
ਨਵੀਂ ਦਿੱਲੀ : ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਿੱਲੀ ਵਿੱਚ ਜਿੱਥੇ ਵੀ ਚੋਣ ਪ੍ਰਚਾਰ ਕੀਤਾ ਸੀ, ਉਹ ਸਾਰੀਆਂ ਸੀਟਾਂ ਆਮ ਆਦਮੀ ਪਾਰਟੀ ਹਾਰ ਗਈ ਹੈ। ਸੀਐਮ ਭਗਵੰਤ ਮਾਨ ਨੇ ਦਿੱਲੀ ਦੀਆਂ 12 ਸੀਟਾਂ ‘ਤੇ ਚੋਣ ਪ੍ਰਚਾਰ ਕੀਤਾ ਸੀ। ਜਿਸ ਵਿੱਚ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਸਾਬਕਾ ਡਿਪਟੀ ਸੀਐਮ ਮਨੀਸ਼ ਸਿਸੋਦੀਆ ਦੀਆਂ ਸੀਟਾਂ ਵੀ ਸ਼ਾਮਲ ਸਨ। ਹਾਲਾਂਕਿ ਇਹ ਦੋਵੇਂ ਚੋਣਾਂ ਹਾਰ ਗਏ ਸਨ।
-
ਜਿੱਥੇ ਜਿੱਥੇ ਮਾਨ ਦਾ ਚੋਣ ਪ੍ਰਚਾਰ, ਉੱਥੇ-ਉੱਥੇ ਹਾਰੀ ‘ਆਪ’