Posted inਬਰਨਾਲਾ ਹਲਕਾ ਭਦੌੜ ਵਿੱਚ 11 ਖੇਡ ਮੈਦਾਨਾਂ ਦਾ ਕੰਮ ਜਾਰੀ, 26 ਨਵੇਂ ਤਜਵੀਜ਼ਤ : ਲਾਭ ਸਿੰਘ ਉੱਗੋਕੇ Posted by overwhelmpharma@yahoo.co.in Apr 4, 2025 – ਵਿਧਾਇਕ ਵਲੋਂ ਹਲਕੇ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਬਰਨਾਲਾ, 4 ਅਪ੍ਰੈਲ (ਰਵਿੰਦਰ ਸ਼ਰਮਾ) : ਵਿਧਾਇਕ ਹਲਕਾ ਭਦੌੜ ਲਾਭ ਸਿੰਘ ਉੱਗੋਕੇ ਵਲੋਂ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਵੱਖ ਵੱਖ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਹਲਕਾ ਭਦੌੜ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਟੀ.ਬੈਨਿਥ ਵੀ ਮੌਜੂਦ ਸਨ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਸਿਰੇ ਚੜਾਉਣ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਹਲਕੇ ਦੇ ਪਿੰਡਾਂ ਅੰਦਰ ਉਸਾਰੀਆਂ ਜਾ ਰਹੀਆਂ ਆਂਗਣਵਾੜੀ ਕੇਂਦਰਾਂ ਦੀਆਂ ਇਮਾਰਤਾਂ, ਲਾਇਬ੍ਰੇਰੀਆਂ, ਖੇਡ ਮੈਦਾਨ, ਥਾਪਰ ਮਾਡਲ, ਪੰਚਾਇਤ ਘਰਾਂ ਦੇ ਕੰਮਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਦੱਸਿਆ ਕਿ ਹਲਕਾ ਭਦੌੜ ਵਿੱਚ ਪਹਿਲਾਂ 30 ਖੇਡ ਮੈਦਾਨ ਹਨ, 11 ਵਿੱਚ ਕੰਮ ਚੱਲ ਰਿਹਾ ਹੈ ਤੇ 26 ਨਵੇਂ ਤਜਵੀਜ਼ਤ ਹਨ। ਇਸ ਤੋਂ ਇਲਾਵਾ ਜਿਹੜੇ ਸੈਲਫ਼ ਹੈਲਪ ਗਰੁੱਪ ਸਰਗਰਮ ਹਨ, ਉਨ੍ਹਾਂ ਨੂੰ ਮੰਡੀਕਰਨ ਲਈ ਪਲੇਟਫਾਰਮ ‘ਰੂਰਲ ਹਾਰਟ’ ਨਾਮ ਹੇਠ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਸ਼ਾਮਲਾਟ ਪੰਚਾਇਤੀ ਜ਼ਮੀਨਾਂ ਦੇ ਕੁਝ ਰਕਬੇ ’ਤੇ ਫਲਦਾਰ ਬੂਟੇ (ਬਾਗ) ਲਾ ਕੇ ਪੰਚਾਇਤਾਂ ਦੀ ਆਮਦਨ ਵਧਾਉਣ ’ਤੇ ਜ਼ੋਰ ਦਿੱਤਾ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸਤਵੰਤ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਅਮਰਿੰਦਰ ਪਾਲ ਸਿੰਘ, ਬੀਡੀਪੀਓਜ਼ ਤੇ ਹੋਰ ਵੱਖ-ਵੱਖ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ। Post navigation Previous Post ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਅੰਕ ਲਈ ਰਚਨਾਵਾਂ ਦੀ ਮੰਗNext Postਬਰਨਾਲਾ ’ਚ ਹਰ ਵੇਲੇ ਲੱਗਾ ਰਹਿੰਦੈ ਟ੍ਰੈਫ਼ਿਕ ਜ਼ਾਮ, ਸ਼ਹਿਰ ਵਾਸੀ ਪਰੇਸ਼ਾਨ