Posted inਬਰਨਾਲਾ ਬਰਨਾਲਾ ਦੇ 33 ਸਾਲਾਂ ਵਿਅਕਤੀ ਦੀ ਤੇਲੰਗਾਨਾ ’ਚ ਮੌਤ, ਪਰਿਵਾਰ ਦਾ ਇਕਲੌਤਾ ਕਮਾਉਣ ਵਾਲਾ ਮੈਂਬਰ ਸੀ ਮ੍ਰਿਤਕ Posted by overwhelmpharma@yahoo.co.in Apr 2, 2025 ਬਰਨਾਲਾ, 2 ਅਪ੍ਰੈਲ (ਰਵਿੰਦਰ ਸ਼ਰਮਾ) : ਜ਼ਿਲ੍ਹਾ ਬਰਨਾਲਾ ਦੇ ਪਿੰਡ ਕੁਰੜ ਦੇ ਇੱਕ ਵਿਅਕਤੀ ਦੀ ਤੇਲੰਗਾਨਾ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਬਿੰਦਰ ਸਿੰਘ (33) ਵਜੋਂ ਹੋਈ ਹੈ। ਬਿੰਦਰ ਸਿੰਘ 13 ਮਾਰਚ ਨੂੰ ਤੇਲੰਗਾਨਾ ਵਿੱਚ ਇੱਕ ਕੰਬਾਈਨ ‘ਤੇ ਮਜ਼ਦੂਰ ਵਜੋਂ ਕੰਮ ਕਰਨ ਗਿਆ ਸੀ।ਮ੍ਰਿਤਕ ਦੇ ਚਚੇਰੇ ਭਰਾ ਜਗਰੂਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਿੰਦਰ ਸਿੰਘ ਨੂੰ 29 ਮਾਰਚ ਦੀ ਦੁਪਹਿਰ ਨੂੰ ਕੰਮ ਕਰਦੇ ਸਮੇਂ ਦਿਲ ਦਾ ਦੌਰਾ ਪਿਆ। ਉਸਨੂੰ ਤੁਰੰਤ ਨੇੜਲੇ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਚਾਰ ਦਿਨਾਂ ਬਾਅਦ ਬਿੰਦਰ ਸਿੰਘ ਦੀ ਲਾਸ਼ ਉਸ ਦੇ ਪਿੰਡ ਪਹੁੰਚੀ। ਜਿੱਥੇ ਗਮਗੀਨ ਮਾਹੌਲ ’ਚ ਉਸਦਾ ਅੰਤਿਮ ਸੰਸਕਾਰ ਕੀਤਾ ਗਿਆ। ਪੰਚਾਇਤ ਮੈਂਬਰ ਜਗਸੀਰ ਸਿੰਘ ਨੇ ਕਿਹਾ ਕਿ ਬਿੰਦਰ ਸਿੰਘ ਆਪਣੇ ਪਰਿਵਾਰ ਦਾ ਇਕਲੌਤਾ ਕਮਾਉਣ ਵਾਲਾ ਮੈਂਬਰ ਸੀ। ਹੁਣ ਉਸਦੇ ਪਰਿਵਾਰ ਕੋਲ ਆਮਦਨ ਦਾ ਕੋਈ ਸਾਧਨ ਨਹੀਂ ਹੈ। ਉਨ੍ਹਾਂ ਸੂਬਾ ਸਰਕਾਰ ਨੂੰ ਪਰਿਵਾਰ ਨੂੰ ਵਿੱਤੀ ਸਹਾਇਤਾ ਦੇਣ ਦੀ ਮੰਗ ਕੀਤੀ ਹੈ। ਬਿੰਦਰ ਸਿੰਘ ਆਪਣੇ ਪਿੱਛੇ ਆਪਣੇ ਮਾਤਾ-ਪਿਤਾ, ਪਤਨੀ ਤੇ ਦੋ ਬੱਚੇ ਛੱਡ ਗਿਆ ਹੈ। ਇਸ ਦੁਖਦਾਈ ਘਟਨਾ ਕਾਰਨ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਹੈ। Post navigation Previous Post ਬਰਨਾਲਾ ’ਚ ਸੇਫ਼ ਸਕੂਲ ਵਾਹਨ ਪਾਲਿਸੀ ਬਾਰੇ ਜਾਗਰੂਕ ਕੀਤਾNext Postਬਾਲ ਵਿਆਹ ਕਰਨ ਤੇ ਕਰਵਾਉਣ ਵਾਲੇ ਨੂੰ ਹੋ ਸਕਦੀ ਹੈ 2 ਸਾਲ ਦੀ ਸਜ਼ਾ ਤੇ ਜ਼ੁਰਮਾਨਾ