Posted inਬਰਨਾਲਾ ਬਰਨਾਲਾ ਦੇ ਪਿੰਡ ਕੁਰੜ ਪੁੱਜੇ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾ Posted by overwhelmpharma@yahoo.co.in Apr 5, 2025 ਮਹਿਲ ਕਲਾਂ 5 ਅਪ੍ਰੈਲ (ਰਵਿੰਦਰ ਸ਼ਰਮਾ) : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਦੇ ਮਹਿਲ ਕਲਾਂ ਮਾਰਕੀਟ ਕਮੇਟੀ ਦੇ ਨਵੇਂ ਚੇਅਰਮੈਨ ਸਰਪੰਚ ਸੁਖਵਿੰਦਰ ਦਾਸ ਬਾਵਾ ਦੇ ਗ੍ਰਹਿ ਵਿਖੇ ਪਹੁੰਚਣ ’ਤੇ ਉਨ੍ਹਾਂ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ। ਪਿੰਡ ਕੁਰੜ ਵਿਖੇ ਚੇਅਰਮੈਨ ਬਾਵਾ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਪਿੰਡ ਵਾਸੀਆਂ ਵੱਲੋਂ ਵੀ ਉਨ੍ਹਾਂ ਦਾ ਗੁਲਦਸਤੇ ਭੇਟ ਕਰਕੇ ਸਨਮਾਨ ਕੀਤਾ ਗਿਆ। ਇਸ ਮੌਕੇ ਹਲਕਾ ਮਹਿਲ ਕਲਾਂ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਅਤੇ ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉਗੋਕੇ ਦੀ ਵੀ ਵਿਸ਼ੇਸ਼ ਆਗਵਾਈ ਵਿੱਚ ਸਨਮਾਨ ਕੀਤਾ ਗਿਆ। ਇਸ ਮੌਕੇ ਸਪੀਕਰ ਕੁਲਤਾਰ ਸਿੰਘ ਸੰਧਵਾ ਨੇ ਚੇਅਰਮੈਨ ਸਰਪੰਚ ਸੁਖਵਿੰਦਰ ਦਾਸ ਬਾਵਾ ਨੂੰ ਵਧਾਈ ਦਿੰਦਿਆਂ ਕਿਹਾ ਕਿ ਪਿੰਡ ਵਾਸੀਆਂ ਵੱਲੋਂ ਮਿਲ ਰਹੇ ਇੱਜ਼ਤ-ਮਾਨ ਦੇ ਲਈ ਉਹ ਹਮੇਸ਼ਾ ਰਿਣੀ ਰਹਣਗੇ। ਉਨ੍ਹਾਂ ਨੇ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਵਿਕਾਸ ਤੇ ਤਰੱਕੀ ਲਈ ਵਚਨਬੱਧ ਹੋਣ ਦੀ ਗੱਲ ਵੀ ਕੀਤੀ। Post navigation Previous Post ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਮੈਡੀਕਲ ਸਟੋਰਾਂ ਦੀ ਚੈਕਿੰਗNext Postਜਿਸ ਸਕੂਲ ’ਚ ਪਿਤਾ ਕਰਦਾ ਹੈ ਦਿਹਾੜੀ, ਉਸੇ ਸਕੂਲ ’ਚ ਧੀ ਆਈ ਮੈਰਿਟ ਸੂਚੀ ’ਚ