Posted inਸਿਹਤ ਬਰਨਾਲਾ ਨੌਜਵਾਨਾਂ ਦਾ ਵੱਧ ਰਿਹਾ ਰੁਝਾਨ ਸਮਾਜ ਲਈ ਚਿੰਤਾ ਦਾ ਵਿਸ਼ਾ : ਡਾ. ਪ੍ਰਵੇਸ਼ ਕੁਮਾਰ Posted by overwhelmpharma@yahoo.co.in Apr 3, 2025 – ਯੁੱਧ ਨਸ਼ਿਆਂ ਵਿਰੁੱਧ : ਸਿਹਤ ਵਿਭਾਗ ਵੱਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਜਾਰੀ ਬਰਨਾਲਾ, 3 ਅਪ੍ਰੈਲ (ਰਵਿੰਦਰ ਸ਼ਰਮਾ) : ਸਿਹਤ ਵਿਭਾਗ ਬਰਨਾਲਾ ਵੱਲੋਂ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੰਜਾਬ ਨੂੰ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਡਿਪਟੀ ਕਮਿਸ਼ਨਰ ਬਰਨਾਲਾ ਟੀ. ਬੈਨਿਥ ਦੀ ਅਗਵਾਈ ਹੇਠ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਅਤੇ ਨਸ਼ਿਆਂ ਦੇ ਆਦੀ ਹੋ ਚੁੱਕੇ ਵਿਆਕਤੀਆਂ ਨੂੰ ਇਲਾਜ ਲਈ ਪ੍ਰੇਰਿਤ ਕਰਨ ਲਈ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਸਬੰਧੀ ਨਸ਼ਾ ਛਡਾਊ ਕੇਂਦਰ ਸਿਵਲ ਹਸਪਤਾਲ ਬਰਨਾਲਾ ਵਿਖੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਸਬੰਧੀ ਡਾ. ਪ੍ਰਵੇਸ਼ ਕੁਮਾਰ ਕਾਰਜਕਾਰੀ ਸਿਵਲ ਸਰਜਨ ਬਰਨਾਲਾ ਨੇ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਦੇ ਸਾਰੇ ਸਿਹਤ ਕੇਂਦਰਾਂ ‘ਚ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਨਸ਼ਿਆਂ ਪ੍ਰਤੀ ਲੋਕਾਂ, ਖਾਸ ਕਰਕੇ ਨੌਜਵਾਨਾਂ ਦਾ ਵੱਧ ਰਿਹਾ ਰੁਝਾਨ ਸਾਡੇ ਸਮਾਜ ਲਈ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਨਸ਼ੇ ਵਿਅਕਤੀ ਨੂੰ ਸਰੀਰਕ, ਮਾਨਸਿਕ, ਆਰਥਿਕ ਤੇ ਸਮਾਜਿਕ ਤੌਰ ’ਤੇ ਕਮਜ਼ੋਰ ਬਣਾ ਦਿੰਦੇ ਹਨ। ਸੀਨੀਅਰ ਮੈਡੀਕਲ ਅਫ਼ਸਰ ਬਰਨਾਲਾ ਡਾ. ਤਪਿੰਦਰਜੋਤ ਕੌਂਸਲ ਨੇ ਦੱਸਿਆ ਕਿ ਨਸ਼ਿਆਂ ਦੇ ਆਦੀ ਵਿਅਕਤੀ ਦਾ ਜ਼ਿਲ੍ਹਾ ਨਸ਼ਾ ਛਡਾਊ ਕੇਂਦਰ ਸਿਵਲ ਹਸਪਤਾਲ ਬਰਨਾਲਾ ’ਚ ਮੁਫ਼ਤ ਇਲਾਜ ਅਤੇ ਕਾਊਂਸਲਿੰਗ ਕੀਤੀ ਜਾਂਦੀ ਹੈ ਤਾਂ ਜੋ ਉਹ ਸਿਹਤਮੰਦ ਜੀਵਨ ਬਤੀਤ ਕਰ ਸਕਣ ਅਤੇ ਨਸ਼ਾ ਕਰਨ ਵਾਲੇ ਵਿਅਕਤੀ ਨੂੰ ਡਾਕਟਰੀ ਸਲਾਹ ਅਨੁਸਾਰ ਨਸ਼ਿਆਂ ਤੋਂ ਛੁਟਕਾਰਾ ਪਾਉਣਾ ਚਾਹੀਦਾ ਹੈ। ਸਿਵਲ ਹਸਪਤਾਲ ਦੇ ਮਨੋਰੋਗਾਂ ਦੇ ਮਾਹਿਰ ਡਾਕਟਰ ਵੱਲੋਂ ਨਸ਼ਿਆਂ ਦੀ ਆਦਤ ਅਨੁਸਾਰ ਦੇਖਿਆ ਜਾਂਦਾ ਹੈ ਕਿ ਉਸ ਨੂੰ ਕਿਸ ਤਰਾਂ ਦੇ ਇਲਾਜ ਦੀ ਜ਼ਰੂਰਤ ਹੈ। ਡਾ. ਗਗਨਦੀਪ ਸਿੰਘ ਸੇਖੋਂ, ਡਾ. ਲਿਪਸੀ ਮੋਦੀ ਮਾਨਸਿਕ ਰੋਗਾਂ ਦੇ ਮਾਹਿਰ ਨੇ ਦੱਸਿਆ ਕਿ ਨਸ਼ਿਆਂ ਦਾ ਲਗਾਤਰ ਸੇਵਨ ਕਰਨ ਨਾਲ ਸਰੀਰ ਨੂੰ ਬਹੁਤ ਸਾਰੀਆਂ ਬਿਮਾਰੀਆਂ ਜਿਵੇਂ ਬਲੱਡ ਪ੍ਰੈਸ਼ਰ, ਕੈਂਸਰ, ਹੈਪੇਟਾਇਟਸ ਅਤੇ ਗੁਰਦਿਆਂ ਦੀਆਂ ਬਿਮਾਰੀਆਂ ਹੋ ਜਾਂਦੀਆਂ ਹਨ ਅਤੇ ਸਰੀਰਿਕ ਕਮਜੋਰੀ, ਦਿਲ, ਜਿਗਰ, ਮਿਹਦਾ, ਫੇਫੜੇ ਅਤੇ ਦਿਮਾਗ ਆਦਿ ਅੰਗਾਂ ਤੇ ਮਾੜਾ ਅਸਰ ਪੈਂਦਾ ਹੈ। ਸੁਖਵਿੰਦਰ ਸਿੰਘ, ਸਤਨਾਮ ਸਿੰਘ ਅਤੇ ਰਾਜਵੀਰ ਕੌਰ ਕਾਊਂਸਲਰ ਅਤੇ ਹਿਮਾਂਸੂ ਸਟਾਫ ਨਰਸ ਨਸ਼ਾ ਛਡਾਊ ਕੇਂਦਰ ਬਰਨਾਲਾ ਨੇ ਦੱਸਿਆ ਕਿ ਜ਼ਿਆਦਾਤਰ ਨਸ਼ੇ ਦੀ ਆਦਤ 15 ਸਾਲ 25 ਸਾਲ ਦੀ ਉਮਰ ‘ਚ ਲੱਗਦੀ ਹੈ। ਇਸ ਅਵਸਥਾ ‘ਚ ਮਾਪਿਆਂ ਨੂੰ ਆਪਣੇ ਬੱਚਿਆਂ ਦਾ ਪੂਰਾ ਧਿਆਨ ਰੱਖਣਾ ਚਾਹੀਦਾ ਹੈ। ਨਸ਼ੇ ਦੇ ਆਦੀ ਹੋ ਚੁੱਕੇ ਵਿਆਕਤੀਆਂ ਦੀ ਕਾਂਊਸਲਿੰਗ ਕੀਤੀ ਜਾਂਦੀ ਹੈ ਤਾਂ ਕਿ ਉਹ ਅੱਗੇ ਤੋਂ ਨਸ਼ਾ ਨਾਂ ਕਰਨ ਅਤੇ ਤੰਦਰੁਸਤ ਜਿੰਦਗੀ ਬਤੀਤ ਕਰਨ। Post navigation Previous Post ਬਰਨਾਲਾ ’ਚ 2 ਘੰਟੇ ਬੰਦ ਰਿਹਾ ਬੱਸ ਸਟੈਂਡ, ਪੀ.ਆਰ.ਟੀ.ਸੀ. ਕਾਮਿਆਂ ਨੇ ਕੀਤਾ ਰੋਸ ਪ੍ਰਦਰਸ਼ਨNext Postਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਅੰਕ ਲਈ ਰਚਨਾਵਾਂ ਦੀ ਮੰਗ