Posted inਅੰਮ੍ਰਿਤਸਰ ਹੁਣ ਪੰਜਾਬ ਦੇ ਇਸ ਜ਼ਿਲ੍ਹੇ ਵਿੱਚ 2 ਨਸ਼ਾ ਤਸਕਰਾਂ ਦੇ ਘਰਾਂ ‘ਤੇ ਚੱਲਿਆ ‘ਪੀਲਾ ਪੰਜਾ’ Posted by overwhelmpharma@yahoo.co.in Mar 25, 2025 ਅੰਮ੍ਰਿਤਸਰ, 25 ਮਾਰਚ (ਰਵਿੰਦਰ ਸ਼ਰਮਾ) : ਨਸ਼ਿਆਂ ਖਿਲਾਫ ਸ਼ੁਰੂ ਕੀਤੇ ਗਏ ਯੁੱਧ ਵਿੱਚ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਦੇ ਹੋਏ ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਨੇ ਨਸ਼ਾ ਤਸਕਰ ਅਨਵਰ ਗਿੱਲ ਅਤੇ ਅਭੀ ਵਾਸੀ ਮਕਾਨ ਨੰ: 468, ਪਿੰਡ ਗੁਮਟਾਲਾ ਥਾਣਾ ਕੰਟੋਨਮੈਟ ਦਾ ਘਰ ਜੇ ਸੀ ਬੀ ਮਸ਼ੀਨ ਅਤੇ ਮਜ਼ਦੂਰ ਲਗਾ ਕੇ ਮਲੀਆਮੇਟ ਕਰ ਦਿੱਤਾ। ਇਸ ਮੌਕੇ ਵਿਸ਼ੇਸ਼ ਤੌਰ ‘ਤੇ ਪਹੁੰਚੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਇਸ ਨਸ਼ਾ ਤਸਕਰ ਦੇ ਖਿਲਾਫ ਵੱਖ ਵੱਖ ਥਾਣਿਆਂ ਵਿੱਚ ਪੰਜ ਮੁਕਦਮੇ ਦਰਜ ਹਨ, ਜਿਨਾਂ ਵਿੱਚੋਂ ਐਨਡੀਪੀਐਸ ਐਕਟ ਅਤੇ ਆਰਮਜ਼ ਐਕਟ ਦਾ ਮੁਕਦਮਾ ਵੀ ਹੈ। ਉਹਨਾਂ ਕਿਹਾ ਕਿ ਇਸ ਉੱਤੇ ਲੱਗੀਆਂ ਇਹ ਧਰਾਵਾਂ ਅਤੇ ਇਸ ਦੀ ਕੇਸ ਹਿਸਟਰੀ ਤੋਂ ਸਪਸ਼ਟ ਹੈ ਕਿ ਇਹ ਨਸ਼ਾ ਤਸਕਰੀ ਦੇ ਧੰਦੇ ਵਿੱਚ ਲੰਮੇ ਸਮੇਂ ਤੋਂ ਸ਼ਾਮਿਲ ਹੈ ਅਤੇ ਇਸ ਸਮੇ ਵੀ ਜੇਲ੍ਹ ਵਿਚ ਹਨ। ਉਨ੍ਹਾਂ ਦੱਸਿਆ ਕਿ ਅਨਵਰ ਗਿਲ ਉਰਫ ਰਿੰਕੂ ਅਤੇ ਅਭੀ ਦੋਂਵੇਂ ਚਚੇਰੇ ਭਰਾ ਹਨ ਅਤੇ ਇਕੋ ਹੀ ਮਕਾਨ ਵਿਚ ਰਹਿੰਦੇ ਹਨ। ਉਨ੍ਹਾਂ ਦੱਸਿਆ ਕਿ ਅਨਵਰ ਗਿਲ ਤੇ 5 ਮੁਕੱਦਮੇ ਦਰਜ਼ ਹਨ ਜਦਕਿ ਅਭੀ ਤੇ ਇਕ ਐਨਡੀਪੀਐਸ ਐਕਟ ਤੇ ਇਕ ਆਰਮਜ਼ ਐਕਟ ਦਾ ਮੁਕੱਦਮਾ ਦਰ਼ਜ ਹੈ। ਉਨ੍ਹਾਂ ਨਸ਼ਾ ਤਸਕਰਾਂ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੋ ਵੀ ਵਿਅਕਤੀ ਕਿਸੇ ਵੀ ਗੈਰ ਕਾਨੂੰਨੀ ਕਾਰਵਾਈ ਵਿੱਚ ਸ਼ਾਮਿਲ ਹੈ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਉਸ ਖਿਲਾਫ ਠੋਸ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਕਾਰਵਾਈ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਗਲਤ ਕੰਮ ਕਰਨ ਵਾਲੇ ਲੋਕ ਮੁੱਖ ਧਾਰਾ ਵਿੱਚ ਆ ਨਹੀਂ ਜਾਂਦੇ ਜਾਂ ਉਹ ਪੰਜਾਬ ਛੱਡ ਕੇ ਪੰਜਾਬ ਤੋਂ ਬਾਹਰ ਚਲੇ ਨਹੀਂ ਜਾਂਦੇ। ਉਨ੍ਹਾਂ ਕਿਹਾ ਕਿ ਸਾਡੇ ਲਈ ਸਾਡੇ ਬੱਚੇ , ਸਾਡੀ ਜਵਾਨੀ ਨੂੰ ਸੰਭਾਲਣਾ ਬੇਹੱਦ ਜ਼ਰੂਰੀ ਹੈ , ਜੋ ਕਿ ਉਨ੍ਹਾਂ ਤਸਕਰਾਂ ਤੀਆਂ ਘਟੀਆ ਕਰਤੂਤਾਂ ਕਾਰਨ ਨਸ਼ੇ ਦੀ ਚੇਟਕ ਨਾਲ ਆਪਣਾ ਜੀਵਨ ਤਬਾਹ ਕਰ ਲੈਂਦੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡੀਜੀਪੀ ਗੌਰਵ ਯਾਦਵ ਵੱਲੋਂ ਇਸ ਬਾਬਤ ਬੜੀਆਂ ਸਪਸ਼ਟ ਹਦਾਇਤਾਂ ਹਨ ਕਿ ਜੋ ਵੀ ਵਿਅਕਤੀ ਨਸ਼ਾ ਤਸਕਰੀ ਦੇ ਧੰਦੇ ਵਿੱਚ ਸ਼ਾਮਿਲ ਹੈ, ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ। ਇਸ ਮੌਕੇ ਡੀਸੀਪੀ ਆਲਮ ਵਿਜੇ ਸਿੰਘ, ਸ਼ਿਵਦਰਸ਼ਨ ਸਿੰਘ ਤੇ ਹੋਰ ਸੀਨੀਅਰ ਪੁਲਿਸ ਅਧਿਕਾਰੀ ਵੀ ਮੌਕੇ ਉੱਤੇ ਹਾਜ਼ਰ ਸਨ। Post navigation Previous Post ਸੁਖਬੀਰ ਬਾਦਲ ‘ਤੇ ਗੋਲ਼ੀ ਚਲਾਉਣ ਦੇ ਮੁਲਜ਼ਮ ਨਾਰਾਇਣ ਸਿੰਘ ਚੌੜਾ ਨੂੰ ਮਿਲੀ ਜ਼ਮਾਨਤNext Postਯੁੱਧ ਨਸ਼ਿਆਂ ਵਿਰੁੱਧ: ਨਸ਼ੇ ਛੱਡ ਸਿਹਤਯਾਬ ਜੀਵਨਸ਼ੈਲੀ ਆਪਣਾ ਕੇ ਪ੍ਰੇਰਨਾਸ੍ਰੋਤ ਬਣਿਆ ਮਨਪ੍ਰੀਤ