ਬਰਨਾਲਾ ਦੇ 6ਵੀਂ ਜਮਾਤ ਵਿੱਚ ਪੜ੍ਹਦੇ ਹੋਣਹਾਰ ਵਿਦਿਆਰਥੀ ਦੀ ਮੌਤ


ਬਰਨਾਲਾ, 28 ਮਾਰਚ (ਰਵਿੰਦਰ ਸ਼ਰਮਾ) : ਜ਼ਿਲ੍ਹਾ ਬਰਨਾਲਾ ਦੇ ਪਿੰਡ ਮਹਿਲ ਖੁਰਦ ਦੇ ਸਰਕਾਰੀ ਹਾਈ ਸਕੂਲ ਵਿੱਚ ਛੇਵੀਂ ਕਲਾਸ ਦੇ ਹੋਣਹਾਰ ਵਿਦਿਆਰਥੀ ਸੁਖਪ੍ਰੀਤ ਸਿੰਘ ਦੀ ਅਚਾਨਕ ਮੌਤ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ।ਮ੍ਰਿਤਕ ਬੱਚੇ ਦੇ ਪਿਤਾ ਚਮਕੌਰ ਸਿੰਘ ਨੇ ਦੱਸਿਆ ਕਿ ਬੁੱਧਵਾਰ ਸ਼ਾਮ ਨੂੰ ਰੋਟੀ ਖਾਣ ਸਮੇਂ ਸੁਖਪ੍ਰੀਤ ਨੂੰ ਸਾਹ ਲੈਣ ਵਿੱਚ ਦਿੱਕਤ ਆਈ।ਜਿਸਨੂੰ ਤੁਰੰਤ ਮਹਿਲ ਕਲਾਂ ਦੇ ਮੁੱਢਲੇ ਸਿਹਤ ਕੇਂਦਰ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਬਰਨਾਲਾ ਹਸਪਤਾਲ ਵਿਖੇ ਰੈਫਰ ਕਰ ਦਿੱਤਾ। ਹਾਲਤ ਗੰਭੀਰ ਹੋਣ ਕਾਰਨ, ਬਰਨਾਲਾ ਤੋਂ ਬਠਿੰਡਾ ਹਸਪਤਾਲ ਭੇਜਿਆ ਗਿਆ, ਜਿੱਥੇ ਉਸਦੀ ਮੌਤ ਹੋ ਗਈ। ਸੁਖਪ੍ਰੀਤ ਦੀ ਮੌਤ ਨਾਲ ਪੂਰੇ ਪਿੰਡ ਅਤੇ ਸਕੂਲ ਵਿੱਚ ਸੋਗ ਦੀ ਲਹਿਰ ਫੈਲ ਗਈ। ਸਰਪੰਚ ਹਰਪਾਲ ਸਿੰਘ, ਹੈਡਮਾਸਟਰ ਕੁਲਦੀਪ ਸਿੰਘ, ਮਾਸਟਰ ਮੰਗਲ ਸਿੰਘ, ਮਾਸਟਰ ਬਾਬੂ ਸਿੰਘ, ਮਾਸਟਰ ਕਰਨ ਵਾਤਿਸ, ਜਸਵਿੰਦਰਪਾਲ ਸਿੰਘ, ਪੰਚ ਵਿਜੈ ਸਿੰਘ, ਮੁਨਸ਼ੀ ਸਮਰੱਥ ਸਿੰਘ, ਜੇ.ਈ. ਬਲਰਾਜ ਸਿੰਘ ਅਤੇ ਅਵਤਾਰ ਸਿੰਘ ਨੇ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ।ਸਕੂਲ ਦੇ ਮੁੱਖ ਅਧਿਆਪਕ ਕੁਲਦੀਪ ਸਿੰਘ ਕਮਲ ਨੇ ਦੱਸਿਆ ਕਿ ਸੁਖਪ੍ਰੀਤ ਦੀ ਅਚਾਨਕ ਮੌਤ ਕਾਰਨ ਸਕੂਲ ਦਾ ਸਲਾਨਾ ਇਨਾਮ ਵੰਡ ਸਮਾਰੋਹ ਰੱਦ ਕਰ ਦਿੱਤਾ ਗਿਆ ਹੈ। ਮ੍ਰਿਤਕ ਸੁਖਪ੍ਰੀਤ ਸਿੰਘ ਦੋ ਭੈਣਾਂ ਦਾ ਇਕਲੌਤਾ ਭਰਾ ਸੀ। ਉਸਦੀ ਅਚਾਨਕ ਵਿਛੋੜੀ ਨਾਲ ਪਰਿਵਾਰ ਗਹਿਰੀ ਪੀੜ ਵਿੱਚ ਹੈ। 

Comments

No comments yet. Why don’t you start the discussion?

Leave a Reply

Your email address will not be published. Required fields are marked *

This site uses Akismet to reduce spam. Learn how your comment data is processed.