Posted inਬਰਨਾਲਾ ਯੁੱਧ ਨਸ਼ਿਆਂ ਵਿਰੁੱਧ : ਜਾਗਰੂਕਤਾ ਮੁਹਿੰਮ ਤਹਿਤ ਨੁੱਕੜ ਮੀਟਿੰਗਾਂ ਦਾ ਸਿਲਸਿਲਾ ਜਾਰੀ Posted by overwhelmpharma@yahoo.co.in Apr 4, 2025 – ਹਰ ਵਿਅਕਤੀ ਆਪਣੀ ਜ਼ਿੰਮੇਵਾਰੀ ਸਮਝ ਕੇ ਮੁਹਿੰਮ ਵਿੱਚ ਯੋਗਦਾਨ ਪਾਵੇ: ਐੱਸ.ਡੀ.ਐਮ ਮਹਿਲ ਕਲਾਂ, 4 ਅਪ੍ਰੈਲ (ਰਵਿੰਦਰ ਸ਼ਰਮਾ) : ਪੰਜਾਬ ਸਰਕਾਰ ਵਲੋਂ ਨਸ਼ਿਆਂ ਦੀ ਰੋਕਥਾਮ ਲਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂੰ ਕਰਵਾਉਣ ਲਈ ਟੀ. ਬੈਨਿਥ ਡਿਪਟੀ ਕਮਿਸ਼ਨਰ ਬਰਨਾਲਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਦੇ ਪਿੰਡਾਂ ’ਚ ਮੀਟਿੰਗ ਕਰਕੇ ਲੋਕ ਨੂੰ ਨਸ਼ਿਆਂ ਵਿਰੁੱਧ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਹਰਕੰਵਲਜੀਤ ਸਿੰਘ ਐਸ.ਡੀ.ਐਮ ਮਹਿਲ ਕਲਾਂ ਦੀ ਅਗਵਾਈ ਹੇਠ ਪਿੰਡ ਮੂੰਮ, ਨਿਹਾਲੂਵਾਲਾ, ਛਾਪਾ, ਪੰਡੋਰੀ ਪਿੰਡਾਂ ਵਿਚ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਮੀਟਿੰਗਾਂ ਕਰਵਾਈਆਂ ਗਈਆਂ। ਇਸ ਸਬੰਧੀ ਐਸ.ਡੀ.ਐਮ ਨੇ ਦੱਸਿਆ ਕਿ ਮਹਿਲ ਕਲਾਂ ਦੇੇ ਵੱਖ-ਵੱਖ ਪਿੰਡਾਂ ਵਿੱਚ ਲੋਕਾਂ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਮੀਟਿੰਗਾਂ ਕਰਵਾ ਕੇ ਪਿੰਡ ਦੇ ਲੋਕਾਂ ਨੂੰ ਨਸ਼ਿਆਂ ਦੇ ਸਮਾਜ ਉੱਪਰ ਪੈ ਰਹੇ ਗਲਤ ਪ੍ਰਭਾਵ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਪੰਚਾਇਤਾਂ ਅਤੇ ਪਿੰਡ ਵਾਸੀਆਂ ਨੂੰ ਕਿਹਾ ਕਿ ਉਹ ਪਿੰਡ ਦੇ ਨੌਜਵਾਨ ਬੱਚਿਆਂ ਵੱਲ ਵਿਸ਼ੇਸ਼ ਧਿਆਨ ਦੇਣ ਅਤੇ ਉਨ੍ਹਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਉਪਰਾਲੇ ਕੀਤੇ ਜਾਣ। ਉਨ੍ਹਾਂ ਸਮੂਹ ਪਿੰਡ ਵਾਸੀਆਂ ਅਤੇ ਪੰਚਾਇਤਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਨਸ਼ਿਆਂ ਵਿਰੁੱਧ ਜੰਗ ਵਿੱਚ ਪ੍ਰਸ਼ਾਸਨ ਦਾ ਸਾਥ ਦੇਣ। ਉਨ੍ਹਾਂ ਕਿਹਾ ਕਿ ਲੋਕ ਨਸ਼ਾਂ ਤਸਕਰਾਂ ਬਾਰੇ ਜਾਣਕਾਰੀ ਪੁਲਿਸ ਨਾਲ ਸਾਂਝੀ ਕਰਨ ਅਤੇ ਜਾਣਕਾਰੀ ਦੇਣ ਵਾਲੇ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ। ਇਸ ਮੌਕੇ ਪਿੰਡ ਵਾਸੀਆਂ ਵਲੋਂ ਨਸ਼ਿਆਂ ਵਿਰੁੱਧ ਲੜਾਈ ਵਿੱਚ ਪ੍ਰਸ਼ਾਸਨ ਨੂੰ ਪੂਰਨ ਸਹਿਯੋਗ ਦੇਣ ਦਾ ਅਹਿਦ ਲਿਆ ਗਿਆ। Post navigation Previous Post ਬਰਨਾਲਾ ’ਚ ਹਰ ਵੇਲੇ ਲੱਗਾ ਰਹਿੰਦੈ ਟ੍ਰੈਫ਼ਿਕ ਜ਼ਾਮ, ਸ਼ਹਿਰ ਵਾਸੀ ਪਰੇਸ਼ਾਨNext Postਜ਼ਿਲ੍ਹਾ ਰੋਜ਼ਗਾਰ ਦਫਤਰ ਵਿਖੇ ਪਲੇਸਮੈਂਟ ਕੈਂਪ 7 ਅਪ੍ਰੈਲ ਨੂੰ