Posted inElection Result ਨਵੀਂ ਦਿੱਲੀ ਰਾਜਨੀਤੀ ਦਿੱਲੀ ’ਚ ਭਾਜਪਾ ਬਣਾਏਗੀ ਸਰਕਾਰ, ‘ਆਪ’ ਦੀਆਂ ਉਮੀਦਾਂ ‘ਤੇ ਫਿਰਿਆ ਝਾੜੂ Posted by overwhelmpharma@yahoo.co.in Feb 8, 2025 ਨਵੀਂ ਦਿੱਲੀ, 8 ਫ਼ਰਵਰੀ (ਰਵਿੰਦਰ ਸ਼ਰਮਾ) : ਦਿੱਲੀ ਵਿਧਾਨ ਸਭਾ ਚੋਣਾਂ ਦੇ ਨਤੀਜੇ ਐਲਾਨ ਦਿੱਤੇ ਗਏ ਹਨ। ਇਸ ਨਾਲ ਭਾਜਪਾ ਨੇ ਵੱਡੀ ਲੀਡ ਨਾਲ ਜਿੱਤ ਦਰਜ ਕੀਤੀ ਹੈ। ਭਾਰਤੀ ਜਨਤਾ ਪਾਰਟੀ ਨੂੰ 47 ਸੀਟਾਂ ਨਾਲ ਅੱਗੇ ਚੱਲ ਰਹੀ ਹੈ, ਜਦਕਿ ਆਮ ਆਦਮੀ ਪਾਰਟੀ ਨੂੰ ਸਿਰਫ਼ 23 ਸੀਟਾਂ ਹੀ ਮਿਲਦੀਆਂ ਦਿਖਾਈ ਦੇ ਰਹੀਆਂ ਹਨ। ਇਸ ਦੇ ਨਾਲ ਹੀ, ‘ਆਪ’ ਕਨਵੀਨਰ ਅਤੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਨਵੀਂ ਦਿੱਲੀ ਵਿਧਾਨ ਸਭਾ ਸੀਟ ‘ਤੇ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਕਾਲਕਾ ਜੀ ਸੀਟ ਤੋਂ ਜਿੱਤ ਗਈ ਹੈ। ਇੱਥੇ ਭਾਜਪਾ ਦੇ ਰਮੇਸ਼ ਬਿਧੂੜੀ ਹਾਰ ਗਏ ਹਨ। ਨਵੀਂ ਦਿੱਲੀ ਵਿਧਾਨ ਸਭਾ ਸੀਟ ਤੋਂ ਅਰਵਿੰਦ ਕੇਜਰੀਵਾਲ ਹਾਰ ਗਏ ਹਨ। ਭਾਜਪਾ ਦੇ ਪ੍ਰਵੇਸ਼ ਵਰਮਾ ਨੇ ਜਿੱਤ ਦਰਜ ਕੀਤੀ ਹੈ। ਮਨੀਸ਼ ਸਿਸੋਦੀਆ ਜੰਗਪੁਰਾ ਸੀਟ ਤੋਂ ਹਾਰ ਗਏ ਹਨ ਤੇ ਭਾਜਪਾ ਦੇ ਤਰਵਿੰਦਰ ਸਿੰਘ ਜੇਤੂ ਰਹੇ। Post navigation Previous Post ਵੇਟ ਲਿਫਟਰ ਹਿਨਾ ਨੇ ਨੈਸ਼ਨਲ ਖੇਡਾਂ ਵਿੱਚ ਜਿੱਤਿਆ ਚਾਂਦੀ ਦਾ ਤਗ਼ਮਾNext Postਸ਼੍ਰੀ ਹਰਿਮੰਦਰ ਸਾਹਿਬ ਦੇ ਮੁਲਾਜ਼ਮਾਂ ਨੂੰ ਡਿਊਟੀ ਦੌਰਾਨ ਮੋਬਾਇਲ ਫੋਨ ਨਾ ਵਰਤਣ ਸਬੰਧੀ ਸਖ਼ਤ ਹਦਾਇਤਾਂ ਜਾਰੀ