Posted inਬਰਨਾਲਾ ਕਿਸਾਨਾਂ ਨੂੰ ਘਰ ’ਚ ਵਰਤੋਂ ਤੇ ਖਾਣ ਵਾਲੀਆਂ ਵਸਤਾਂ ਆਪਣੇ ਹੀ ਖੇਤਾਂ ਵਿੱਚ ਜੈਵਿਕ ਖੇਤੀ ਰਾਹੀਂ ਪੈਦਾ ਕਰਨ ਲਈ ਪ੍ਰੇਰਿਆ Posted by overwhelmpharma@yahoo.co.in Apr 4, 2025 ਮਹਿਲ ਕਲਾਂ\ਬਰਨਾਲਾ, 4 ਅਪ੍ਰੈਲ (ਰਵਿੰਦਰ ਸ਼ਰਮਾ) : ਮੁੱਖ ਖੇਤੀਬਾੜੀ ਅਫ਼ਸਰ ਬਰਨਾਲਾ ਡਾ. ਜਗਸੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅੁਨਸਾਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਮਹਿਲ ਕਲਾਂ ਵੱਲੋਂ ਡਾ.ਹਰਮਨਦੀਪ ਸਿੰਘ ਬਲਾਕ ਖੇਤੀਬਾੜੀ ਅਫ਼ਸਰ ਦੀ ਅਗਵਾਈ ਹੇਠ ਪਿੰਡ ਨਿਹਾਲੂਵਾਲ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਇਸ ਮੌਕੇ ਡਾ. ਅਮਨਦੀਪ ਕੌਰ ਸਹਾਇਕ ਪ੍ਰੋਫੈਸਰ, ਫਾਰਮ ਸਲਾਹਕਾਰ ਕੇਂਦਰ, ਬਰਨਾਲਾ ਨੇ ਕਿਸਾਨਾਂ ਨੂੰ ਸਾਉਣੀ ਦੀਆਂ ਫਸਲਾਂ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ਸ੍ਰੀ ਸਨਵਿੰਦਰਪਾਲ ਸਿੰਘ ਬਰਾੜ ਬਲਾਕ ਤਕਨੀਕੀ ਮੈਨੇਜ਼ਰ ਮਹਿਲ ਕਲਾਂ ਨੇ ਕਿਸਾਨਾਂ ਨੂੰ ਸਰੋਂ ਦੀ ਪ੍ਰੋਸੈਸਿੰਗ ਕਰਨ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਇਸ ਦੇ ਨਾਲ ਹੀ ਕਿਸਾਨਾਂ ਨੂੰ ਘਰ ਵਿੱਚ ਵਰਤੋਂ ਵਾਲੀਆਂ, ਖਾਣ ਵਾਲੀਆਂ ਵਸਤੂਆਂ ਆਪਣੇ ਹੀ ਖੇਤਾਂ ਵਿੱਚ ਜੈਵਿਕ ਖੇਤੀ ਰਾਹੀਂ ਪੈਦਾ ਕਰਨ ਲਈ ਪ੍ਰੇਰਿਆ। ਇਸ ਮੌਕੇ ਉਹਨਾਂ ਵੱਲੋ ਪੰਜ਼ਾਬ ਸਰਕਾਰ ਦੀ ਮੁਹਿੰਮ ਯੁੱਧ ਨਸ਼ਿਆ ਵਿਰੁੱਧ ਤਹਿਤ ਨੌਜਵਾਨਾਂ ਨੂੰ ਨਸ਼ਿਆ ਦੀ ਦਲਦਲ ਵਿੱਚੋ ਕੱਢਣ ਲਈ ਖੇਤੀਬਾੜੀ ਸਹਾਇਕ ਧੰਦੇ ਜਿਵੇਂ ਕਿ ਬੱਕਰੀ ਪਾਲਣ, ਡੇਅਰੀ ਪਾਲਣ ਅਪਣਾਉਣ ਲਈ ਜਾਣਕਾਰੀ ਦਿੱਤੀ। ਇਸ ਦੌਰਾਨ ਹਰਪਾਲ ਸਿੰਘ, ਏ.ਐਸ.ਆਈ, ਮਹਿਲ ਕਲਾਂ ਨੇ ਕਿਸਾਨਾਂ ਨੂੰ ਮਿੱਟੀ ਅਤੇ ਪਾਣੀ ਦੇ ਸੈਂਪਲ ਲੈਣ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਮੁਹੱਈਆ ਕਰਵਾਈ ਅਤੇ ਕਿਸਾਨਾਂ ਨੂੰ ਕਣਕ ਦੀ ਫਸਲ ਨੂੰ ਅੱਗ ਲੱਗਣ ਤੋਂ ਬਚਾਉਣ ਸਬੰਧੀ ਜ਼ਰੂਰੀ ਸਾਵਧਾਨੀਆਂ ਪ੍ਰਤੀ ਜਾਗਰੂਕ ਕੀਤਾ। ਇਸ ਮੌਕੇ ਸ੍ਰੀ ਕੁਲਵੀਰ ਸਿੰਘ ਮਾਨ ਏ.ਟੀ.ਐੱਮ. ਨੇ ਕਿਸਾਨਾਂ ਨੂੰ ਆਤਮਾ ਪ੍ਰੋਜੈਕਟ ਵਿੱਚ ਚੱਲ ਰਹੀਆਂ ਵੱਖ ਵੱਖ ਸਕੀਮਾਂ ਬਾਰੇ ਜਾਣੂ ਕਰਵਾਇਆ। ਇਸ ਦੌਰਾਨ ਖੇਤੀਬਾੜੀ ਮਾਹਿਰਾਂ ਦੀ ਟੀਮ ਸ੍ਰੀ ਕੁਲਦੀਪ ਸਿੰਘ ਬੇਲਦਾਰ, ਗੁਣਤਾਰ ਸਿੰਘ, ਕੰਵਲਦੀਪ ਸਿੰਘ ਤੋਂ ਇਲਾਵਾ ਕਿਸਾਨ ਗੁਰਦੀਪ ਸਿੰਘ, ਬਲਵੀਰ ਸਿੰਘ, ਗੁਰਮੇਲ ਸਿੰਘ, ਹਰਬੰਸ ਸਿੰਘ, ਰਣਬੀਰ ਸਿੰਘ ਆਦਿ ਕਿਸਾਨ ਹਾਜ਼ਰ ਸਨ। Post navigation Previous Post ਬਰਨਾਲਾ ਦੀਆਂ ਝੁੱਗੀਆਂ ਝੋਪੜੀਆਂ ’ਚੋਂ ਬੱਚਾ ਚੋਰੀ!Next Postਸਕੂਲ ਫਾਰ ਡਿਫਰੈਟਲੀ ਏਬਲਡ ਚਿਲਡਰਨ ਵਿਖੇ ਨਵੇਂ ਸੈਸ਼ਨ ਦੀ ਸ਼ੁਰੂਆਤ ਮੌਕੇ ਕਰਵਾਇਆ ਹਵਨ