Posted inਬਰਨਾਲਾ ਬਾਲ ਵਿਆਹ ਕਰਨ ਤੇ ਕਰਵਾਉਣ ਵਾਲੇ ਨੂੰ ਹੋ ਸਕਦੀ ਹੈ 2 ਸਾਲ ਦੀ ਸਜ਼ਾ ਤੇ ਜ਼ੁਰਮਾਨਾ Posted by overwhelmpharma@yahoo.co.in Apr 2, 2025 ਬਰਨਾਲਾ, 2 ਅਪ੍ਰੈਲ (ਰਵਿੰਦਰ ਸ਼ਰਮਾ) : ਡਿਪਟੀ ਕਮਿਸ਼ਨਰ ਟੀ.ਬੈਨਿਥ ਦੀ ਰਹਿਨੁਮਾਈ ਹੇਠ ਅਤੇ ਸ਼੍ਰੀ ਕੁਲਵਿੰਦਰ ਸਿੰਘ ਰੰਧਾਵਾ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਬਰਨਾਲਾ ਦੇ ਦਿਸ਼ਾ-ਨਿਰਦੇਸ਼ ‘ਤੇ ਅਕਸ਼ੈ ਤ੍ਰਿਤੀਆ ਤਿਉਹਾਰ ਮੌਕੇ ਬਾਲ ਵਿਆਹ ਰੋਕਣ ਦੇ ਸਬੰਧ ਵਿਚ ਜ਼ਿਲ੍ਹੇ ਦੇ ਵੱਖ ਸਕੂਲਾਂ, ਆਗਣਵਾੜੀ ਸੈਟਰਾਂ ਵਿਚ ਜਾਗਰੂਕਤਾਂ ਪ੍ਰੋਗਰਾਮ ਕਰਵਾਏ ਗਏ। ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਗੁਰਜੀਤ ਕੌਰ ਨੇ ਦੱਸਿਆ ਕਿ ਕਾਨੂੰਨ ਅਨੁਸਾਰ ਲੜਕੀ ਦੇ ਵਿਆਹ ਕਰਨ ਦੀ ਉਮਰ 18 ਸਾਲ ਅਤੇ ਲੜਕੇ ਦੇ ਵਿਆਹ ਕਰਨ ਦੀ ਉਮਰ 21 ਸਾਲ ਹੈ। ਬਾਲ ਵਿਆਹ ਕਰਨ ਅਤੇ ਕਰਵਾਉਣ ਵਾਲੇ ਨੂੰ 2 ਸਾਲ ਦੀ ਸਜ਼ਾ ਅਤੇ 1 ਲੱਖ ਤੱਕ ਦਾ ਜੁਰਮਾਨਾ ਹੋ ਸਕਦਾ ਹੈ। ਜ਼ਿਲ੍ਹਾ ਬਾਲ ਸੁਰੱਖਿਆ ਦਫਤਰ ਦੁਆਰਾ ਚਾਇਲਡਾ ਮੈਰਿਜ ਪ੍ਰੋਬਸ਼ਨ ਅਫਸਰਾਂ ਨਾਲ ਮਿਲ ਕੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਗਈ ਕਿ ਜੇਕਰ ਤੁਹਾਡੇ ਆਲੇ-ਦੁਆਲੇ ਬਾਲ ਵਿਆਹ ਹੁੰਦਾ ਹੈ ਤਾਂ ਉਸ ਦੀ ਸੂਚਨਾ ਤਰੁੰਤ 1098 ਹੈਲਪ ਲਾਇਨ ਨੰਬਰ,ਨੇੜੇ ਦੇ ਪੁਲਿਸ ਸਟੇਸ਼ਨ ਜਾਂ ਜ਼ਿਲ੍ਹਾ ਬਾਲ ਸੁਰੱਖਿਆ ਦਫਤਰ ਨੂੰ ਦਿੱਤੀ ਜਾ ਸਕਦੀ ਹੈ। ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਦਫਤਰ ਤੋਂ ਸ਼੍ਰੀ ਰੁਪਿੰਦਰ ਸਿੰਘ, ਮੈਡਮ ਪ੍ਰਿਤਪਾਲ ਕੌਰ, ਬਲਵਿੰਦਰ ਸਿੰਘ ਸ਼ਾਮਲ ਹੋਏ। Post navigation Previous Post ਬਰਨਾਲਾ ਦੇ 33 ਸਾਲਾਂ ਵਿਅਕਤੀ ਦੀ ਤੇਲੰਗਾਨਾ ’ਚ ਮੌਤ, ਪਰਿਵਾਰ ਦਾ ਇਕਲੌਤਾ ਕਮਾਉਣ ਵਾਲਾ ਮੈਂਬਰ ਸੀ ਮ੍ਰਿਤਕNext Postਜ਼ਿਲ੍ਹਾ ਬਰਨਾਲਾ ਦੇ ਪਿੰਡ ਜੰਡਸਰ ’ਚ ਗ੍ਰੰਥੀ ਦੀ ਬੇਰਹਿਮੀ ਨਾਲ ਕੁੱਟਮਾਰ, ਘਟਨਾ ਸੀਸੀਟੀਵੀ ਕੈਮਰੇ ’ਚ ਕੈਦ, ਸੋਸ਼ਲ ਮੀਡੀਆ ’ਤੇ ਵਾਇਰਲ