Posted inਪਟਿਆਲਾ ਕਰਨਲ ਬਾਠ ਮਾਮਲੇ ’ਚ ਐਸਐਸ ਪਰਮਾਰ ਦੀ ਥਾਂ ਏਐਸ ਰਾਏ ਨੂੰ ਲਾਇਆ SIT ਦਾ ਮੁਖੀ Posted by overwhelmpharma@yahoo.co.in Mar 28, 2025 ਪਟਿਆਲਾ, 28 ਮਾਰਚ (ਰਵਿੰਦਰ ਸ਼ਰਮਾ) : ਪਟਿਆਲਾ ਵਿਚ ਪਿਛਲੇ ਦਿਨੀਂ ਪੰਜਾਬ ਪੁਲਿਸ ਦੇ ਕੁਝ ਅਧਿਕਾਰੀਆਂ ਵੱਲੋਂ ਫ਼ੌਜ ਦੇ ਕਰਨਲ ਪੁਸ਼ਪਿੰਦਰ ਸਿੰਘ ਬਾਠ ਤੇ ਉਨ੍ਹਾਂ ਦੇ ਪੁੱਤਰ ਦੀ ਕੀਤੀ ਗਈ ਕੁੱਟ-ਮਾਰ ਦੇ ਮਾਮਲੇ ਵਿਚ ਕਾਇਮ ਵਿਸ਼ੇਸ਼ ਜਾਂਚ ਟੀਮ (ਸਿੱਟ) ਦੇ ਮੁਖੀ ਵਜੋਂ ਐਸਐਸ ਪਰਮਾਰ ਦੀ ਜਗ੍ਹਾ ਏਐਸ ਰਾਏ ਨੂੰ ਲਾਇਆ ਗਿਆ ਹੈ। ਗ਼ੌਰਤਲਬ ਹੈ ਕਿ ਇਸ ਮਾਮਲੇ ਵਿਚ ਸ਼ਾਮਲ ਹੋਣ ਦੇ ਦੋਸ਼ ਹੇਠ ਪੰਜਾਬ ਪੁਲੀਸ ਦੇ 12 ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਪਹਿਲਾਂ ਹੀ ਮੁਅੱਤਲ ਕੀਤਾ ਜਾ ਚੁੱਕਾ ਹੈ। ਕਰਨਲ ਦੇ ਪਰਿਵਾਰ ਵੱਲੋਂ ਇਸ ਮਾਮਲੇ ਵਿਚ ਸਮਾਜਿਕ ਜਥੇਬੰਦੀਆਂ ਅਤੇ ਆਮ ਲੋਕਾਂ ਦੇ ਸਹਿਯੋਗ ਨਾਲ ਇਥੇ ਧਰਨਾ ਵੀ ਦਿੱਤਾ ਜਾ ਚੁੱਕਾ ਹੈ।ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੀ ਇਸ ਮਾਮਲੇ ਵਿਚ ਪੰਜਾਬ ਸਰਕਾਰ ਤੋਂ ਜਵਾਬ ਤਲਬ ਕਰ ਚੁੱਕੀ ਹੈ। Post navigation Previous Post ਬਰਨਾਲਾ ਦੇ 6ਵੀਂ ਜਮਾਤ ਵਿੱਚ ਪੜ੍ਹਦੇ ਹੋਣਹਾਰ ਵਿਦਿਆਰਥੀ ਦੀ ਮੌਤNext Postਮੁੱਖ ਮੰਤਰੀ ਭਗਵੰਤ ਮਾਨ ਤੇ ਡਾ. ਗੁਰਪ੍ਰੀਤ ਕੌਰ ਮਾਨ ਨੇ ਆਪਣੀ ਧੀ ਨਿਆਮਤ ਕੌਰ ਮਾਨ ਦਾ ਪਹਿਲਾ ਜਨਮਦਿਨ ਮਨਾਇਆ