19 ਮਾਰਚ (ਰਵਿੰਦਰ ਸ਼ਰਮਾ) : ਜ਼ਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਬਰਨਾਲਾ ਟੀ. ਬੈਨਿਥ ਆਈ.ਏ.ਐਸ ਦੀ ਪ੍ਰਧਾਨਗੀ ਹੇਠ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਆਮ ਚੋਣਾਂ ਨੂੰ ਸੁਤੰਤਰ, ਨਿਰਪੱਖ ਅਤੇ ਸ਼ਾਤੀਪੂਰਨ ਢੰਗ ਨਾਲ ਸੰਪੂਰਨ ਕਰਾਉਣ ਦੇ ਸਬੰਧ ਵਿੱਚ ਬੂਥ ਲੈਵਲ ‘ਤੇ ਬੂਥ ਲੈਵਲ ਏਜੰਟ (ਬੀ.ਐਲ ਏ) ਨਿਯੁਕਤ ਕਰਨ ਸਬੰਧੀ ਜ਼ਿਲ੍ਹਾ ਬਰਨਾਲਾ ਦੀਆਂ ਸਮੂਹ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਦੇ ਨਾਲ ਇੱਕ ਅਹਿਮ ਮੀਟਿੰਗ ਕੀਤੀ ਗਈ ਤਾਂ ਜੋ ਵੋਟਰ ਸੂਚੀਆਂ ਪਾਰਦਰਸ਼ੀ ਤਰੀਕੇ ਨਾਲ ਤਿਆਰ ਕੀਤੀਆਂ ਜਾ ਸਕਣ। ਜ਼ਿਲ੍ਹਾ ਚੋਣ ਅਫਸਰ ਵੱਲੋਂ ਸਮੂਹ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਜਲਦੀ ਤੋਂ ਜਲਦੀ ਬੂਥ ਲੈਵਲ ਏਜੰਟ ਨਿਯੁਕਤ ਕਰਨ ਦੀ ਅਪੀਲ ਕੀਤੀ ਗਈ ਤਾਂ ਜੋ ਭਵਿੱਖ ਵਿੱਚ ਹੋਣ ਵਾਲੀਆਂ ਚੋਣਾਂ ਵਿੱਚ ਵੋਟਰ ਸੂਚੀਆਂ ਨੂੰ ਤਰੁਟੀ ਮੁਕਤ ਕੀਤਾ ਜਾ ਸਕੇ। ਇਸ ਮੌਕੇ ਵੋਟਰ ਸੂਚੀਆਂ, ਚੋਣਾਂ ਦਾ ਕੰਡਕਟ, ਸ਼ਿਕਾਇਤ ਅਤੇ ਚੋਣਾ ਸਬੰਧੀ ਹੋਰ ਮੁੱਦਿਆਂ ‘ਤੇ ਵਿਚਾਰ ਵਟਾਂਦਰ ਕੀਤਾ ਗਿਆ। ਉਨ੍ਹਾ ਦੱਸਿਆ ਕਿ ਵੋਟਰ ਸੂਚੀਆਂ ਦੀ ਤਿਆਰੀ ਵਿੱਚ ਬੂਥ ਲੈਵਲ ਏਜੰਟ ਅਹਿਮ ਰੋਲ ਅਦਾ ਕਰਨਗੇ। ਇਸ ਸਮੇਂ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਵੱਲੋਂ ਦੱਸਿਆ ਗਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਹਰੇਕ ਮਾਨਤਾ ਪ੍ਰਾਪਤ ਰਾਜਨੀਤਕ ਪਾਰਟੀ ਬੂਥ ਲੈਵਲ ਏਜੰਟ ਦੀ ਨਿਯੁਕਤੀ ਕਰੇਗੀ। ਜ਼ਿਲ੍ਹਾ ਚੋਣ ਅਫਸਰ ਵੱਲੋਂ ਉਨ੍ਹਾਂ ਨੂੰ ਦੱਸਿਆ ਗਿਆ ਕਿ ਜ਼ਿਲ੍ਹੇ ਵਿੱਚ ਇੱਕ ਵਿਅਕਤੀ ਨੂੰ ਇੱਕ ਤੋਂ ਵੱਧ ਪੋਲਿੰਗ ਬੂਥਾਂ ‘ਤੇ ਬੂਥ ਲੈਵਲ ਏਜੰਟ ਨਿਯੁਕਤ ਕੀਤਾ ਜਾ ਸਕਦਾ ਹੈ। ਇਸ ਮੌਕੇ ਸਮੂਹ ਰਾਜਨੀਤਕ ਪਾਰਟੀਆਂ ਨੂੰ ਬੀ.ਐਲ.ਏ ਨਾਲ ਸਬੰਧਤ ਫਾਰਮ ਪ੍ਰਦਾਨ ਕਰਵਾਏ ਗਏ। ਇਸ ਮੌਕੇ ਸ਼੍ਰੀ ਸਤਵੰਤ ਸਿੰਘ, ਪੀ.ਸੀ.ਐਸ, ਵਧੀਕ ਡਿਪਟੀ ਕਮਿਸ਼ਨਰ (ਵਿ) ਬਰਨਾਲਾ ਵੱਲੋਂ ਸਮੂਹ ਰਾਜਨੀਤਕ ਪਾਰਟੀਆਂ ਪਾਸੋਂ ਪੋਲਿੰਗ ਸਟੇਸ਼ਨਾਂ ‘ਤੇ ਏ.ਐਮ.ਐਫ ਸਹੂਲਤਾਂ ਸਬੰਧੀ ਫੀਡਬੈਕ ਦੀ ਮੰਗ ਕੀਤੀ ਗਈ ਤਾਂ ਜੋ ਹਰ ਇੱਕ ਨਾਗਰਿਕ ਨੂੰ ਏ.ਐਮ.ਐਫ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ। ਇਸ ਮੌਕੇ ਜ਼ਿਲ੍ਹਾ ਚੋਣ ਅਫਸਰ ਵੱਲੋਂ ਪਾਰਟੀ ਨੁਮਾਇੰਦਿਆਂ ਵੱਲੋਂ ਕੀਤੇ ਗਏ ਸਵਾਲਾਂ ਦੇ ਜਵਾਬ ਦਿੱਤੇ ਗਏ। ਸ਼ਿਕਾਇਤਾਂ ਸਬੰਧੀ ਟੌਲ ਫਰੀ ਨੰਬਰ 1950 ਬਾਰੇ ਜਾਣੂ ਕਰਵਾਇਆ ਗਿਆ ਅਤੇ ਸਮੱਸਿਆਵਾਂ ਨੂੰ ਸਬੰਧਤਾਂ ਦੇ ਧਿਆਨ ਵਿੱਚ ਲਿਆਉਣ ਲਈ ਕਿਹਾ ਗਿਆ। ਇਸ ਮੌਕੇ ਚੋਣ ਤਹਿਸੀਲਦਾਰ ਰਾਮਜੀ ਲਾਲ ਅਤੇ ਚੋਣ ਕਾਨੂੰਗੋ ਮਨਜੀਤ ਸਿੰਘ ਮੌਜੂਦ ਸਨ। Post navigation Previous Post ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਚੈਕਿੰਗ, 7 ਦੇ ਚਲਾਨNext Postਜ਼ਿਲ੍ਹਾ ਰੋਜ਼ਗਾਰ ਦਫਤਰ ਵਿਖੇ ਪਲੇਸਮੈਂਟ ਕੈਂਪ 20 ਨੂੰ