Posted inਬਰਨਾਲਾ ਜ਼ਿਲ੍ਹਾ ਰੋਜ਼ਗਾਰ ਦਫਤਰ ਵਿਖੇ ਪਲੇਸਮੈਂਟ ਕੈਂਪ 20 ਨੂੰ Posted by overwhelmpharma@yahoo.co.in Mar 19, 2025 ਬਰਨਾਲਾ, 19 ਮਾਰਚ (ਰਵਿੰਦਰ ਸ਼ਰਮਾ) : ਡਿਪਟੀ ਕਮਿਸ਼ਨਰ ਬਰਨਾਲਾ ਟੀ. ਬੈਨਿਥ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਦੇ ਬੇਰੁਜ਼ਗਾਰ ਪ੍ਰਾਰਥੀਆਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਵੱਲੋਂ ਸਟੈਂਡਰਡ ਕਾਰਪੋਰੇਸ਼ਨ ਇੰਡੀਆ ਲਿਮਟਿਡ, ਯੁਲਿਵੋ ਫਾਈਨੈਨਸ਼ੀਅਲ ਪ੍ਰਾਈਵੇਟ ਲਿਮਟਿਡ ਅਤੇ ਵਿਜੇ ਰਾਜ ਜਿੰਦਲ ਐਂਡ ਕੰਪਨੀ ਨਾਲ ਤਾਲਮੇਲ ਕਰਕੇ 20 ਮਾਰਚ 2025 (ਦਿਨ ਵੀਰਵਾਰ) ਨੂੰ ਸਵੇਰੇ 10 ਵਜੇ ਤੋਂ 2 ਵਜੇ ਤੱਕ ਜ਼ਿਲ੍ਹਾ ਰੋਜ਼ਗਾਰ ਦਫ਼ਤਰ, ਦੂਸਰੀ ਮੰਜਿਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਰਨਾਲਾ ਵਿਖੇ ਇਕ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ, ਬਰਨਾਲਾ ਸ੍ਰੀਮਤੀ ਨਵਜੋਤ ਕੌਰ ਨੇ ਦੱਸਿਆ ਕਿ ਸਟੈਂਡਰਡ ਕਾਰਪੋਰੇਸ਼ਨ ਇੰਡੀਆ ਲਿਮਟਿਡ ਵੱਲੋਂ ਵੈਲਡਰ, ਫਿਟਰ, ਟਰਨਰ, ਮਕੈਨਿਕ ਅਤੇ ਸੀ.ਐਨ.ਸੀ ਆਪਰੇਟਰ (ਸਿਰਫ ਲੜਕੇ) ਦੀਆਂ ਅਸਾਮੀਆਂ ਜਿਸ ਲਈ ਵਿਦਿਅਕ ਯੋਗਤਾ ਆਈ. ਟੀ. ਆਈ, ਉਮਰ ਹੱਦ 18 ਤੋਂ 37 ਸਾਲ ਹੋਣੀ ਚਾਹੀਦੀ ਹੈ, ਦੀ ਇੰਟਰਵਿਊ ਲਈ ਜਾਵੇਗੀ। ਇਸ ਤੋਂ ਇਲਾਵਾ ਯੁਲਿਵੋ ਫਾਈਨੈਨਸ਼ੀਅਲ ਪ੍ਰਾਈਵੇਟ ਲਿਮਟਿਡ ਵੱਲੋਂ ਅਸਿਸਟੈਂਟ ਮਨੇਜਰ, ਮਨੇਜਰ, ਤੇ ਸੀਨੀਅਰ ਮਨੇਜਰ ਦੀ ਅਸਾਮੀ (ਸਿਰਫ ਲੜਕੇ) ਜਿਸ ਦੀ ਵਿਦਿਅਕ ਯੋਗਤਾ ਬਾਰਵੀਂ, ਗਰੈਜੂਏਸ਼ਨ ਉਮਰ ਹੱਦ 21 ਤੋਂ 35 ਸਾਲ ਹੋਣੀ ਚਾਹੀਦੀ ਹੈ, ਵਿਜੇ ਰਾਜ ਜਿੰਦਲ ਐਂਡ ਕੰਪਨੀ ਵੱਲੋਂ ਰਿਕਵਰੀ ਏਜੰਟ ਅਤੇ ਫੀਲਡ ਐਗਜ਼ਿਕਿਉਟਿਵ ਦੀ ਅਸਾਮੀ (ਸਿਰਫ ਲੜਕੇ) ਜਿਸ ਦੀ ਵਿਦਿਅਕ ਯੋਗਤਾ ਬਾਰਵੀਂ, ਉਮਰ ਹੱਦ 21 ਤੋਂ 40 ਸਾਲ ਹੋਣੀ ਚਾਹੀਦੀ ਹੈ, ਦੀ ਇੰਟਰਵਿਊ ਲਈ ਜਾਵੇਗੀ। ਉਹਨਾਂ ਦੱਸਿਆ ਕਿ ਉਕਤ ਅਸਾਮੀਆਂ ਲਈ ਇੰਟਰਵਿਊ ਦੌਰਾਨ ਪ੍ਰਾਰਥੀ ਕੋਲ ਰਿਜਊਮ, ਅਧਾਰ ਕਾਰਡ ਅਤੇ ਯੋਗਤਾ ਦੇ ਸਰਟੀਫਿਕੇਟ ਹੋਣਾ ਲਾਜ਼ਮੀ ਹੈ। ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਦੇ ਹੈਲਪਲਾਈਨ ਨੰਬਰ 94170-39072 ‘ਤੇ ਸੰਪਰਕ ਕੀਤਾ ਜਾ ਸਕਦਾ ਹੈ। Post navigation Previous Post ਜ਼ਿਲ੍ਹਾ ਚੋਣ ਅਫ਼ਸਰ ਵਲੋਂ ਬੂਥ ਲੈਵਲ ਏਜੰਟ ਨਿਯੁਕਤ ਕਰਨ ਬਾਰੇ ਰਾਜਨੀਤਕ ਪਾਰਟੀਆਂ ਨਾਲ ਮੀਟਿੰਗNext Postਮਾਂ ਦਾ ਗੁੱਸਾ ਭੜਕਿਆ : ਅਜਿਹੇ ਬੰਦੇ ਨੂੰ ਜਿਉਣ ਦਾ ਕੋਈ ਹੱਕ ਨਹੀਂ