Posted inਬਰਨਾਲਾ ਬਰਨਾਲਾ ਵਿੱਚ ਤੇਜ਼ ਰਫਤਾਰ ਗੱਡੀ ਨੇ ਨੌਜਵਾਨ ਨੂੰ ਕੁਚਲਿਆ, ਮੌਤ Posted by overwhelmpharma@yahoo.co.in Mar 26, 2025 ਬਰਨਾਲਾ, 26 ਮਾਰਚ (ਰਵਿੰਦਰ ਸ਼ਰਮਾ): ਜ਼ਿਲ੍ਹਾ ਬਰਨਾਲਾ ਦੇ ਵਿਧਾਨ ਸਭਾ ਹਲਕਾ ਭਦੌੜ ’ਚ ਦੇਰ ਰਾਤ ਕਰੀਬ 11 ਵਜੇ ਇੱਕ ਗੱਡੀ ਨੇ ਬਾਈਕ ਸਵਾਰ ਨੂੰ ਕੁਚਲ ਦਿੱਤਾ, ਜਿਸ ਨਾਲ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 29 ਸਾਲਾਂ ਜਸਪਾਲ ਸਿੰਘ ਵਜੋਂ ਹੋਈ ਹੈ। ਜਸਪਾਲ ਭਦੌੜ ਵਿੱਚ ਇੱਕ ਪ੍ਰਾਈਵੇਟ ਕੰਪਨੀ ਵਿੱਚ ਕੰਮ ਕਰਦਾ ਸੀ। ਹਾਦਸੇ ਦੇ ਸਮੇਂ ਉਹ ਬਰਨਾਲਾ ਰੋਡ ‘ਤੇ ਸਥਿਤ ਟਰੱਕ ਯੂਨੀਅਨ ਭਦੌੜ ਦੇ ਨੇੜਿਓਂ ਆਪਣੀ ਬਾਈਕ ‘ਤੇ ਘਰ ਵਾਪਸ ਜਾ ਰਿਹਾ ਸੀ। ਆਲੇ ਦੁਆਲੇ ਦੇ ਲੋਕਾਂ ਨੇ ਜ਼ਖਮੀ ਜਸਪਾਲ ਨੂੰ ਸਿਵਲ ਹਸਪਤਾਲ ਭਦੌੜ ਪਹੁੰਚਾਇਆ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਸਟੇਸ਼ਨ ਭਦੌੜ ਦੇ ਇੰਚਾਰਜ ਇੰਸਪੈਕਟਰ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਦੇਹ ਨੂੰ ਸਿਵਲ ਹਸਪਤਾਲ ਬਰਨਾਲਾ ਵਿੱਚ ਰਖਵਾਇਆ ਗਿਆ ਹੈ। ਪੋਸਟਮਾਰਟਮ ਤੋਂ ਬਾਅਦ ਦੇਹ ਪਰਿਵਾਰ ਨੂੰ ਸੌਂਪ ਦਿੱਤੀ ਜਾਵੇਗੀ। ਪੁਲਿਸ ਨੇ ਗੱਡੀ ਚਾਲਕ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਮੁਲਜ਼ਮ ਦੀ ਭਾਲ ਜਾਰੀ ਹੈ। Post navigation Previous Post ਭ੍ਰਿਸ਼ਟਾਚਾਰ ਵਿਰੁੱਧ ਏ.ਸੀ.ਐਸ. ਅਨੁਰਾਗ ਵਰਮਾ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਦਿੱਤੀ ਚੇਤਾਵਨੀ ਤੋਂ ਦੋ ਦਿਨਾਂ ਉਪਰੰਤ, ਸ਼ਾਮਲਾਤ ਜ਼ਮੀਨ ਘੁਟਾਲੇ ਵਿੱਚ ਸ਼ਾਮਲ ਨਾਇਬ ਤਹਿਸੀਲਦਾਰ ਬਰਖ਼ਾਸਤNext Postਪ੍ਰਧਾਨ ਮੰਤਰੀ ਮਤਸੱਯਾ ਸੰਪਦਾ ਸਕੀਮ ਤਹਿਤ ਮੱਛੀ ਪਾਲਕਾਂ ਨੂੰ 40 ਤੋਂ 60 ਫੀਸਦੀ ਦਿੱਤੀ ਜਾਂਦੀ ਹੈ ਸਬਸਿਡੀ : ਡਿਪਟੀ ਕਮਿਸ਼ਨਰ