Posted inਪਟਿਆਲਾ ਕਰਨਲ ਬਾਠ ਦੇ ਬਿਆਨ ‘ਤੇ ਦਰਜ ਹੋਈ ਨਵੀਂ ਐਫਆਈਆਰ, ਨਿਰਪੱਖ ਜਾਂਚ ਲਈ ਉੱਚ ਪੱਧਰੀ ਵਿਸ਼ੇਸ਼ ਜਾਂਚ ਟੀਮ ਦਾ ਗਠਨ Posted by overwhelmpharma@yahoo.co.in Mar 22, 2025 ਪਟਿਆਲਾ, 22 ਮਾਰਚ (ਰਵਿੰਦਰ ਸ਼ਰਮਾ) : ਕਰਨਲ ਪੁਸ਼ਪਿੰਦਰ ਸਿੰਘ ਬਾਠ ਦੀ ਕੁੱਟ ਮਾਰ ਸਬੰਧੀ ਪਟਿਆਲਾ ਪੁਲਿਸ ਨੇ ਨਵਾਂ ਮਾਮਲਾ ਦਰਜ ਕੀਤਾ ਹੈ। ਇਹ ਮਾਮਲਾ ਥਾਣਾ ਸਿਵਲ ਲਾਈਨ ਵਿਖੇ ਕਰਨਲ ਬਾਠ ਦੇ ਬਿਆਨਾਂ ‘ਤੇ ਦਰਜ ਕੀਤਾ ਗਿਆ ਹੈ। ਜਿਸ ਵਿੱਚ ਕਰਨਲ ਵਲੋਂ ਦੱਸੇ ਗਏ ਅਧਿਕਾਰੀਆਂ ਦੇ ਨਾਮ ਵੀ ਸ਼ਾਮਲ ਕੀਤੇ ਗਏ ਹਨ। ਇਸ ਮਾਮਲੇ ਦੀ ਜਾਂਚ ਲਈ ਉੱਚ ਪੱਧਰੀ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕੀਤਾ ਗਿਆ ਹੈ। ਜਿਸ ਦੀ ਅਗਵਾਈ ਵਧੀਕ ਡਾਇਰੈਕਟਰ ਜਨਰਲ ਆਫ ਪੁਲਿਸ ਲਾ ਐਂਡ ਆਰਡਰ ਐੱਸ.ਪੀ.ਐੱਸ. ਪਰਮਾਰ ਕਰਨਗੇ। ਇਸ ਟੀਮ ਵਿਚ ਐਸਐਸਪੀ ਹੁਸ਼ਿਆਰਪੁਰ ਆਈਪੀਐਸ ਸੰਦੀਪ ਮਲਿਕ ਅਤੇ ਪੀਪੀਐਸ ਮਨਪ੍ਰੀਤ ਸਿੰਘ ਦਾ ਨਾਮ ਵੀ ਸ਼ਾਮਿਲ ਹੈ। ਡਾਇਰੈਕਟਰ, ਬਿਊਰੋ ਆਫ਼ ਇਨਵੈਸਟੀਗੇਸ਼ਨ, ਪੰਜਾਬ ਵੱਲੋਂ ਨਿਰਪੱਖ ਅਤੇ ਤੇਜ਼ੀ ਨਾਲ ਜਾਂਚ ਕਰਨ ਲਈ ਐੱਸ ਆਈ ਟੀ ਦਾ ਗਠਿਤ ਕੀਤਾ ਗਿਆ ਹੈ। ਐਸ.ਆਈ.ਟੀ. ਨੂੰ ਸਬੂਤ ਇਕੱਠੇ ਕਰਨ ਅਤੇ ਅਗਲੀ ਕਾਨੂੰਨੀ ਕਾਰਵਾਈ ਲਈ ਰੋਜ਼ਾਨਾ ਆਧਾਰ ‘ਤੇ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ, ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਦੋਸ਼ੀਆਂ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾ ਸਕੇ। ਪੰਜਾਬ ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਡੀ.ਆਈ.ਜੀ.ਪਟਿਆਲਾ ਰੇਂਜ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ ਕਿ ਸਬੰਧਿਤ ਪੁਲਿਸ ਅਧਿਕਾਰੀਆਂ ਦਾ ਤੁਰੰਤ ਜ਼ਿਲ੍ਹਾ ਪਟਿਆਲਾ ਤੋਂ ਬਾਹਰ ਤਬਾਦਲਾ ਕੀਤਾ ਜਾਵੇ, ਤਾਂ ਜੋ ਨਿਰਪੱਖ ਢੰਗ ਨਾਲ ਜਾਂਚ ਕੀਤੀ ਜਾ ਸਕੇ। ਬੁਲਾਰੇ ਨੇ ਅੱਗੇ ਦੱਸਿਆ ਕਿ ਸਾਰੇ 12 ਸਬੰਧਤ ਪੁਲਿਸ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ ਅਤੇ ਉਨ੍ਹਾਂ ਖਿਲਾਫ ਵੱਡੀ ਸਜ਼ਾ ਦੇਣ ਲਈ ਵਿਭਾਗੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ, ਸੁਰੱਖਿਆ, ਪੰਜਾਬ ਨੂੰ ਕਰਨਲ ਪੁਸ਼ਪਿੰਦਰ ਸਿੰਘ ਬਾਠ ਦੇ ਪਰਿਵਾਰ ਨੂੰ ਲੋੜੀਂਦੀ ਸੁਰੱਖਿਆ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। Post navigation Previous Post ਪੰਜਾਬ ਸਕੂਲ ਸਿੱਖਿਆ ਬੋਰਡ ਆਪਣਿਆਂ ‘ਤੇ ਮਿਹਰਬਾਨ, FIR ਜਾਰੀ ਹੋਣ ‘ਤੇ ਵੀ ਮੁਲਾਜ਼ਮ ਦੇ ਰਿਹਾ ਡਿਊਟੀNext Postਮਾਣਯੋਗ ਚੀਫ਼ ਜਸਟਿਸ ਨੇ 4 ਮੰਜ਼ਿਲਾ ਏ.ਡੀ.ਆਰ ਸੈਂਟਰ ਦਾ ਨੀਂਹ ਪੱਥਰ ਰੱਖਿਆ