Posted inਬਰਨਾਲਾ ਲੜਕੀਆਂ ਵਾਸਤੇ ਕਮਿਸ਼ਨਡ ਅਫ਼ਸਰ ਵਜੋਂ ਕਰੀਅਰ ਸ਼ੁਰੂ ਕਰਨ ਲਈ ਸੁਨਹਿਰੀ ਮੌਕਾ : ਡਿਪਟੀ ਕਮਿਸ਼ਨਰ Posted by overwhelmpharma@yahoo.co.in Mar 20, 2025 – ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਫ਼ਾਰ ਗਰਲਜ਼ ਵੱਲੋਂ 27 ਅਪ੍ਰੈਲ ਨੂੰ ਲਈ ਜਾਵੇਗੀ ਦਾਖਲਾ ਪ੍ਰੀਖਿਆ ਬਰਨਾਲਾ, 20 ਮਾਰਚ (ਰਵਿੰਦਰ ਸ਼ਰਮਾ) : ਪੰਜਾਬ ਸਰਕਾਰ ਵੱਲੋਂ ਫੌਜ ਵਿੱਚ ਕਮਿਸ਼ਨਡ ਅਫਸਰ ਵਜੋਂ ਕਰੀਅਰ ਸ਼ੁਰੂ ਕਰਨ ਦੀਆਂ ਚਾਹਵਾਨ ਲੜਕੀਆਂ ਨੂੰ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਲਜ਼, ਮੁਹਾਲੀ ਵਿਖੇ ਸਿਖਲਾਈ ਹਾਸਿਲ ਕਰਨ ਦਾ ਸੁਨਹਿਰੀ ਮੌਕਾ ਦਿੱਤਾ ਜਾ ਰਿਹਾ ਹੈ। ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਲਜ਼ (ਐਮ.ਬੀ.ਏ.ਐਫ.ਪੀ.ਆਈ), ਮੁਹਾਲੀ ਵੱਲੋਂ 27 ਅਪ੍ਰੈਲ 2025 ਨੂੰ ਗਿਆਰਵੇਂ ਬੈਚ ਲਈ ਦਾਖਲਾ ਪ੍ਰੀਖਿਆ ਲਈ ਜਾਣੀ ਹੈ । ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਨੇ ਦੱਸਿਆ ਕਿ ਐਮ.ਬੀ.ਏ.ਐਫ.ਪੀ.ਆਈ. ਸੰਸਥਾ ਵਿੱਚ ਆਮ ਜਾਣਕਾਰੀ, ਕਮਿਊਨੀਕੇਸ਼ਨ ਸਕਿੱਲਜ਼, ਵਿਅਕਤੀਤਵ ਵਿਕਾਸ ਤੇ ਆਤਮ-ਵਿਸ਼ਵਾਸ ਸਿਰਜਣਾ, ਐਨ.ਸੀ.ਸੀ. ਸਿਖਲਾਈ, ਸਰੀਰਕ ਸਿੱਖਿਆ ਅਤੇ ਅੰਦਰੂਨੀ ਤੇ ਬਾਹਰੀ ਖੇਡ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ। ਵਿਦਿਆਰਥਣਾਂ ਨੂੰ ਪੇਸ਼ੇਵਰਾਂ ਵਲੋਂ ਐੱਸ.ਐੱਸ.ਬੀ. ਅਤੇ ਹਥਿਆਰਬੰਦ ਬਲਾਂ ਵਿੱਚ ਜਾਣ ਲਈ ਦਾਖਲਾ ਪ੍ਰੀਖਿਆ ਦੀ ਸਿਖਲਾਈ ਦਿੱਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਬਿਨੈਕਾਰਾਂ ਲਈ ਮੁਢਲੀ ਯੋਗਤਾ ਵਿਚ ਪੰਜਾਬ ਦਾ ਵਸਨੀਕ ਹੋਣਾ ਅਤੇ ਬਾਰਵੀਂ ਦੀ ਪ੍ਰੀਖਿਆ ਪਾਸ ਕੀਤੇ ਹੋਣਾ ਸ਼ਾਮਲ ਹੈ। ਚਾਹਵਾਨ ਉਮੀਦਵਾਰ ਦਾਖਲਾ ਪ੍ਰੀਖਿਆ ਲਈ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਜਲਜ਼ ਦੇ ਆਨਲਾਈਨ ਪੋਰਟਲ www.mbafpigirls.in ‘ਤੇ ਕਲਿੱਕ ਕਰਕੇ ਵਧੇਰੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਸਿਖਲਾਈ ਦੌਰਾਨ ਆਉਣ ਵਾਲਾ ਖਰਚਾ ਜਿਸ ਵਿੱਚ ਟ੍ਰੇਨਿੰਗ, ਖਾਣਾ, ਵਰਦੀ ਆਦਿ ਸ਼ਾਮਲ ਹਨ, ਪੰਜਾਬ ਸਰਕਾਰ ਵੱਲੋਂ ਦਿੱਤਾ ਜਾਂਦਾ ਹੈ। Post navigation Previous Post ਸੰਸਦ ਮੈਂਬਰ ਮੀਤ ਹੇਅਰ ਨੇ ਲੋਕ ਸਭਾ ਵਿੱਚ ਜਲ ਸ੍ਰੋਤ ਨਾਲ ਸਬੰਧਤ ਪੰਜਾਬ ਦੀਆਂ ਅਹਿਮ ਮੰਗਾਂ ਰੱਖੀਆਂNext Postਸੀ ਐਚ ਸੀ ਮਹਿਲ ਕਲਾਂ ਵਿਖੇ ਵਿਸ਼ਵ ਮੌਖਿਕ ਸਿਹਤ ਦਿਵਸ ਮੌਕੇ ਜਾਗਰੂਕਤਾ ਕੈਂਪ ਲਗਾਇਆ