ਪਟਿਆਲਾ, 20 ਮਾਰਚ (ਰਵਿੰਦਰ ਸ਼ਰਮਾ) : ਪੰਜਾਬ ਤੇ ਹਰਿਆਣਾ ਦੇ ਸ਼ੰਭੂ ਤੇ ਖਨੌਰੀ ਬਾਰਡਰ ਖਨੌਰੀ ਬਾਰਡਰ ’ਤੇ ਬੁੱਧ’ਤੇ ਬੁੱਧਵਾਰ ਸ਼ਾਮ ਪੁਲਿਸ ਨੇ ਕਿਸਾਨਾਂ ’ਤੇ ਵੱਡੀ ਕਾਰਵਾਈ ਕੀਤੀ। ਪੁਲਿਸ ਨੇ ਜੇ.ਸੀ.ਬੀ. ਚਲਾਉਂਦਿਆਂ ਕਿਸਾਨਾਂ ਦੇ ਸ਼ੈੱਡ ਤੇ ਟੈਂਟ ਹਟਾ ਦਿੱਤੇ। ਪ੍ਰਦਰਸ਼ਨ ਸਥਾਨ ’ਤੇ ਬਣਾਏ ਗਏ ਮੈਡੀਕਲ ਕੈਂਪਾਂ ਨੂੰ ਵੀ ਹਟਾ ਦਿੱਤਾ ਗਿਆ। ਇਸ ਦੌਰਾਨ ਜ਼ਮੀਨ ’ਤੇ ਦਵਾਈਆਂ ਖਿੰਡ ਗਈਆਂ। ਨਾਲ ਹੀ ਟੈਂਟਾਂ ਵਿੱਚ ਲਗਾਏ ਗਏ ਬੈਨਰ, ਪੋਸਟਰ, ਪੱਖੇ, ਸਟੇਜ ਅਤੇ ਬਿਜਲੀ ਦੇ ਕੁਨੈਕਸ਼ਨ ਵੀ ਹਟਾ ਦਿੱਤੇ ਗਏ ਹਨ। ਸ਼ੰਭੂ ਅਤੇ ਖਨੌਰੀ ਸਰਹੱਦ ’ਤੇ ਜੇਸੀਬੀ ਮਸ਼ੀਨਾਂ ਨਾਲ ਕਿਸਾਨਾਂ ਦੇ ਟੈਂਟ ਹਟਾ ਦਿੱਤੇ ਗਏ ਹਨ। ਪੰਜਾਬ ਪੁਲਿਸ ਵੱਲੋਂ ਖਨੌਰੀ ਬਾਰਡਰ ਅਤੇ ਸ਼ੰਭੂ ਬਾਰਡਰ ਤੋਂ ਕਿਸਾਨਾਂ ਨੂੰ ਹਿਰਾਸਤ ਵਿੱਚ ਲਿਆ। ਹਿਰਾਸਤ ’ਚ ਲਏ ਗਏ ਸਾਰੇ ਕਿਸਾਨ ਆਗੂਆਂ ਨੂੰ ਬਹਾਦਰਗੜ੍ਹ ਕਮਾਂਡੋ ਸੈਂਟਰ ਵਿੱਚ ਰੱਖਿਆ ਗਿਆ ਹੈ। ਪੁਲਿਸ ਨੇ ਇਹ ਕਾਰਵਾਈ ਪੰਜਾਬ-ਹਰਿਆਣਾ ਸ਼ੰਭੂ ਸਰਹੱਦ ਨੂੰ ਖਾਲੀ ਕਰਵਾਉਣ ਲਈ ਕੀਤੀ ਹੈ। ਸ਼ੈਡ ਤੋੜਣ ਤੋਂ ਬਾਅਦ ਪੁਲਿਸ ਮੁਲਾਜ਼ਮ ਲੋੜੀਂਦਾ ਸਮਾਨ ਇਕੱਠਾ ਕਰਦੇ ਨਜ਼ਰ ਆਏ। ਉੱਥੇ ਹਾਜ਼ਰ ਕਰੀਬ 200 ਕਿਸਾਨਾਂ ਨੂੰ ਹਿਰਾਸਤ ’ਚ ਲੈ ਲਿਆ ਗਿਆ, ਜਿਹੜੇ ਕਿਸਾਨ ਵਿਰੋਧ ਕਰ ਰਹੇੇ ਸਨ, ਉਨ੍ਹਾਂ ਨੂੰ ਪੁਲਿਸ ਵਲੋਂ ਜਬਰਦਸਤੀ ਚੁੱਕ ਲਿਆ ਗਿਆ।