Posted inNew Delhi ਕੇਜਰੀਵਾਲ ਸਣੇ ‘ਆਪ’ ਆਗੂਆਂ ਖ਼ਿਲਾਫ਼ FIR ਦਰਜ, ਅਦਾਲਤ ਦੇ ਹੁਕਮਾਂ ’ਤੇ ਦਿੱਲੀ ਪੁਲਿਸ ਨੇ ਕੀਤੀ ਕਾਰਵਾਈ Posted by overwhelmpharma@yahoo.co.in March 28, 2025No Comments ਨਵੀਂ ਦਿੱਲੀ, 28 ਮਾਰਚ (ਰਵਿੰਦਰ ਸ਼ਰਮਾ) : ਦਿੱਲੀ ਪੁਲਿਸ ਨੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਹੋਰਾਂ ਖ਼ਿਲਾਫ਼ ਐੱਫਆਈਆਰ ਦਰਜ ਕੀਤੀ ਹੈ। ਦਿੱਲੀ ਪੁਲਿਸ ਨੇ ਰਾਉਸ ਐਵੇਨਿਊ ਕੋਰਟ ਨੂੰ ਇਹ ਜਾਣਕਾਰੀ ਦਿੱਤੀ। ਇਹ ਕਾਰਵਾਈ ਸ਼ਿਕਾਇਤਕਰਤਾ ਵੱਲੋਂ ਦਵਾਰਕਾ ਖੇਤਰ ’ਚ ਡਿਫੇਸਮੈਂਟ ਆਫ ਪਬਲਿਕ ਪ੍ਰਾਪਰਟੀ ਐਕਟ ਦੀ ਕਥਿਤ ਉਲੰਘਣਾ ਤੋਂ ਬਾਅਦ ਕੀਤੀ ਗਈ ਹੈ। ਰਾਉਸ ਐਵੇਨਿਊ ਅਦਾਲਤ ਨੇ ਦਿੱਲੀ ਪੁਲਿਸ ਨੂੰ 11 ਮਾਰਚ, 2025 ਨੂੰ ਇੱਕ ਐੱਫਆਈਆਰ ਦਰਜ ਕਰਨ ਅਤੇ ਪਾਲਣਾ ਰਿਪੋਰਟ ਦਰਜ ਕਰਨ ਦਾ ਨਿਰਦੇਸ਼ ਦਿੱਤਾ ਸੀ। ਦਿੱਲੀ ਪੁਲਿਸ ਨੇ ਵਧੀਕ ਮੁੱਖ ਨਿਆਂਇਕ ਮੈਜਿਸਟਰੇਟ (ਏਸੀਜੇਐਮ) ਨੇਹਾ ਮਿੱਤਲ ਦੀ ਅਦਾਲਤ ’ਚ ਪਾਲਣਾ ਰਿਪੋਰਟ ਪੇਸ਼ ਕੀਤੀ ਤੇ ਦੱਸਿਆ ਕਿ ਇੱਕ ਐੱਫਆਈਆਰ ਦਰਜ ਕੀਤੀ ਗਈ ਹੈ। ਦਿੱਲੀ ਪੁਲਿਸ ਨੇ ਇਹ ਵੀ ਕਿਹਾ ਕਿ ਜਾਂਚ ਜਾਰੀ ਹੈ ਅਤੇ ਇਹ ਪੁਰਾਣਾ ਮਾਮਲਾ ਹੈ ਅਤੇ ਉਨ੍ਹਾਂ ਨੂੰ ਮਾਮਲੇ ਦੀ ਜਾਂਚ ਲਈ ਕੁਝ ਸਮਾਂ ਚਾਹੀਦਾ ਹੈ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 18 ਅਪ੍ਰੈਲ 2025 ਨੂੰ ਹੋਵੇਗੀ। 11 ਮਾਰਚ ਨੂੰ ਅਦਾਲਤ ਨੇ ਦਿੱਲੀ ਪੁਲਿਸ ਨੂੰ ਦਵਾਰਕਾ ਖੇਤਰ ’ਚ ਜਨਤਕ ਸੰਪਤੀ ਨੂੰ ਨੁਕਸਾਨ ਪਹੁੰਚਾਉਣ ਲਈ ਸਾਲ 2019 ’ਚ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਸਾਬਕਾ ਵਿਧਾਇਕ ਗੁਲਾਬ ਸਿੰਘ ਅਤੇ ਐੱਮਸੀਡੀ ਕੌਂਸਲਰ ਨਿਤਿਕਾ ਸ਼ਰਮਾ ਵਿਰੁੱਧ ਦਾਇਰ ਸ਼ਿਕਾਇਤ ’ਤੇ ਐੱਫਆਈਆਰ ਦਰਜ ਕਰਨ ਦਾ ਨਿਰਦੇਸ਼ ਦਿੱਤਾ ਸੀ। Post navigation Previous Post ਕੰਪਿਊਟਰ ਅਧਿਆਪਕਾਂ ਨਾਲ ਸਰਕਾਰਾਂ ਕਰ ਰਹੀਆਂ ਵਿਤਕਰਾ : ਯੂਨੀਅਨNext Postਅੱਜ ਜੇਲ੍ਹ ਤੋਂ ਬਾਹਰ ਆਉਂਦਿਆਂ ਹੀ ‘ਆਪ’ ਸਰਕਾਰ ਖਿਲਾਫ ਗੱਜੇ ਪੰਧੇਰ, ਕਿਹਾ: ਨਾ ਡਰੇ ਹਾਂ ਤੇ ਨਾ ਹੀ ਡਰਾਂਗੇ