Posted inਪੰਜਾਬ ਰਾਜਨੀਤੀ ਦਿੱਲੀ ਦੇ ਲੋਕਾਂ ਨੇ ਝੂਠੇ ਇਨਕਲਾਬ ਨੂੰ ਹਰਾਇਆ : ਕੇਵਲ ਸਿੰਘ ਢਿੱਲੋਂ Posted by overwhelmpharma@yahoo.co.in Feb 8, 2025 ਬਰਨਾਲਾ, 8 ਫ਼ਰਵਰੀ (ਰਵਿੰਦਰ ਸ਼ਰਮਾ) : ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਭਾਰਤੀ ਜਨਤਾ ਪਾਰਟੀ ਦੀ ਸੱਚੇ ਵਿਕਾਸ ਦੀ ਜਿੱਤ ਹੋਈ ਹੈ। ਇਹ ਪ੍ਰਗਟਾਵਾ ਪੰਜਾਬ ਭਾਜਪਾ ਦੇ ਕੋਰ ਕਮੇਟੀ ਮੈਂਬਰ ਕੇਵਲ ਸਿੰਘ ਢਿੱਲੋਂ ਨੇ ਕੀਤਾ। ਉਹਨਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਅਗਵਾਈ ਵਿੱਚ ਡਬਲ ਇੰਜਨ ਦੀ ਭਾਜਪਾ ਸਰਕਾਰ ਦੇ ਕੰਮਾਂ ਉਪਰ ਦਿੱਲੀ ਦੇ ਲੋਕਾਂ ਨੇ ਮੋਹਰ ਲਗਾ ਕੇ ਬਹੁਮਤ ਨਾਲ ਸਰਕਾਰ ਬਣਾਈ ਹੈ। ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਦਿੱਲੀ ਦੇ ਲੋਕਾਂ ਨੇ ਝੂਠੇ ਇਨਕਲਾਬ ਨੂੰ ਹਰਾ ਕੇ ਸ਼ੀਸ਼ਾ ਦਿਖਾਇਆ ਹੈ। ਪਿਛਲੇ 10 ਸਾਲਾਂ ਤੋਂ ਦਿੱਲੀ ਦੇ ਲੋਕ ਆਮ ਆਦਮੀ ਪਾਰਟੀ ਦੇ ਝੂਠੇ ਵਾਅਦਿਆਂ ਵਿੱਚ ਫਸੇ ਹੋਏ ਸਨ। ਜਿਸਤੋਂ ਹੁਣ ਦਿੱਲੀ ਦੇ ਲੋਕਾਂ ਨੂੰ ਛੁਟਕਾਰਾ ਮਿਲ ਗਿਆ ਹੈ। ਉਹਨਾਂ ਕਿਹਾ ਕਿ ਲੋਕਾਂ ਨੂੰ ਜੁਮਲਿਆਂ ਦੀ ਨਹੀਂ, ਲੋਕ ਮੁੱਦਿਆਂ ਆਧਾਰਤ ਸਰਕਾਰ ਦੀ ਲੋੜ ਹੁੰਦੀ ਹੈ, ਜੋ ਦਿੱਲੀ ਵਾਸੀਆਂ ਨੂੰ ਮਿਲ ਗਈ ਹੈ। ਉਹਨਾਂ ਕਿਹਾ ਕਿ ਦਿੱਲੀ ਅਤੇ ਹਰਿਆਣਾ ਵਿੱਚ ਭਾਜਪਾ ਦੀਆਂ ਸਰਕਾਰੀ ਤੋਂ ਬਾਅਦ ਹੁਣ ਪੰਜਾਬ ਦੀ ਵਾਰੀ ਹੈ। 2027 ਵਿੱਚ ਹੁਣ ਭਾਰਤੀ ਜਨਤਾ ਪਾਰਟੀ ਪੰਜਾਬ ਵਿੱਚ ਵੀ ਸਰਕਾਰ ਬਣਾਏਗੀ। ਪੰਜਾਬ ਦੇ ਲੋਕਾਂ ਨੂੰ ਦਿੱਲੀ ਅਤੇ ਹਰਿਆਣਾ ਦੇ ਲੋਕਾਂ ਤੋਂ ਸਬਕ ਲੈਂਦਿਆਂ ਸੂਬੇ ਦੇ ਵਿਕਾਸ ਲਈ ਭਾਜਪਾ ਦਾ ਸਾਥ ਦੇਣਾ ਚਾਹੀਦਾ ਹੈ। Post navigation Previous Post ਸ਼੍ਰੀ ਹਰਿਮੰਦਰ ਸਾਹਿਬ ਦੇ ਮੁਲਾਜ਼ਮਾਂ ਨੂੰ ਡਿਊਟੀ ਦੌਰਾਨ ਮੋਬਾਇਲ ਫੋਨ ਨਾ ਵਰਤਣ ਸਬੰਧੀ ਸਖ਼ਤ ਹਦਾਇਤਾਂ ਜਾਰੀNext Postਦਿੱਲੀ ਵਾਸੀਆਂ ਨੇ ਆਪ ਦੇ ਫਰਜ਼ੀ ਵਿਕਾਸ ਮਾਡਲ ਨੂੰ ਨਕਾਰਿਆ : ਅਰਵਿੰਦ ਖੰਨਾ