Posted inਲੁਧਿਆਣਾ ਇਮੀਗ੍ਰੇਸ਼ਨ ਕੰਪਨੀ ਦੇ ਮਾਲਕ ਕੋਲੋਂ ਫਿਰੌਤੀ ਮੰਗਣ ਵਾਲੇ ਪੁਲਿਸ ਮੁਕਾਬਲੇ ‘ਚ ਫੱਟੜ, ਜਵਾਬੀ ਫਾਇਰਿੰਗ ‘ਚ ਮੁਲਜ਼ਮਾਂ ਦੇ ਲੱਗੀਆਂ ਗੋਲ਼ੀਆਂ Posted by overwhelmpharma@yahoo.co.in Mar 21, 2025 ਲੁਧਿਆਣਾ, 21 ਮਾਰਚ (ਰਵਿੰਦਰ ਸ਼ਰਮਾ) : ਲੁਧਿਆਣਾ ਦੇ ਧਾਂਦਰਾ ਰੋਡ ‘ਤੇ ਪੁਲਿਸ ਅਤੇ ਬਦਮਾਸ਼ਾਂ ਵਿਚਕਾਰ ਹੋਏ ਮੁਕਾਬਲੇ ਦੌਰਾਨ ਤਿੰਨ ਬਦਮਾਸ਼ਾਂ ਨੂੰ ਗੋਲ਼ੀਆਂ ਲੱਗ ਗਈਆਂ। ਜ਼ਖ਼ਮੀ ਹਾਲਤ ਵਿੱਚ ਮੁਲਜ਼ਮਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ। ਮੁਲਜ਼ਮਾਂ ਦੀ ਪਛਾਣ ਮਦੁਤ, ਅਭੀਜੀਤ ਮੰਡ ਅਤੇ ਅੰਕੁਸ਼ ਵਜੋਂ ਹੋਈ ਹੈ। ਜਾਣਕਾਰੀ ਦਿੰਦਿਆਂ ਏਡੀਸੀਪੀ ਕਰਾਈਮ ਅਮਨਦੀਪ ਸਿੰਘ ਬਰਾੜ ਨੇ ਦੱਸਿਆ ਕਿ ਤਿੰਨੋ ਮੁਲਜ਼ਮ ਲੁਧਿਆਣਾ ਦੇ ਡਿਵੀਜ਼ਨ ਨੰਬਰ ਛੇ ਦੇ ਇਲਾਕੇ ਵਿੱਚ ਪੈਂਦੇ ਇਮੀਗ੍ਰੇਸ਼ਨ ਕੰਪਨੀ ਦੇ ਮਾਲਕ ਕੋਲੋਂ ਫਿਰੌਤੀ ਮੰਗ ਰਹੇ ਸਨ। ਮੁਲਜ਼ਮ ਕੰਪਨੀ ਦੇ ਮਾਲਕ ਨੂੰ ਜਾਨੋਂ ਮਾਰਨ ਦੀ ਧਮਕੀ ਵੀ ਦੇ ਰਹੇ ਸਨ। ਇਸ ਮਾਮਲੇ ਨੂੰ ਲੈ ਕੇ ਬੀਤੀ ਦੇਰ ਰਾਤ ਪੁਲਿਸ ਨੇ ਧਾਂਦਰਾ ਰੋਡ ‘ਤੇ ਨਾਕਾਬੰਦੀ ਕੀਤੀ ਹੋਈ ਸੀ। ਪੁਲਿਸ ਟੀਮ ਵਿੱਚ ਥਾਣਾ ਡਿਵੀਜ਼ਨ ਨੰਬਰ ਛੇ ਦੇ ਇੰਚਾਰਜ ਕੁਲਵੰਤ ਕੌਰ, ਕਰਾਈਮ ਬਰਾਂਚ 1 ਦੇ ਇੰਚਾਰਜ ਰਾਜੇਸ਼ ਕੁਮਾਰ, ਕਰਾਈਮ ਬਰਾਂਚ 2 ਦੇ ਇੰਚਾਰਜ ਬਿਕਰਮਜੀਤ ਸਿੰਘ ਅਤੇ ਕ੍ਰਾਈਮ ਬਰਾਂਚ 3 ਦੇ ਇੰਚਾਰਜ ਨਵਦੀਪ ਸਿੰਘ ਅਤੇ ਉਨ੍ਹਾਂ ਦੀਆਂ ਟੀਮਾਂ ਸਨ। ਨਾਕਾਬੰਦੀ ਦੇ ਦੌਰਾਨ ਪੁਲਿਸ ਨੇ ਇੱਕ ਬਿਨ੍ਹਾਂ ਨੰਬਰੀ ਸਵਿਫਟ ਕਾਰ ਨੂੰ ਰੁਕਣ ਦਾ ਇਸ਼ਾਰਾ ਕੀਤਾ। ਜਿਵੇਂ ਹੀ ਕਾਰ ਨਾਕੇ ਦੇ ਲਾਗੇ ਆਈ ਤਾਂ ਕਾਰ ਸਵਾਰ ਵਿਅਕਤੀਆਂ ਨੇ ਪੁਲਿਸ ਤੇ ਗੋਲ਼ੀਆਂ ਚਲਾ ਦਿੱਤੀਆਂ। ਜਵਾਬੀ ਫਾਇਰਿੰਗ ਵਿੱਚ ਇੱਕ ਮੁਲਜ਼ਮ ਦੀ ਬਾਂਹ ਅਤੇ ਦੋ ਮੁਲਜ਼ਮਾਂ ਦੀਆਂ ਲੱਤਾਂ ਵਿੱਚ ਗੋਲ਼ੀਆਂ ਲੱਗੀਆਂ। ਪੁਲਿਸ ਨੇ ਮੁਲਜਮਾਂ ਨੂੰ ਹਿਰਾਸਤ ਵਿੱਚ ਲੈ ਕੇ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ। ਏਡੀਸੀਪੀ ਅਮਨਦੀਪ ਸਿੰਘ ਬਰਾੜ ਨੇ ਦੱਸਿਆ ਕਿ ਇਲਾਜ ਤੋਂ ਬਾਅਦ ਮੁਲਜਮਾਂ ਕੋਲੋਂ ਵਧੇਰੇ ਪੁੱਛਗਿਛ ਕੀਤੀ ਜਾਵੇਗੀ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਚੋਂ ਦੋ ਪਿਸਤੌਲਾਂ ਵੀ ਬਰਾਮਦ ਕੀਤੀਆਂ ਹਨ। Post navigation Previous Post Bank Strike : ਕਲ੍ਹ ਤੋਂ ਲਗਾਤਾਰ 4 ਦਿਨ ਬੰਦ ਰਹਿਣਗੇ ਬੈਂਕ; ਮੁਲਾਜ਼ਮਾਂ ਨੇ ਕੀਤਾ ਹੜਤਾਲ ਦਾ ਐਲਾਨNext Postਬਰਨਾਲਾ ਵਿਖੇ ਕਿਸ਼ੋਰ ਸਿੱਖਿਆ ਪ੍ਰੋਗਰਾਮ ਤਹਿਤ ਪੇਂਟਿੰਗ ਮੁਕਾਬਲੇ ਕਰਵਾਏ