FCI ਦਾ ਮੈਨੇਜਰ 50 ਹਜ਼ਾਰ ਦੀ ਰਿਸ਼ਵਤ ਲੈਂਦਿਆਂ ਰੰਗੇ-ਹੱਥੀਂ ਗ੍ਰਿਫਤਾਰ

ਪਟਿਆਲਾ, 28 ਮਾਰਚ (ਰਵਿੰਦਰ ਸ਼ਰਮਾ) : ਪੰਜਾਬ ਵਿਜੀਲੈਂਸ ਬਿਊਰੋ ਨੇ ਫੂਡ ਸਟੋਰੇਜ ਡਿੱਪੂ, ਫੂਡ ਕਾਰਪੋਰੇਸ਼ਨ ਆਫ਼ ਇੰਡੀਆ (FCI) ਪਟਿਆਲਾ ਵਿਖੇ ਕੁਆਲਿਟੀ ਕੰਟਰੋਲ ਮੈਨੇਜਰ ਵਜੋਂ ਤਾਇਨਾਤ ਵਿਕਾਸ ਕੁਮਾਰ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਨੂੰ ਭੁਨਰਹੇੜੀ, ਜ਼ਿਲ੍ਹਾ ਪਟਿਆਲਾ ਦੇ ਇੱਕ ਚੌਲ ਮਿੱਲ ਮਾਲਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਐੱਫਸੀਆਈ ਮੁਲਾਜ਼ਮ ਮਾਰਕਫੈੱਡ ਵੱਲੋਂ ਖਰੀਦੇ ਗਏ ਝੋਨੇ ਤੋਂ ਛੰਡਾਈ ਕੀਤੇ ਚੌਲਾਂ ਨੂੰ ਸਟੋਰ ਕਰਨ ਦੀ ਸਹੂਲਤ ਦੇਣ ਬਦਲੇ ਇੱਕ ਲੱਖ ਰੁਪਏ ਦੀ ਮੰਗ ਕਰ ਰਿਹਾ ਹੈ।
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਤਸਦੀਕ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਇਸ ਸਬੰਧੀ ਉਕਤ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਥਾਣਾ, ਪਟਿਆਲਾ ਰੇਂਜ ਵਿਖੇ ਕੇਸ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਉਸਨੂੰ ਕੱਲ੍ਹ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Comments

No comments yet. Why don’t you start the discussion?

Leave a Reply

Your email address will not be published. Required fields are marked *

This site uses Akismet to reduce spam. Learn how your comment data is processed.