Posted inਬਰਨਾਲਾ ਪ੍ਰਧਾਨ ਮੰਤਰੀ ਮਤਸੱਯਾ ਸੰਪਦਾ ਸਕੀਮ ਤਹਿਤ ਮੱਛੀ ਪਾਲਕਾਂ ਨੂੰ 40 ਤੋਂ 60 ਫੀਸਦੀ ਦਿੱਤੀ ਜਾਂਦੀ ਹੈ ਸਬਸਿਡੀ : ਡਿਪਟੀ ਕਮਿਸ਼ਨਰ Posted by overwhelmpharma@yahoo.co.in Mar 27, 2025 – ਮੱਛੀ ਪਾਲਣ ਨੂੰ ਹੁਲਾਰਾ ਦੇਣ ਲਈ ਸਬਸਿਡੀ ’ਤੇ ਥ੍ਰੀ-ਵੀਲ੍ਹਰ ਵਿਦ ਆਈਸ ਬਾਕਸ ਦਿੱਤਾ ਬਰਨਾਲਾ, 27 ਮਾਰਚ (ਰਵਿੰਦਰ ਸ਼ਰਮਾ) : ਸਰਕਾਰ ਵਲੋਂ ਮੱਛੀ ਪਾਲਣ ਨੂੰ ਪ੍ਰਫੁੱਲਿਤ ਕਰਨ ਲਈ ਪ੍ਰਧਾਨ ਮੰਤਰੀ ਮਤਸੱਯਾ ਸੰਪਦਾ ਸਕੀਮ ਚਲਾਈ ਜਾ ਰਹੀ ਹੈ, ਜਿਸ ਤਹਿਤ ਜ਼ਿਲ੍ਹਾ ਬਰਨਾਲਾ ਵਿੱਚ ਮੱਛੀ ਪਾਲਕਾਂ ਨੂੰ ਸਬਸਿਡੀ ਸਣੇ ਵੱਖ ਵੱਖ ਤਰ੍ਹਾਂ ਦੇ ਲਾਭ ਦਿੱਤੇ ਜਾ ਰਹੇ ਹਨ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਨੇ ਕੀਤਾ। ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਮੱਛੀ ਪਾਲਣ ਵਿਭਾਗ ਵਲੋਂ ਅਮਨਦੀਪ ਸਿੰਘ ਵਾਸੀ ਬਡਬਰ ਨੂੰ ਥ੍ਰੀ-ਵੀਲ੍ਹਰ ਵਿਦ ਆਈਸ ਬਾਕਸ ਸਬਸਿਡੀ ‘ਤੇ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੱਛੀ ਪਾਲਣ ਦਾ ਕਿੱਤਾ ਕਿਸਾਨਾਂ, ਬੇਰੁਜ਼ਗਾਰ ਨੌਜਵਾਨਾਂ ਤੇ ਔਰਤਾਂ ਲਈ ਇੱਕ ਵਧੀਆ ਰੋਜ਼ਗਾਰ ਸਾਬਿਤ ਹੋ ਰਿਹਾ ਹੈ। ਇਹ ਕਿੱਤਾ ਖੇਤੀਬਾੜੀ ਵਿਭਿੰਨਤਾ ਤੇ ਵਧੀਆ ਆਮਦਨ ਦਾ ਜ਼ਰੀਆ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮਤਸੱਯਾ ਸੰਪਦਾ ਯੋਜਨਾ ਅਧੀਨ ਜ਼ਿਲ੍ਹੇ ਦੇ ਮੱਛੀ ਪਾਲਕਾਂ ਨੂੰ 40 ਤੋਂ 60 ਫੀਸਦੀ ਸਬਸਿਡੀ ਦਿੱਤੀ ਜਾਂਦੀ ਹੈ। ਇਸ ਮੌਕੇ ਸਹਾਇਕ ਡਾਇਰੈਕਟਰ ਮੱਛੀ ਪਾਲਣ ਬਰਨਾਲਾ ਸ਼੍ਰੀਮਤੀ ਚਰਨਜੀਤ ਕੌਰ ਨੇ ਦੱਸਿਆ ਪੰਜਾਬ ਸਰਕਾਰ ਵੱਲੋਂ ਮੱਛੀ ਪਾਲਣ ਦੇ ਕਿੱਤੇ ਨੂੰ ਪ੍ਰਫੁੱਲਿਤ ਕਰਨ ਲਈ ਅਨੇਕਾਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ, ਉੱਥੇ ਹੀ ਸਵੈ-ਰੋਜ਼ਗਾਰ ਕਰਨ ਦੇ ਚਾਹਵਾਨ ਵਿਅਕਤੀਆਂ ਨੂੰ ਮੱਛੀ ਅਤੇ ਮੱਛੀ ਦੇ ਉਤਪਾਦਾਂ ਦੀ ਢੋਆ-ਢੁਆਈ ਕਰਨ ਲਈ ਥ੍ਰੀ-ਵੀਲ੍ਹਰ ਵਿਦ ਆਈਸ ਬਾਕਸ ਜਾਂ ਮੋਟਰ ਸਾਈਕਲ ਵਿਦ ਆਈਸ ਬਾਕਸ ਦੀ ਖ੍ਰੀਦ ਕਰਨ ਉਪਰੰਤ ਅਤੇ ਅਧੀਨ ਪਲੇਨ/ਪੱਧਰ ਜ਼ਮੀਨ ਉੱਤੇ ਮੱਛੀ ਤਲਾਬ ਦੀ ਉਸਾਰੀ ਲਈ 40 ਫੀਸਦੀ (ਜਨਰਲ ਸ਼੍ਰੇਣੀ) ਅਤੇ 60 ਫੀਸਦੀ ਐਸ.