Posted inBathinda ਮਹਿਲਾ ਕਾਂਸਟੇਬਲ ਦੀ ਕਾਲੀ ਥਾਰ ’ਚੋਂ ਚਿੱਟਾ ਬਰਾਮਦ, ‘Insta Queen’ ਦੇ ਨਾਂ ਨਾਲ ਹੈ ਮਸ਼ਹੂਰ Posted by overwhelmpharma@yahoo.co.in April 3, 2025No Comments ਬਠਿੰਡਾ, 3 ਅਪ੍ਰੈਲ (ਰਵਿੰਦਰ ਸ਼ਰਮਾ) : ਐਂਟੀ ਨਾਰਕੋਟਿਕ ਟਾਸਕ ਫੋਰਸ (ANTF) ਨੇ ਮਾਨਸਾ ਪੁਲਿਸ ਲਾਈਨ ‘ਚ ਤਾਇਨਾਤ ਇੱਕ ਮਹਿਲਾ ਪੁਲਿਸ ਕਾਂਸਟੇਬਲ ਨੂੰ 17.71 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਮਹਿਲਾ ਕਾਂਸਟੇਬਲ ਦੀ ਪਛਾਣ ਅਮਨਦੀਪ ਕੌਰ ਪਿੰਡ ਚੱਕ ਫਤਿਹ ਸਿੰਘ ਵਾਲਾ, ਜ਼ਿਲ੍ਹਾ ਬਠਿੰਡਾ ਵਜੋਂ ਹੋਈ ਹੈ। ਪੁਲਿਸ ਨੇ ਮੁਲਜ਼ਮ ਅਮਨਦੀਪ ਕੌਰ ਖ਼ਿਲਾਫ਼ ਥਾਣਾ ਕੇਨਾਲ ’ਚ ਮੁਕੱਦਮਾ ਦਰਜ ਕਰ ਲਿਆ ਹੈ ਅਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮਹਿਲਾ ਕਾਂਸਟੇਬਲ ਦੇ ਇੰਸਟਾਗ੍ਰਾਮ ’ਤੇ ਖੂਬ ਚਰਚੇ ਦੱਸਣਯੋਗ ਹੈ ਕਿ ਉਕਤ ਮਹਿਲਾ ਕਾਂਸਟੇਬਲ ਇੰਟਰਾਗ੍ਰਾਮ ‘ਤੇ ਵੀ ਬਹੁਤ ਮਸ਼ਹੂਰ ਹੈ, ਉਸ ਦੀਆਂ ਨਿੱਤ ਨਵੀਆਂ-ਨਵੀਆਂ ਰੀਲਾਂ ਇੰਸਟਾਗ੍ਰਾਮ ਉੱਤੇ ਦੇਖਣ ਨੂੰ ਮਿਲਦੀਆਂ ਹਨ। ਉਸ ਨੇ ਕਈ ਵਾਰ ਪੁਲਿਸ ਦੀ ਵਰਦੀ ਵਿਚ ਅਤੇ ਥਾਰ ਨਾਲ ਕਈ ਰੀਲਾਂ ਇੰਸਟਾਗ੍ਰਾਮ ਉੱਤੇ ਅਪਲੋਡ ਕੀਤੀਆਂ ਹਨ। ANTF ਕਾਫੀ ਸਮੇਂ ਤੋਂ ਅਮਨਦੀਪ ’ਤੇ ਰੱਖ ਰਹੀ ਸੀ ਨਜ਼ਰ ANTF ਦੀ ਟੀਮ ਪਿਛਲੇ ਕਈ ਸਮੇਂ ਤੋਂ ਅਮਨਦੀਪ ਕੌਰ ‘ਤੇ ਨਜ਼ਰ ਰੱਖ ਰਹੀ ਸੀ। ਬੁੱਧਵਾਰ ਨੂੰ ਜਦੋਂ ਉਹ ਡਿਊਟੀ ਤੋਂ ਬਾਅਦ ਆਪਣੀ ਥਾਰ ਗੱਡੀ ‘ਚ ਬਾਹਰ ਨਿਕਲੀ ਤਾਂ ਐਂਟੀ ਨਾਰਕੋਟਿਕ ਟਾਸਕ ਫੋਰਸ ਦੀ ਟੀਮ ਨੇ ਉਸ ਦਾ ਪਿੱਛਾ ਕੀਤਾ। ਲਾਡਲੀ ਬੇਟੀ ਚੌਕ ‘ਤੇ ਉਸ ਦੀ ਗੱਡੀ ਰੋਕੀ ਗਈ, ਜਿੱਥੇ ਜਾਂਚ ਕਰਨ ‘ਤੇ 17.71 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੂੰ ਪਿੱਛਾ ਕਰਦਿਆਂ ਦੇਖ ਕੇ ਅਮਨ ਨੇ ਗੱਡੀ ਰੋਕ ਲਈ ਤੇ ਉੱਥੋਂ ਫਰਾਰ ਹੋਣ ਦੀ ਕੋਸ਼ਿਸ਼ ਕੀਤੀ, ਪਰ ਮੌਕੇ ਉੱਤੇ ਮੌਜੂਦ ਮਹਿਲਾ ਪੁਲਿਸ ਮੁਲਾਜ਼ਮਾਂ ਨੇ ਉਸ ਨੂੰ ਕਾਬੂ ਕਰ ਲਿਆ। ਮੁਲਜ਼ਮ ਨੇ ਮੌਕੇ ਉੱਤੇ ਕਿਸੇ ਰਸੂਖਦਾਰ ਤੋਂ ਮਦਦ ਲੈਣ ਲਈ ਕੋਸ਼ਿਸ਼ ਵੀ ਕੀਤੀ, ਪਰ ਪੁਲਿਸ ਨੇ ਉਸ ਦਾ ਮੋਬਾਇਲ ਜ਼ਬਤ ਕਰ ਲਿਆ। ਜਾਂਚ ਪੜਤਾਲ ਦੌਰਾਨ ਸਾਹਮਣੇ ਆਇਆ ਕਿ ਮੁਲਜ਼ਮ ਅਮਨਦੀਪ ਕੌਰ ਦੀ ਉੱਚੇ ਅਹੁਦਿਆਂ ’ਤੇ ਬੈਠੇ ਪੁਲਿਸ ਅਧਿਕਾਰੀਆਂ ਅਤੇ ਸਿਆਸੀ ਆਗੂਆਂ ਤਕ ਪਹੁੰਚ ਸੀ। ਪਹਿਲਾਂ ਵੀ ਉਸ ‘ਤੇ ਇਕ ਕੇਸ ਦਰਜ ਹੋਣ ਤੋਂ ਬਾਅਦ ਉਸ ਨੂੰ ਬਠਿੰਡਾ ਤੋਂ ਮਾਨਸਾ ਤਬਦੀਲ ਕਰ ਦਿੱਤਾ ਗਿਆ ਸੀ ਪਰ ਕੁਝ ਸਮੇਂ ਬਾਅਦ ਉਹ ਵੱਡੇ ਲੋਕਾਂ ਦੀ ਸਿਫ਼ਾਰਸ਼ ਨਾਲ ਮੁੜ ਬਠਿੰਡਾ ਪੁਲਿਸ ਲਾਈਨ ‘ਚ ਟੈਂਪਰੇਰੀ ਅਟੈਚਮੈਂਟ ‘ਤੇ ਤਾਇਨਾਤ ਹੋ ਗਈ। ਪੁਲਿਸ ਨੇ ਦੋਸ਼ੀ ਮਹਿਲਾ ਪੁਲਿਸ ਕਰਮਚਾਰੀ ਖ਼ਿਲਾਫ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਹ ਵੀ ਜਾਂਚ ਕੀਤੀ ਜਾ ਰਹੀ ਹੈ ਕਿ ਉਹ ਕਿਸ ਵੱਡੇ ਨੈਟਵਰਕ ਨਾਲ ਜੁੜੀ ਹੋਈ ਸੀ। Post navigation Previous Post ਬਰਨਾਲਾ ਵਿਖੇ ਚੈਕਿੰਗ ਦੌਰਾਨ 2 ਮੈਡੀਕਲ ਸਟੋਰਾਂ ’ਤੇ ਫ਼ਾਰਮਾਸਿਸਟ ਪਾਏ ਗਏ ਗੈਰ-ਹਾਜ਼ਰ, ਕਾਰਵਾਈ ਲਈ ਲਿਖਿਆNext Postਬਰਨਾਲਾ ’ਚ 2 ਘੰਟੇ ਬੰਦ ਰਿਹਾ ਬੱਸ ਸਟੈਂਡ, ਪੀ.ਆਰ.ਟੀ.ਸੀ. ਕਾਮਿਆਂ ਨੇ ਕੀਤਾ ਰੋਸ ਪ੍ਰਦਰਸ਼ਨ