ਬਰਨਾਲਾ ’ਚ ਸੇਫ਼ ਸਕੂਲ ਵਾਹਨ ਪਾਲਿਸੀ ਬਾਰੇ ਜਾਗਰੂਕ ਕੀਤਾ

ਬਰਨਾਲਾ, 2 ਅਪ੍ਰੈਲ (ਰਵਿੰਦਰ ਸ਼ਰਮਾ) : ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਅਤੇ ਡਿਪਟੀ ਕਮਿਸ਼ਨਰ ਸ੍ਰੀ ਟੀ.ਬੈਨਿਥ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੇਫ ਸਕੂਲ ਵਾਹਨ ਪਾਲਿਸੀ ਦੀ ਪਾਲਣਾ ਹਰ ਹਾਲ ਯਕੀਨੀ ਬਣਾਉਣ ਦੇ ਮੰਤਵ ਨਾਲ ਜ਼ਿਲ੍ਹੇ ਵਿਚ ਸਕੂਲਾਂ ਦੇ ਡਰਾਇਵਰਾਂ ਨੂੰ ਸੇਫ ਸਕੂਲ ਪਾਲਿਸੀ ਦੇ ਨਿਯਮਾਂ ਸਬੰਧੀ ਜਾਣੂ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੁਲਵਿੰਦਰ ਸਿੰਘ ਰੰਧਾਵਾ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਬਰਨਾਲਾ ਨੇ ਦੱਸਿਆ ਕਿ ਅੱਜ ਜ਼ਿਲ੍ਹੇ ਦੇ ਸੈਕਰਡ ਹਾਰਟ ਕਾਨਵੈਂਟ ਸਕੂਲ ਬਰਨਾਲਾ ਵਿਖੇ ਸਕੂਲੀ ਬੱਸਾਂ ਦੇ ਡਰਾਇਵਰਾਂ ਨੂੰ ਸੇਫ ਸਕੂਲ ਵਾਹਨ ਪਾਲਿਸੀ ਦੀ ਸ਼ਰਤਾਂ ਸਬੰਧੀ ਜਾਣੂ ਕਰਵਾਇਆਜਿਸ ਵਿਚ ਲਗਭਗ 70 ਦੇ ਕਰੀਬ ਵੈਨ ਡਰਾਇਵਰਾਂ ਨੇ ਹਿੱਸਾ ਲਿਆ। ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਗੁਰਜੀਤ ਕੌਰ ਨੇ ਦੱਸਿਆ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਹਦਾਇਤਾਂ ਅਨੁਸਾਰ ਹਰ ਸਕੂਲੀ ਵੈਨ ਵਿਚ ਸੀ.ਸੀ.ਟੀ.ਵੀ ਕੈਮਰਾ ,ਖਿੜਕੀ ‘ਤੇ ਲੋਹੇ ਦੀ ਗਰਿੱਲ , ਮੁਢਲੀ ਸਹਾਇਤਾ ਬਾਕਸ, ਮਹਿਲਾ ਕੰਡਕਟਰ, ਅੱਗ ਬੁਝਾਊ ਯੰਤਰ, ਲਾਇਸੈਂਸ ਹੋਣਾ ਲਾਜ਼ਮੀ ਹੈਉਹਨਾਂ ਦੱਸਿਆ ਕਿ ਕਿਸੇ ਵੀ ਸਕੂਲ ਬੱਸ ਵਿਚ ਲੋੜ ਤੋਂ ਵੱਧ ਬੱਚੇ ਨਹੀ ਬੈਠੇ ਹੋਣੇ ਚਾਹੀਦੇ ਅਤੇ ਹਰ ਡਰਾਇਵਰ ਹਦਾਇਤਾਂ ਅਨੁਸਾਰ ਵਰਦੀ ਵਿਚ ਹੋਣਾ ਚਾਹੀਦਾ ਹੈ। ਕੋਈ ਵੀ ਡਰਾਇਵਰ ਨਸ਼ੀਲੇ ਪਦਾਰਥ ਦਾ ਸੇਵਨ ਕਰਕੇ ਵੈਨ ਨਹੀ ਚਲਾਏਗਾ। ਉਹਨਾਂ ਦੱਸਿਆ ਕਿ ਜੇਕਰ ਕੋਈ ਵੀ ਇਹਨਾਂ ਨਿਯਮਾਂ ਦੀ ਉਲੰਘਣਾ ਕਰਦਾ ਹੋਇਆ ਪਾਇਆ ਗਿਆ ਤਾਂ ਸੇਫ ਸਕੂਲ ਵਾਹਨ ਪਾਲਿਸੀ ਦੀਆ ਸ਼ਰਤਾਂ ਮੁਤਾਬਿਕ ਉਹਨਾਂ ਖਿਲਾਫ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਦੀ ਜਾਵੇਗੀ।
ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਦਫਤਰ ਵਿਚੋਂ ਰੁਪਿੰਦਰ ਸਿੰਘ, ਮੈਡਮ ਪ੍ਰਿਤਪਾਲ ਕੌਰ, ਬਲਵਿੰਦਰ ਸਿੰਘ ਅਤੇ ਚਾਇਲਡ ਹੈਲਪ ਲਾਇਨ ਤੋਂ ਮਨਵੀਰ ਕੌਰ ਤੇ ਸੰਦੀਪ ਸਿੰਘ ਸ਼ਾਮਿਲ ਹੋਏ।

Comments

No comments yet. Why don’t you start the discussion?

Leave a Reply

Your email address will not be published. Required fields are marked *

This site uses Akismet to reduce spam. Learn how your comment data is processed.