Posted inਨਵੀਂ ਦਿੱਲੀ ਅਮਿਤ ਸ਼ਾਹ ਖ਼ਿਲਾਫ਼ ਵਿਸ਼ੇਸ਼ ਅਧਿਕਾਰਾਂ ਦੀ ਉਲੰਘਣਾ ਦਾ ਨੋਟਿਸ ਰੱਦ, ਸੋਨੀਆ ਗਾਂਧੀ ਨੂੰ ਲੈ ਕੇ ਕਾਂਗਰਸ ਨੇ ਗ੍ਰਹਿ ਮੰਤਰੀ ‘ਤੇ ਲਾਏ ਦੋਸ਼ Posted by overwhelmpharma@yahoo.co.in Mar 27, 2025 ਨਵੀਂ ਦਿੱਲੀ, 27 ਮਾਰਚ (ਰਵਿੰਦਰ ਸ਼ਰਮਾ) : ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ ਨੇ ਵੀਰਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਿਰੁੱਧ ਵਿਸ਼ੇਸ਼ ਅਧਿਕਾਰ ਉਲੰਘਣਾ ਨੋਟਿਸ ਨੂੰ ਰੱਦ ਕਰ ਦਿੱਤਾ ਹੈ। ਰਾਜ ਸਭਾ ’ਚ ਕਾਂਗਰਸ ਦੇ ਚੀਫ ਜੈਰਾਮ ਰਮੇਸ਼ ਨੇ ਬੁੱਧਵਾਰ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਖਿਲਾਫ ਵਿਸ਼ੇਸ਼ ਅਧਿਕਾਰ ਦੀ ਉਲੰਘਣਾ ਦਾ ਨੋਟਿਸ ਦਿੱਤਾ ਸੀ। ਅਮਿਤ ਸ਼ਾਹ ‘ਤੇ ਉੱਚ ਸਦਨ ‘ਚ ਇੱਕ ਬਿੱਲ ‘ਤੇ ਪ੍ਰਤੀਕਿਰਿਆ ਦੌਰਾਨ ਕਾਂਗਰਸ ਸੰਸਦੀ ਦਲ ਦੀ ਪ੍ਰਧਾਨ ਸੋਨੀਆ ਗਾਂਧੀ ‘ਤੇ ਹਮਲਾ ਕਰਨ ਦਾ ਦੋਸ਼ ਲਗਾਇਆ ਗਿਆ ਸੀ। ਜੈਰਾਮ ਰਮੇਸ਼ ਨੇ ਕੀ ਲਗਾਇਆ ਸੀ ਦੋਸ਼ ਜੈਰਾਮ ਰਮੇਸ਼ ਨੇ ਕਿਹਾ ਕਿ ਅਮਿਤ ਸ਼ਾਹ ਨੇ ਕਿਹਾ ਸੀ ਕਿ ਕਾਂਗਰਸ ਦੇ ਰਾਜ ਦੌਰਾਨ ਸਿਰਫ ਇੱਕ ਪਰਿਵਾਰ ਦਾ ਕੰਟਰੋਲ ਸੀ ਤੇ ਕਾਂਗਰਸ ਪ੍ਰਧਾਨ ਉਸ ਪਰਿਵਾਰ ਦਾ ਹਿੱਸਾ ਸੀ। ਉਸ ਨੇ ਇਹ ਵੀ ਕਿਹਾ ਕਿ ਸ਼ਾਹ ਦੇ ਬਿਆਨ ਦਾ ਅਧਿਐਨ ਕਰਨ ‘ਤੇ ਇਹ ਸਪੱਸ਼ਟ ਹੋ ਜਾਂਦਾ ਹੈ ਕਿ ਭਾਵੇਂ ਗ੍ਰਹਿ ਮੰਤਰੀ ਨੇ ਸੋਨੀਆ ਗਾਂਧੀ ਦਾ ਨਾਂ ਨਹੀਂ ਲਿਆ ਪਰ ਅਸਿੱਧੇ ਤੌਰ ‘ਤੇ ਉਸ ਦਾ ਜ਼ਿਕਰ ਕੀਤਾ। ਕਾਂਗਰਸ ਨੇਤਾ ਨੇ ਅੱਗੇ ਕਿਹਾ ਸੀ ਕਿ ਸਦਨ ਦੇ ਕਿਸੇ ਵੀ ਮੈਂਬਰ ਦਾ ਅਪਮਾਨਜਨਕ ਹਵਾਲਾ ਦੇਣਾ ਵਿਸ਼ੇਸ਼ ਅਧਿਕਾਰ ਦੀ ਉਲੰਘਣਾ ਹੈ। ਉਸ ਨੇ ਕਿਹਾ ਕਿ ਗ੍ਰਹਿ ਮੰਤਰੀ ਨੇ ਬਿਨਾਂ ਕਿਸੇ ਆਧਾਰ ਦੇ ਦੋਸ਼ ਲਾਏ ਹਨ, ਜਿਸ ਦਾ ਮਕਸਦ ਸੋਨੀਆ ਗਾਂਧੀ ਦੀ ਸਾਖ ਨੂੰ ਨੁਕਸਾਨ ਪਹੁੰਚਾਉਣਾ ਹੈ। Post navigation Previous Post ਪ੍ਰਧਾਨ ਮੰਤਰੀ ਮਤਸੱਯਾ ਸੰਪਦਾ ਸਕੀਮ ਤਹਿਤ ਮੱਛੀ ਪਾਲਕਾਂ ਨੂੰ 40 ਤੋਂ 60 ਫੀਸਦੀ ਦਿੱਤੀ ਜਾਂਦੀ ਹੈ ਸਬਸਿਡੀ : ਡਿਪਟੀ ਕਮਿਸ਼ਨਰNext Postਸੰਗਰੂਰ ਦੇ 3 ਲੋਕਾਂ ਤੋਂ ਸ਼ੇਅਰ ਮਾਰਕੀਟ ’ਚ ਪੈਸੇ ਦੁੱਗਣੇ ਕਰਨ ਦਾ ਲਾਲਚ ਦੇ ਕੇ 89 ਲੱਖ ਠੱਗੇ