Posted inZirakpur ਜ਼ੀਰਕਪੁਰ ‘ਚ ਪੁਲਿਸ ਤੇ ਗੈਂਗਸਟਰ ਵਿਚਾਲੇ ਮੁਕਾਬਲਾ, ਐਨਕਾਊਂਟਰ ਦੌਰਾਨ ਬਦਮਾਸ਼ ਲਵੀਸ਼ ਗਰੋਵਰ ਗ੍ਰਿਫਤਾਰ, ਕਈ ਹਥਿਆਰ ਬਰਾਮਦ Posted by overwhelmpharma@yahoo.co.in Mar 22, 2025 ਜ਼ੀਰਕਪੁਰ, 22 ਮਾਰਚ (ਰਵਿੰਦਰ ਸ਼ਰਮਾ) : ਜ਼ੀਰਕਪੁਰ ਪੁਲਿਸ ਨੇ ਇਕ ਮੁਕਾਬਲੇ ਮਗਰੋਂ ਇਕ ਗੈਂਗਸਟਰ ਨੂੰ ਫੜਿਆ ਹੈ। ਗੈਂਗਸਟਰ ਦੀ ਪਛਾਣ ਲਵਿਸ ਗਰੋਵਰ ਵਜੋਂ ਹੋਈ ਹੈ, ਜਿਸ ‘ਤੇ ਕਤਲ ਕਰਨ ਅਤੇ ਕਤਲ ਦੀ ਕੋਸ਼ਿਸ਼ ਕਰਨ ਵਰਗੇ ਕਈ ਹੋਰ ਮਾਮਲੇ ਦਰਜ ਹਨ। ਇਹ ਜ਼ੀਰਕਪੁਰ ਖੇਤਰ ਵਿਚ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ ਵਿਚ ਘੁੰਮ ਰਿਹਾ ਸੀ, ਜਿਸ ਦੀ ਪੁਲਿਸ ਨੂੰ ਸੂਚਨਾ ਮਿਲ ਗਈ ਸੀ। ਜਦੋਂ ਪੁਲਿਸ ਇਸਦੇ ਟਿਕਾਣੇ ‘ਤੇ ਪਹੁੰਚੀ ਤਾਂ ਇਸਨੇ ਪੁਲਿਸ ‘ਤੇ ਗੋਲੀਆਂ ਚਲਾਈਆਂ। ਪੁਲਿਸ ਨੇ ਵੀ ਜਵਾਬੀ ਕਾਰਵਾਈ ਦੌਰਾਨ ਗੋਲ਼ੀਆਂ ਚਲਾਈਆਂ। ਜਵਾਬੀ ਗੋਲ਼ੀਬਾਰੀ ਵਿਚ ਬਦਮਾਸ਼ ਦੀ ਲੱਤ ‘ਤੇ ਲੱਗੀ ਗੋਲੀ ਪੁਲਿਸ ਨੇ ਜਵਾਬੀ ਗੋਲੀਬਾਰੀ ਕੀਤੀ ਤਾਂ ਇਕ ਗੋਲੀ ਬਦਮਾਸ਼ ਦੀ ਲੱਤ ‘ਤੇ ਲੱਗ ਗਈ। ਇਸ ਤੋਂ ਬਾਅਦ ਉਹ ਜ਼ਖ਼ਮੀ ਹੋ ਗਿਆ। ਪੁਲਿਸ ਨੇ ਇਸਨੂੰ ਜ਼ਖ਼ਮੀ ਹਾਲਤ ਵਿਚ ਹਸਪਤਾਲ ਪਹੁੰਚਾਇਆ, ਜਿੱਥੇ ਇਸਦੀ ਹਾਲਤ ਠੀਕ ਦੱਸੀ ਜਾ ਰਹੀ ਹੈ। ਦੋਸ਼ੀ ਇਸ ਵੇਲੇ ਡੇਰਾਬੱਸੀ ਦੇ ਸਿਵਲ ਹਸਪਤਾਲ ਵਿਚ ਦਾਖ਼ਲ ਹੈ। ਹਥਿਆਰ ਬਰਾਮਦ ਮੁਲਜ਼ਮ ਦੇ ਕਬਜ਼ੇ ਤੋਂ ਪੁਲਿਸ ਨੇ ਤਿੰਨ ਹਥਿਆਰ ਬਰਾਮਦ ਕੀਤੇ ਹਨ। ਇਨ੍ਹਾਂ ਵਿੱਚੋਂ ਕੁਝ ਹਥਿਆਰ ਅਜਿਹੇ ਹਨ ਜੋ ਭਾਰਤ ਵਿਚ ਪਾਬੰਦੀਸ਼ੁਦਾ ਹਨ। ਪੁਲਿਸ ਆਪਣੀ ਸੂਚਨਾ ਮੁਤਾਬਕ ਪਿਛਲੇ ਕਈ ਦਿਨਾਂ ਤੋਂ ਇਸਦੇ ਪਿੱਛੇ ਲੱਗੀ ਹੋਈ ਸੀ। ਇਹ ਜ਼ੀਰਕਪੁਰ ਖੇਤਰ ਵਿਚ ਪਿਛਲੇ ਕਈ ਦਿਨਾਂ ਤੋਂ ਆਪਣਾ ਨੈੱਟਵਰਕ ਚਲਾ ਰਿਹਾ ਸੀ। ਦੋਸ਼ੀ ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜਿਆ ਹੋਇਆ ਦੱਸਿਆ ਜਾ ਰਿਹਾ ਹੈ। ਪੁਲਿਸ ਹਸਪਤਾਲ ਤੋਂ ਇਸਨੂੰ ਲੈ ਕੇ ਅੱਗੇ ਦੀ ਪੁੱਛਗਿੱਛ ਕਰੇਗੀ। ਮੁਲਜ਼ਮ ‘ਤੇ ਪਹਿਲਾਂ ਤੋਂ ਕਈ ਮਾਮਲੇ ਦਰਜ ਪੁਲਿਸ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਦੋਸ਼ੀ ਲਵਿਸ ‘ਤੇ ਪਹਿਲਾਂ ਤੋਂ ਕਈ ਮਾਮਲੇ ਦਰਜ ਹਨ। ਇਸ ‘ਤੇ ਇਸ ਤਰ੍ਹਾਂ ਦੇ ਪਹਿਲਾਂ 10 ਮਾਮਲੇ ਵੱਖ-ਵੱਖ ਥਾਣਾ ਖੇਤਰ ਦੀ ਪੁਲਿਸ ਨੇ ਦਰਜ ਕੀਤੇ ਹੋਏ ਹਨ। ਮੁਲਜ਼ਮ ਲੁਧਿਆਣਾ ਦਾ ਰਹਿਣ ਵਾਲਾ ਹੈ ਅਤੇ ਇਹ ਇੱਥੇ ਜ਼ੀਰਕਪੁਰ ਵਿਚ ਇਕ ਹਾਊਸਿੰਗ ਸੁਸਾਇਟੀ ਵਿਚ ਰਹਿ ਰਿਹਾ ਸੀ। ਮੌਕੇ ‘ਤੇ ਪਹੁੰਚੇ ਐਸਪੀ ਗ੍ਰਾਮੀਣ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਇਸ ਬਾਰੇ ਇਕ ਜਾਣਕਾਰੀ ਮਿਲੀ ਸੀ ਅਤੇ ਇਹ ਮੋਹਾਲੀ ਵਿਚ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਵਾਲਾ ਸੀ। ਇਸ ਤੋਂ ਬਾਅਦ ਪੁਲਿਸ ਦੀ ਟੀਮ ਨੇ ਉਸ ਸੁਸਾਇਟੀ ਦੇ ਤੀਜੀ ਮੰਜ਼ਿਲ ‘ਤੇ ਸਥਿਤ ਇਕ ਫਲੈਟ ‘ਤੇ ਛਾਪਾ ਮਾਰਿਆ। ਦਰਵਾਜ਼ਾ ਖੜਕਾਉਣ ਤੋਂ ਬਾਅਦ ਜਦੋਂ ਇਸਨੇ ਦਰਵਾਜ਼ਾ ਖੋਲ੍ਹਿਆ ਤਾਂ ਇਸਨੇ ਪੁਲਿਸ ‘ਤੇ ਗੋਲੀ ਚਲਾਉਣੀ ਸ਼ੁਰੂ ਕਰ ਦਿੱਤੀ। ਪੁਲਿਸ ਦੀ ਟੀਮ ਨੇ ਜਵਾਬੀ ਕਾਰਵਾਈ ਵਿਚ ਗੋਲੀ ਚਲਾਈ ਜੋ ਇਸਦੇ ਪੈਰ ‘ਤੇ ਜਾ ਕੇ ਲੱਗੀ। ਇਸ ਤੋਂ ਬਾਅਦ ਇਹ ਜ਼ਖ਼ਮੀ ਹਾਲਤ ਵਿਚ ਹੇਠਾਂ ਡਿੱਗ ਗਿਆ। ਇਸ ਤੋਂ ਬਾਅਦ ਪੁਲਿਸ ਨੇ ਇਸਨੂੰ ਗ੍ਰਿਫ਼ਤਾਰ ਕਰ ਲਿਆ। Post navigation Previous Post ਬਰਨਾਲਾ ਵਿਖੇ ਕਿਸ਼ੋਰ ਸਿੱਖਿਆ ਪ੍ਰੋਗਰਾਮ ਤਹਿਤ ਪੇਂਟਿੰਗ ਮੁਕਾਬਲੇ ਕਰਵਾਏNext Postਪੰਜਾਬ ਸਕੂਲ ਸਿੱਖਿਆ ਬੋਰਡ ਆਪਣਿਆਂ ‘ਤੇ ਮਿਹਰਬਾਨ, FIR ਜਾਰੀ ਹੋਣ ‘ਤੇ ਵੀ ਮੁਲਾਜ਼ਮ ਦੇ ਰਿਹਾ ਡਿਊਟੀ