Posted inBarnala Crime ਯੁੱਧ ਨਸ਼ਿਆਂ ਵਿਰੁੱਧ ਤਹਿਤ ਬਰਨਾਲਾ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ : 75 ਬੋਰੀਆਂ ਭੁੱਕੀ ਸਣੇ ਚਾਰ ਗ੍ਰਿਫ਼ਤਾਰ, ਇਕ ਫ਼ਰਾਰ Posted by overwhelmpharma@yahoo.co.in April 5, 2025No Comments ਬਰਨਾਲਾ, 5 ਅਪ੍ਰੈਲ (ਰਵਿੰਦਰ ਸ਼ਰਮਾ) : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਯੁੱਧ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ, ਜਦ ਡੀਜੀਪੀ ਗੌਰਵ ਯਾਦਵ ਆਈਪੀਐਸ ਦੇ ਹੁਕਮਾਂ ਅਤੇ ਡੀਆਈਜੀ ਮਨਦੀਪ ਸਿੰਘ ਸਿੱਧੂ ਆਈਪੀਐਸ ਦੀਆਂ ਹਦਾਇਤਾਂ ਤਹਿਤ ਐਸਐਸਪੀ ਬਰਨਾਲਾ ਮੁਹੰਮਦ ਸਰਫਰਾਜ਼ ਆਲਮ ਆਈਪੀਐਸ ਦੀ ਅਗਵਾਈ ਹੇਠ ਐੱਸਪੀ (ਇੰਨ.) ਸਨਦੀਪ ਸਿੰਘ ਮੰਡ ਪੀਪੀਐਸ ਅਤੇ ਡੀਐਸਪੀ ਸਿਟੀ ਸਤਵੀਰ ਸਿੰਘ ਬੈਂਸ ਦੀ ਨਿਗਰਾਨੀ ਹੇਠ ਸੀਆਈਏ ਸਟਾਫ਼ ਬਰਨਾਲਾ ਨੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ 75 ਬੋਰੀਆਂ ਭੁੱਕੀ ਚੂਰਾ ਪੋਸਤ ਬਰਾਮਦ ਕਰਕੇ 4 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਐਸਐਸਪੀ ਬਰਨਾਲਾ ਮੁਹੰਮਦ ਸਰਫਰਾਜ਼ ਆਲਮ ਆਈਪੀਐਸ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਸੀਆਈਏ ਸਟਾਫ ਦੇ ਇੰਚਾਰਜ਼ ਇੰਸਪੈਕਟਰ ਬਲਜੀਤ ਸਿਘ ਨੂੰ ਮਿਲੀ ਸੂਚਨਾ ਦੇ ਆਧਾਰ ’ਤੇ ਸੀਆਈਏ ਸਟਾਫ ਦੇ ਇੰਸਪੈਕਟਰ ਕੁਲਦੀਪ ਸਿੰਘ ਨੇ ਪੁਲਿਸ ਪਾਰਟੀ ਨਾਲ ਬਰਨਾਲਾ-ਬਠਿੰਡਾ ਕੌਮੀ ਮਾਰਗ ’ਤੇ ਬਾਹੱਦ ਬਰਨਾਲਾ ਵਿਖੇ ਘੋੜਾ ਟਰਾਲਾ ਤੇ ਛੋਟਾ ਹਾਥੀ ਕਾਬੂ ਕਰਕੇ 75 ਬੋਰੀਆਂ ਭੁੱਕੀ ਚੂਰਾ ਪੋਸਤ ਡੋਡੇ (15 ਕੁਇੰਟਲ) ਬਰਾਮਦ ਕੀਤੀ ਹੈ। ਉਨ੍ਹਾਂ ਦੱਸਿਆ ਕਿ ਦੋਸ਼ੀ ਨਿਰਮਲ ਸਿੰਘ ਨਿੰਮਾ ਪੁੱਤਰ ਮਲਕੀਤ ਸਿੰਘ ਵਾਸੀ ਘੜੂੰਆਂ ਰੋਡ ਸੰਧੂ ਪੱਤੀ ਬਰਨਾਲਾ ਹਾਲ ਗਲੀ ਨੰਬਰ 2 ਗੁਰੂ ਤੇਗ ਬਹਾਦਰ ਨਗਰ ਬਰਨਾਲਾ ਅਤੇ ਬੇਅੰਤ ਸਿੰਘ ਬੰਟੀ ਪੁੱਤਰ ਹਰਦੇਵ ਸਿੰਘ ਵਾਸੀ ਨੇੜੇ ਘੜੂੰਆ ਚੌਂਕ ਸੰਧੂ ਪੱਤੀ ਬਰਨਾਲਾ ਨੂੰ ਗ੍ਰਿਫਤਾਰ ਕਰਕੇ ਐਨਡੀਪੀਐਸ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਜਦ ਕਿ ਜਗਸੀਰ ਸਿੰਘ ਸੀਰਾ ਫਰਾਰ ਹੈ। ਉਨ੍ਹਾਂ ਦੱਸਿਆ ਕਿ ਮੁੱਢਲੀ ਪੁੱਛਗਿੱਛ ਦੌਰਾਨ ਦੋ ਹੋਰ ਵਿਅਕਤੀ ਇੰਦਰਜੀਤ ਸਿੰਘ ਪੁੱਤਰ ਭਗਤ ਸਿੰਘ ਵਾਸੀ ਮਹਿਲ ਖੁਰਦ ਅਤੇ ਹਰਜਿੰਦਰ ਸਿੰਘ ਕਰਮਾ ਪੁੱਤਰ ਸੁਰਜੀਤ ਸਿੰਘ ਵਾਸੀ ਕਲਾਲਾ ਨੂੰ ਨਾਮਜ਼ਦ ਕਰਕੇ ਗ੍ਰਿਫਤਾਰ ਕਰ ਲਿਆ ਹੈ। ਜਿੰਨ੍ਹਾਂ ਤੋਂ ਇਕ ਬਰੀਜਾ ਕਾਰ ਬਰਾਮਦ ਕੀਤੀ ਹੈ। ਦੋਸ਼ੀ ਨਿਰਮਲ ਸਿੰਘ ਨਿੰਮਾ ਖਿਲਾਫ ਥਾਣਾ ਸਿਟੀ ਬਰਨਾਲਾ ਵਿਖੇ ਪਹਿਲਾ ਦੋ ਮੁਕੱਦਮੇ ਦਰਜ ਹਨ। ਜਦ ਕਿ ਦੋਸ਼ੀ ਬੇਅੰਤ ਸਿੰਘ ਬੰਟੀ ਖਿਲਾਫ ਥਾਣਾ ਸਿਟੀ ਬਰਨਾਲਾ ਵਿਖੇ ਅੱਠ ਮੁਕੱਦਮੇ ਦਰਜ ਹਨ। ਉਨ੍ਹਾਂ ਦੱਸਿਆ ਕਿ ਗ੍ਰਿਫਤਰ ਕੀਤੇ ਵਿਅਕਤੀਆਂ ਦਾ ਪੁਲਿਸ ਰਿਮਾਂਡ ਲੈ ਕੇ ਬਾਰੀਕੀ ’ਚ ਜਾਂਚ ਕੀਤੀ ਜਾਵੇਗੀ ਕਿ ਇਸ ਧੰਦੇ ’ਚ ਹੋਰ ਕਿੰਨੇ ਵਿਅਕਤੀ ਸ਼ਾਮਿਲ ਹਨ ਤੇ ਕਿੱਥੋ ਲਿਆ ਕੇ ਅੱਗੇ ਕਿੱਥੇ ਸਪਲਾਈ ਕਰਦੇ ਹਨ। ਉਨ੍ਹਾਂ ਦੱਸਿਆ ਕਿ ਹੋਰ ਵੀ ਵੱਡੇ ਖੁਲਾਸੇ ਹੋਣ ਦੀ ਉਮੀਦ ਜਤਾਈ ਜਾ ਰਹੀ ਹੈ। Post navigation Previous Post ਬਰਨਾਲਾ ’ਚ ਸਟੀਅਰਿੰਗ ਫੇਲ ਹੋਣ ਕਾਰਨ ਕੈਂਟਰ ’ਚ ਵੱਜੀ ਬੱਸ, ਪੰਜ ਕਿਸਾਨ ਜ਼ਖਮੀNext Postਹੰਡਿਆਇਆ ਵਿਖੇ ਨਸ਼ਾ ਤਸਕਰਾਂ ਦੇ ਨਜਾਇਜ਼ ਉਸਾਰੇ ਢਾਂਚੇ ’ਤੇ ਚੱਲਿਆ ਪੀਲਾ ਪੰਜਾ