Posted inKotakpura ਵਿਜੀਲੈਂਸ ਵਲੋਂ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ ਜੇਈ ਕਾਬੂ Posted by overwhelmpharma@yahoo.co.in Mar 21, 2025 ਕੋਟਕਪੂਰਾ, 21 ਮਾਰਚ (ਰਵਿੰਦਰ ਸ਼ਰਮਾ) : ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਸਬ-ਡਵੀਜ਼ਨ ਦਫ਼ਤਰ ਵਿੱਚ ਤਾਇਨਾਤ ਜੇਈ ਜਰਨੈਲ ਸਿੰਘ ਨੂੰ 10000 ਰੁਪਏ ਰਿਸ਼ਵਤ ਲੈਂਦੇ ਹੋਏ ਕਾਬੂ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਮੁਕੱਦਮਾ ਫਰੀਦਕੋਟ ਦੇ ਕੋਠੇ ਚਾਹਲ ਸਿੰਘ ਦੇ ਵਸਨੀਕ ਸੁਖਮੰਦਰ ਸਿੰਘ ਵੱਲੋਂ ਦਾਇਰ ਕੀਤੀ ਗਈ ਸ਼ਿਕਾਇਤ ਦੇ ਆਧਾਰ ’ਤੇ ਦਰਜ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਪਰੋਕਤ ਜੇਈ ਨੇ ਉਸ ਦੇ ਟਿਊਬਵੈੱਲ ਕੁਨੈਕਸ਼ਨ ਨੂੰ ਬਦਲਣ ਅਤੇ ਉਸ ਦੀ ਜਾਣਕਾਰ ਦੇ ਘਰ ਘਰੇਲੂ ਬਿਜਲੀ ਮੀਟਰ ਲਗਾਉਣ ਬਦਲੇ 20000 ਰੁਪਏ ਦੀ ਮੰਗ ਕੀਤੀ ਸੀ। ਸ਼ਿਕਾਇਤਕਰਤਾ ਦੀ ਬੇਨਤੀ ’ਤੇ ਉਕਤ ਜੇਈ ਦੋ ਕਿਸ਼ਤਾਂ ਵਿੱਚ ਰਿਸ਼ਵਤ ਦੀ ਰਕਮ ਲੈਣ ਲਈ ਸਹਿਮਤ ਹੋ ਗਿਆ। ਸ਼ਿਕਾਇਤ ਦੀ ਤਸਦੀਕ ਤੋਂ ਬਾਅਦ ਫਿਰੋਜ਼ਪੁਰ ਰੇਂਜ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਤੇ 10 ਹਜ਼ਾਰ ਦੀ ਰਿਸ਼ਵਤ ਸਣੇ ਜੇਈ ਨੂੰ ਕਾਬੂ ਕਰ ਲਿਆ। ਵਿਜੀਲੈਂਸ ਬਿਊਰੋ ਨੇ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। Post navigation Previous Post ਬਜਟ ਸੈਸ਼ਨ ਦੇ ਪਹਿਲੇ ਦਿਨ ਸਦਨ ‘ਚ ਹੰਗਾਮਾ, ਰਾਜਪਾਲ ਦੇ ਭਾਸ਼ਣ ਦੌਰਾਨ ਕਾਂਗਰਸੀ ਵਿਧਾਇਕਾਂ ਨੇ ਕੀਤਾ ਵਾਕਆਊਟNext Postਪੰਜਾਬ ਦੀ ਰਾਜਨੀਤੀ ਵਿਚ ਆਮ ਆਦਮੀ ਪਾਰਟੀ ਦੇ ਵੱਡੇ ਨੇਤਾਵਾਂ ਦੀ ਐਂਟਰੀ, ਮਨੀਸ਼ ਸਿਸੋਦੀਆ ਬਣੇ ਪੰਜਾਬ ਦੇ ਇੰਚਾਰਜ, ਇਹ ਆਗੂ ਹੋਵੇਗਾ ਸਹਿ-ਇੰਚਾਰਜ