ਸੀ./ਐਸ.ਟੀ./ਔਰਤਾਂ ਦੇ ਵਰਗ ਨੂੰ ਸਬਸਿਡੀ ਦਿੱਤੀ ਜਾ ਰਹੀ ਹੈ। ਫਿਸ਼ ਕਿਓਸਕ ਉੱਪਰ ਕੰਪੋਨੈਂਟ ਵਾਈਜ਼ ਪ੍ਰੋਜੈਕਟ ਲਾਗਤ (10 ਲੱਖ ਜਾਂ ਇਸ ਤੋਂ ਘੱਟ) ਤੇ 40 ਤੋਂ 60 ਫੀਸਦੀ ਸਬਸਿਡੀ ਪ੍ਰਦਾਨ ਕੀਤੀ ਜਾ ਰਹੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੱਛੀ ਪਾਲਣ ਦੇ ਧੰਦੇ ਨੂੰ ਪ੍ਰਫੁਲਿੱਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾਂਦੀਆਂ ਵਿੱਤੀ ਅਤੇ ਤਕਨੀਕੀ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਪ੍ਰਾਪਤ ਕਰਨ। ਇਸ ਮੌਕੇ ਮੱਛੀ ਪਾਲਣ ਅਫ਼ਸਰ ਅਮਨਦੀਪ ਸਿੰਘ ਨੇ ਦੱਸਿਆ ਕਿ ਹੁਣ ਪੁਰਾਣੇ ਪ੍ਰਾਈਵੇਟ ਛੱਪੜਾਂ ਦੇ ਸੁਧਾਰ ਅਤੇ ਨੀਵੀਆਂ/ਟੋਇਆਂ/ਭੱਠੇ ਵਾਲੀਆਂ ਜ਼ਮੀਨਾਂ ਵਿੱਚ ਮੱਛੀ ਤਲਾਬ ਬਣਾਉਣ ਲਈ ਵੀ ਪੰਜਾਬ ਰਾਜ ਮੱਛੀ ਪਾਲਣ ਵਿਕਾਸ ਬੋਰਡ ਦੀ ਸਹਾਇਤਾ ਨਾਲ 25 ਫੀਸਦੀ ਸਬਸਿਡੀ ਮੁਹੱਈਆ ਕਰਵਾਈ ਜਾ ਰਹੀ ਹੈ। ਮੱਛੀ ਪਾਲਣ ਦੇ ਚਾਹਵਾਨ ਕਿਸਾਨਾਂ/ਬੇਰੁਜ਼ਗਾਰ ਨੌਜਵਾਨਾਂ ਨੂੰ ਵਿਭਾਗ ਵੱਲੋਂ 5 ਦਿਨਾਂ ਦੀ ਮੁਢਲੀ ਸਿਖਲਾਈ ਮੁਫਤ ਦਿੱਤੀ ਜਾਂਦੀ ਹੈ। ਚਾਹਵਾਨ ਵਿਅਕਤੀ ਉਨ੍ਹਾਂ ਨਾਲ ਕਮਰਾ ਨੰਬਰ 67, ਤੀਜੀ ਮੰਜ਼ਿਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਬਰਨਾਲਾ ਵਿਖੇ ਰਾਬਤਾ ਕਰਕੇ 21 ਅਪ੍ਰੈਲ ਤੋਂ 25 ਅਪ੍ਰੈਲ ਤੱਕ ਸਿਖਲਾਈ ਪ੍ਰਾਪਤ ਕਰ ਸਕਦੇ ਹਨ। Post navigation Previous Post ਬਰਨਾਲਾ ਵਿੱਚ ਤੇਜ਼ ਰਫਤਾਰ ਗੱਡੀ ਨੇ ਨੌਜਵਾਨ ਨੂੰ ਕੁਚਲਿਆ, ਮੌਤNext Postਅਮਿਤ ਸ਼ਾਹ ਖ਼ਿਲਾਫ਼ ਵਿਸ਼ੇਸ਼ ਅਧਿਕਾਰਾਂ ਦੀ ਉਲੰਘਣਾ ਦਾ ਨੋਟਿਸ ਰੱਦ, ਸੋਨੀਆ ਗਾਂਧੀ ਨੂੰ ਲੈ ਕੇ ਕਾਂਗਰਸ ਨੇ ਗ੍ਰਹਿ ਮੰਤਰੀ ‘ਤੇ ਲਾਏ ਦੋਸ਼