ਕੰਪਿਊਟਰ ਅਧਿਆਪਕਾਂ ਨਾਲ ਸਰਕਾਰਾਂ ਕਰ ਰਹੀਆਂ ਵਿਤਕਰਾ : ਯੂਨੀਅਨ

– ਅਧਿਆਪਕਾਂ ਨੂੰ ਸਿੱਖਿਆ ਵਿਭਾਗ ਜਲਦ ਸ਼ਿਫ਼ਟ ਕਰਨ ਦੀ ਕੀਤੀ ਮੰਗ

ਬਰਨਾਲਾ, 28 ਮਾਰਚ (ਰਵਿੰਦਰ ਸ਼ਰਮਾ)ਕੰਪਿਊਟਰ ਅਧਿਆਪਕ ਯੂਨੀਅਨ ਜ਼ਿਲ੍ਹਾ ਬਰਨਾਲਾ ਦੇ ਕੰਪਿਊਟਰ ਅਧਿਆਪਕਾਂ ਦੀ ਇੱਕ ਅਹਿਮ ਮੀਟਿੰਗ ਅੱਜ ਸੀਨੀਅਰ ਮੀਤ ਪ੍ਰਧਾਨ ਸਿਕੰਦਰ ਸਿੰਘ ਅਤੇ ਜ਼ਿਲ੍ਹਾ ਬਰਨਾਲਾ ਦੇ ਪ੍ਰਧਾਨ ਪਰਦੀਪ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਕੰਪਿਊਟਰ ਅਧਿਆਪਕਾਂ ਨੂੰਰਹੀਆਂ ਦਰਪੇਸ਼ ਮੁਸ਼ਕਲਾਂ ਤੇ ਵਿਸਥਾਰ ਸਹਿਤ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਦੇ ਨਾਲ ਹੀ ਕੰਪਿਊਟਰ ਅਧਿਆਪਕਾਂ ਦੀਆਂ ਸਰਕਾਰ ਪੱਧਰ ਅਤੇ ਅਫਸਰਸ਼ਾਹੀ ਪੱਧਰ ਤੇ ਲਟਕਦੀਆਂ ਮੰਗਾਂ ਤੇ ਵੀ ਵਿਸਥਾਰ ਨਾਲ ਚਰਚਾ ਕੀਤੀ ਗਈ। ਸਿਕੰਦਰ ਸਿੰਘ ਨੇ ਦੱਸਿਆ ਕਿ ਕੰਪਿਊਟਰ ਅਧਿਆਪਕਾਂ ਨਾਲ ਸਰਕਾਰਾਂ ਸਦਾ ਤੋਂ ਹੀ ਵਿਤਕਰਾ ਕਰਦੀਆਂ ਰਹੀਆਂ ਹਨ ਅਤੇ ਇਸ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਵੀ ਕੰਪਿਊਟਰ ਅਧਿਆਪਕਾਂ ਨੂੰ ਅਣਗੌਲਿਆ ਕਰ ਰੱਖਿਆ ਹੈ। ਸਰਕਾਰੀ ਸਕੂਲਾਂ ਦੇ ਵਿੱਚ ਰੀੜ ਦੀ ਹੱਡੀ ਦੇ ਤੌਰ `ਤੇ ਕੰਮ ਕਰ ਰਹੇ ਕੰਪਿਊਟਰ ਅਧਿਆਪਕਾਂ ਨੂੰ ਅਜੇ ਤੱਕ ਰੈਗੂਲਰ ਹੋਣ ਦੇ ਬਾਵਜੂਦ ਵੀ ਸੀਐੱਸਆਰ ਰੂਲ ਨਹੀਂ ਦਿੱਤੇ ਗਏ ਅਤੇ ਨਾ ਹੀ ਛੇਵਾਂ ਪੇ ਕਮਿਸ਼ਨ ਲਾਗੂ ਕੀਤਾ ਗਿਆ ਹੈ। ਕੰਪਿਊਟਰ ਅਧਿਆਪਕ ਯੂਨੀਅਨ ਲੰਬੇ ਸਮੇਂ ਤੋਂ ਇਨ੍ਹਾਂ ਮੰਗਾਂ ਨੂੰ ਪੂਰਾ ਕਰਵਾਉਣ ਲਈ ਸੰਘਰਸ਼ ਕਰਦੀਰਹੀ ਹੈ ਜੇਕਰ ਸਰਕਾਰ ਇਨ੍ਹਾਂ ਜਾਇਜ਼ ਮੰਗਾਂ ਨੂੰ ਪੂਰਾ ਕਰਨ ਵਿੱਚ ਅਜੇ ਵੀ ਡੰਗ ਟਪਾਊ ਨੀਤੀ ਅਪਨਾਉਂਦੀ ਹੈ ਤਾਂ ਆਉਣ ਵਾਲੇ ਸਮੇਂ ਵਿੱਚ ਸਰਕਾਰ ਨੂੰ ਤਿੱਖੇ ਸੰਘਰਸ਼ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਆਗੂਆਂ ਨੇ ਦੱਸਿਆ ਕਿ ਡਬਲ ਬੈਂਚ ਹਾਈਕੋਰਟ ਤੋਂ ਵੀ ਕੰਪਿਊਟਰ ਅਧਿਆਪਕਾਂ ਦੇ ਹੱਕ ਵਿੱਚ ਜੱਜਮੈਂਟਚੁੱਕੀ ਹੈ, ਪਰ ਸਰਕਾਰ ਅਤੇ ਅਫਸਰਸ਼ਾਹੀ ਵੱਲੋਂ ਉਸ ਨੂੰ ਲਾਗੂ ਕਰਨ ਲਈ ਅਜੇ ਤੱਕ ਕੋਈ ਠੋਸ ਕਦਮ ਨਹੀਂ ਚੁੱਕਿਆ ਗਿਆ। ਸਰਕਾਰ ਨਾਲ ਅਣਗਿਣਤ ਮੀਟਿੰਗਾਂ ਦੇ ਬਾਵਜੂਦ ਵੀ ਅਜੇ ਤੱਕ ਕੋਈ ਠੋਸ ਹੱਲ ਨਹੀਂ ਕੱਢਿਆ ਗਿਆ। ਯੂਨੀਅਨ ਆਗੂਆਂ ਨੇ ਸਰਕਾਰ ਨੂੰ ਤਿੱਖੇ ਸੰਘਰਸ਼ ਦੀ ਚੇਤਾਵਨੀ ਦਿੰਦੇ ਹੋਏ ਕਿਹਾ ਹੈ ਕਿ ਜੇਕਰ ਜਲਦ ਕੰਪਿਊਟਰ ਅਧਿਆਪਕਾਂ ਨੂੰ ਪੂਰੇ ਲਾਭਾਂ ਸਮੇਤ ਸਿੱਖਿਆ ਵਿਭਾਗ ਦੇ ਵਿੱਚ ਸ਼ਿਫਟ ਨਹੀਂ ਕੀਤਾ ਜਾਂਦਾ ਤਾਂ ਜਲਦ ਹੀ ਵੱਡੇ ਪੱਧਰ ਤੇ ਸੰਘਰਸ਼ ਕੀਤਾ ਜਾਵੇਗਾ, ਜਿਸ ਦੀ ਸਾਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਅਫਸਰਸ਼ਾਹੀ ਦੀ ਹੋਵੇਗੀ। ਇਸ ਮੌਕੇ ਸੂਬਾ ਮੀਤ ਪ੍ਰਧਾਨ ਸਿਕੰਦਰ ਸਿੰਘ, ਪਰਦੀਪ ਕੁਮਾਰ ਪ੍ਰਧਾਨ ਜ਼ਿਲ੍ਹਾ ਬਰਨਾਲਾ, ਜਤਿੰਦਰ ਕੁਮਾਰ ਜਨਰਲ ਸਕੱਤਰ, ਅਵਤਾਰ ਸਿੰਘ ਕੁਤਬਾ ਸੀਨੀਅਰ ਮੀਤ ਪ੍ਰਧਾਨ, ਨਿਰਭੈ ਸਿੰਘ ਜਨਰਲ ਸਕੱਤਰ, ਅਵਤਾਰ ਸਿੰਘ ਤਪਾ ਮੀਤ ਪ੍ਰਧਾਨ, ਭੁਪਿੰਦਰ ਸਿੰਘ ਮੀਤ ਪ੍ਰਧਾਨ, ਗੁਰਬਿੰਦਰ ਸਿੰਘ ਵਿੱਤ ਸਕੱਤਰ, ਕਿਰਨਦੀਪ ਸਿੰਘ ਸਟੇਜ ਸਕੱਤਰ, ਸੁਖਜੀਤ ਕੌਰ, ਜਸਪਾਲ ਕੌਰ, ਵਿਪੁਲ ਕੁਮਾਰ, ਜਸਵੀਰ ਸਿੰਘ, ਤਰਸੇਮ ਸਿੰਘ, ਧਰਮਪਾਲ, ਰਾਧੇ ਸ਼ਿਆਮ, ਸੁਮਨਦੀਪ ਕੌਰ ਅਤੇ ਹੋਰ ਕੰਪਿਊਟਰ ਅਧਿਆਪਕ ਹਾਜਰ ਸਨ।

Comments

No comments yet. Why don’t you start the discussion?

Leave a Reply

Your email address will not be published. Required fields are marked *

This site uses Akismet to reduce spam. Learn how your comment data is processed.