Posted inਬਰਨਾਲਾ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਲੋਕਾਂ ਨੂੰ ਨਸ਼ਿਆਂ ਖ਼ਿਲਾਫ਼ ਡਟਣ ਦਾ ਹੋਕਾ Posted by overwhelmpharma@yahoo.co.in Mar 26, 2025 ਮਹਿਲ ਕਲਾਂ, 26 ਮਾਰਚ (ਰਵਿੰਦਰ ਸ਼ਰਮਾ) : ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਜਾਗਰੂਕਤਾ ਗਤੀਵਿਧੀਆਂ ਜਾਰੀ ਹਨ। ਇਸੇ ਲੜੀ ਤਹਿਤ ਐਸ ਡੀ ਐਮ ਮਹਿਲ ਕਲਾਂ ਸ੍ਰੀ ਹਰਕੰਵਲਜੀਤ ਸਿੰਘ ਵੱਲੋਂ ਪਿੰਡ ਧਨੇਰ ਅਤੇ ਪਿੰਡ ਕਲਾਲ ਮਾਜਰਾ ਵਿਖੇ ਨਸ਼ਾ ਵਿਰੋਧੀ ਕੈਂਪਾਂ ਰਾਹੀਂ ਲੋਕਾਂ ਨੂੰ ਨਸ਼ਿਆਂ ਖ਼ਿਲਾਫ਼ ਡਟਣ ਦਾ ਹੋਕਾ ਦਿੱਤਾ ਗਿਆ। ਇਸ ਦੌਰਾਨ ਉਹਨਾਂ ਸਰਕਾਰ ਦੇ ਉਪਰਾਲੇ ਯੁੱਧ ਨਸ਼ਿਆਂ ਵਿਰੁੱਧ ਬਾਰੇ ਦੱਸਦੇ ਹੋਏ ਪਿੰਡ ਵਾਸੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਚੰਗੀ ਜੀਵਨਸ਼ੈਲੀ ਅਪਣਾਉਣ, ਮਿਆਰੀ ਸਾਹਿਤ ਨਾਲ ਜੁੜਨ ਦਾ ਸੱਦਾ ਦਿੱਤਾ। ਉਹਨਾਂ ਪੰਜਾਬ ਸਰਕਾਰ ਦੇ ਇਸ ਉਦੇਸ਼ ਨੂੰ ਪੂਰਾ ਕਰਨ ਲਈ ਸਾਰਿਆਂ ਤੋਂ ਸਹਿਯੋਗ ਮੰਗਿਆ। ਉਹਨਾਂ ਪਿੰਡ ਵਾਸੀਆਂ ਨੂੰ ਕਿਹਾ ਕਿ ਸਮੇਂ-ਸਮੇਂ ’ਤੇ ਆਪਣੇ ਬੱਚਿਆਂ ’ਤੇ ਧਿਆਨ ਦੇਣ, ਉਹਨਾਂ ਦੀਆਂ ਗਤੀਵਿਧੀਆਂ ’ਤੇ ਨਿਗਰਾਨੀ ਰੱਖਣ ਅਤੇ ਉਹਨਾਂ ਨੂੰ ਖੇਡਾਂ ਨਾਲ ਜੋੜਨ ਦੀ ਅਪੀਲ ਕੀਤੀ। ਉਹਨਾਂ ਕਿਹਾ ਕਿ ਜੇਕਰ ਨਸ਼ੇ ਦੀ ਵਰਤੋਂ ਕਰਨ ਵਾਲੇ ਵਿਅਕਤੀਆਂ ਦੀ ਗਿਣਤੀ ’ਚ ਕਮੀ ਆਉਂਦੀ ਹੈ ਤਾਂ ਨਸ਼ਿਆਂ ਦਾ ਕਾਰੋਬਾਰ ਆਪਣੇ ਆਪ ਖਤਮ ਹੋ ਜਾਏਗਾ। Post navigation Previous Post ‘ਆਪ’ ਨੇਤਾ ਆਤਿਸ਼ੀ ਦੀਆਂ ਵਧੀਆਂ ਮੁਸ਼ਕਿਲਾਂ, ਦਿੱਲੀ ਹਾਈਕੋਰਟ ਵੱਲੋਂ ਨੋਟਿਸ ਜਾਰੀNext Postਭ੍ਰਿਸ਼ਟਾਚਾਰ ਵਿਰੁੱਧ ਏ.ਸੀ.ਐਸ. ਅਨੁਰਾਗ ਵਰਮਾ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਦਿੱਤੀ ਚੇਤਾਵਨੀ ਤੋਂ ਦੋ ਦਿਨਾਂ ਉਪਰੰਤ, ਸ਼ਾਮਲਾਤ ਜ਼ਮੀਨ ਘੁਟਾਲੇ ਵਿੱਚ ਸ਼ਾਮਲ ਨਾਇਬ ਤਹਿਸੀਲਦਾਰ ਬਰਖ਼ਾਸਤ