ਮਜੀਠੀਆ ਦੀ Z+ ਸੁਰੱਖਿਆ ਵਾਪਸ ਲਈ, ਸੁਖਬੀਰ ਬਾਦਲ ਨੇ ਚੁੱਕੇ ਸਵਾਲ

ਚੰਡੀਗੜ੍ਹ, 1 ਅਪ੍ਰੈਲ (ਰਵਿੰਦਰ ਸ਼ਰਮਾ) : ਆਮ ਆਦਮੀ ਪਾਰਟੀ ਦੀ ਸਰਕਾਰ ਨੇ ਬਿਕਰਮ ਸਿੰਘ ਮਜੀਠੀਆ ਦੀ Z+ ਸਮੇਤ ਸਮੁੱਚੀ ਸੁਰੱਖਿਆ ਵਾਪਸ ਲੈਕੇ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਵਿਰੁੱਧ ਆਪਣੇ ਖ਼ਤਰਨਾਕ ਤੇ ਘਾਤਕ ਮਨਸੂਬਿਆਂ ਦੀ ਪੁਸ਼ਟੀ ਕਰ ਦਿੱਤੀ ਹੈ। ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਕਿ ਇਹ ਫ਼ੈਸਲਾ ‘ਆਪ’ ਸਰਕਾਰ ਵੱਲੋਂ ਜਾਣਬੁੱਝ ਕੇ ਬਿਕਰਮ ਸਿੰਘ ਮਜੀਠੀਆ ਦਾ ਅਕਸ ਖ਼ਰਾਬ ਕਰਨ ਲਈ ਚੁੱਕਿਆ ਗਿਆ ਇੱਕ ਕਦਮ ਹੈ। ਉਹ ਲਗਾਤਾਰ ਬਿਕਰਮ ਨੂੰ ਨਸ਼ਾ ਤਸਕਰੀ ਦੇ ਮਾਮਲਿਆਂ ਵਿੱਚ ਝੂਠਾ ਫਸਾਉਣ ਦੀ ਕੋਸ਼ਿਸ਼ ਕਰ ਰਹੇ ਹਨ, ਜਦਕਿ ਆਪ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਨੇ ਨਸ਼ਿਆਂ ਦੇ ਮੁੱਦੇ ’ਤੇ ਆਪਣੇ ਵੱਲੋਂ ਲਾਏ ਝੂਠੇ ਦੋਸ਼ਾਂ ਕਰਕੇ ਬਿਕਰਮ ਸਿੰਘ ਮਜੀਠੀਆ ਤੋਂ ਲਿਖਤੀ ਮੁਆਫ਼ੀ ਮੰਗੀ ਹੋਈ ਹੈ।
ਬਿਕਰਮ ਦੀ ਸੁਰੱਖਿਆ ਵਾਪਸ ਲੈਣ ਦਾ ਸਰਕਾਰ ਦਾ ਇਹ ਫ਼ੈਸਲਾ, ਕੁੱਝ ਸਮਾਂ ਪਹਿਲਾਂ ਮੇਰੇ ਉੱਤੇ ਹੋਏ ਜਾਨਲੇਵਾ ਹਮਲੇ ਦੀ ਅਸਫਲ ਕੋਸ਼ਿਸ਼ ਵਿੱਚ ਸਰਕਾਰ ਦੀ ਸ਼ਮੂਲੀਅਤ ਦੀ ਲਗਾਤਾਰਤਾ ਹੀ ਹੈਚਾਹੇ ਉਸ ਸਮੇਂ ਘਟਨਾ ਗੁਰੂ ਸਾਹਿਬਾਨ ਜੀ ਦੇ ਓਟ ਆਸਰੇ ਸਦਕਾ ਨਾਕਾਮ ਹੋ ਗਈ ਸੀ
ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਹਮਲੇ ਦੇ ਯਤਨ ਨੂੰ ‘ਆਪ’ ਸਰਕਾਰ ਵੱਲੋਂ ਜਾਣਬੁੱਝ ਕੇ ਕਮਜ਼ੋਰ ਢੰਗ ਨਾਲ ਪੇਸ਼ ਕਰਨ ਦੇ ਨਤੀਜੇ ਵਜੋਂ ਦੋਸ਼ੀ ਨੂੰ ਆਸਾਨੀ ਨਾਲ ਜ਼ਮਾਨਤ ਮਿਲਣਾ ਸਰਕਾਰ ਦੇ ਭਿਆਨਕ ਮਨਸੂਬਿਆਂ ਨੂੰ ਹੋਰ ਵੀ ਉਜਾਗਰ ਕਰਦਾ ਹੈ। ਅੱਜ ਘਟਨਾਵਾਂ ਦੇ ਇਸ ਸਾਰੇ ਕ੍ਰਮ ਨੂੰ ਵੇਖ ਕੇ ਕਿਸੇ ਨੂੰ ਵੀ ਕੋਈ ਸ਼ੱਕ ਨਹੀਂ ਰਿਹਾ ਕਿ ਸਾਡੇ ਵਿਰੋਧੀ ਸੂਬੇ ਨੂੰ ਕਿੱਥੇ ਧੱਕਣ ਦੀ ਕੋਸ਼ਿਸ਼ ਕਰ ਰਹੇ ਹਨ
‘ਆਪ’ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਅਤੇ ਬੁਲਾਰਿਆਂ ਨੂੰ ਕਤਲ ਦੀਆਂ ਧਮਕੀਆਂ ਵੀ ਖੁੱਲ੍ਹੇਆਮ ਦਿੱਤੀਆਂ ਜਾ ਰਹੀਆਂ ਹਨ ਅਤੇ ਮੁੱਖ ਮੰਤਰੀ ਨੇ ਇਨ੍ਹਾਂ ਖ਼ਤਰਨਾਕ ਘਟਨਾਵਾਂ ’ਤੇ ਵੀ ਚੁੱਪ ਧਾਰੀ ਹੋਈ ਹੈ।
ਸੁਖਬੀਰ ਨੇ ਕਿਹਾ ਕਿ ਮੈਂ ਸਪੱਸ਼ਟ ਤੌਰ ’ਤੇ ਕਹਿਣਾ ਚਾਹੁੰਦਾ ਹਾਂ ਕਿ ਜੇਕਰ ਬਿਕਰਮ ਜਾਂ ਸਾਡੇ ਕਿਸੇ ਵੀ ਆਗੂ ਜਾਂ ਵਰਕਰ ਨੂੰ ਕੋਈ ਨੁਕਸਾਨ ਪਹੁੰਚਦਾ ਹੈ, ਤਾਂ ਮੁੱਖ ਮੰਤਰੀ ਭਗਵੰਤ ਮਾਨ, ਅਰਵਿੰਦ ਕੇਜਰੀਵਾਲ ਅਤੇ ਸੂਬੇ ਦੇ ਪੁਲਿਸ ਮੁਖੀ ਇਸ ਦੇ ਲਈ ਸਿੱਧੇ ਤੌਰ ’ਤੇ ਜ਼ਿੰਮੇਵਾਰ ਹੋਣਗੇ।

Comments

No comments yet. Why don’t you start the discussion?

Leave a Reply

Your email address will not be published. Required fields are marked *

This site uses Akismet to reduce spam. Learn how your comment data is processed.