ਸਪੋਰਟਸ ਵਿੰਗ ਸਕੂਲਾਂ ਵਿਚ ਖਿਡਾਰੀਆਂ ਨੂੰ ਦਾਖਲ ਕਰਨ ਲਈ ਟਰਾਇਲ 8 ਅਤੇ 9 ਅਪ੍ਰੈਲ ਨੂੰ

ਬਰਨਾਲਾ, 6 ਅਪ੍ਰੈਲ (ਰਵਿੰਦਰ ਸ਼ਰਮਾ)ਖੇਡ ਵਿਭਾਗ ਪੰਜਾਬ ਵੱਲੋਂ ਸਾਲ 2025-26 ਸੈਸ਼ਨ ਲਈ ਸਪੋਰਟਸ ਵਿੰਗ ਸਕੂਲਾਂ ਵਿਚ ਹੋਣਹਾਰ ਖਿਡਾਰੀਆਂ/ਖਿਡਾਰਨਾਂ ਨੂੰ ਦਾਖਲ ਕਰਨ ਲਈ ਅਥਲੈਟਿਕ,  ਕਿੱਕ ਬਾਕਸਿੰਗ, ਫੁੱਟਬਾਲ, , ਵੇਟਲਿਫਟਿੰਗ, ਕੁਸ਼ਤੀ, ਕਬੱਡੀ ਟਰਾਇਲ ਬਾਬਾ ਕਾਲਾ ਮਹਿਰ ਸਟੇਡੀਅਮ ਬਰਨਾਲਾ ਵਿਖੇ ਅਤੇ ਵਾਲੀਬਾਲ ਲਈ ਕਰਮ ਸਿੰਘ ਸਟੇਡੀਅਮ ਬਡਬਰ ਵਿਖੇ ਅਤੇ ਟੇਬਲ—ਟੈਨਿਸ , ਬੈਡਮਿੰਟਨ ਦੇ ਚੋਣ ਟਰਾਇਲ ਐਲ.ਬੀ.ਐਸ ਕਾਲਜ ਬਰਨਾਲਾ ਹੋਣੇ ਹਨ।
ਜ਼ਿਲ੍ਹਾ ਖੇਡ ਅਫ਼ਸਰ ਮੈਡਮ ਉਮੇਸ਼ਵਰੀ ਸ਼ਰਮਾ ਨੇ ਦੱਸਿਆ ਕਿ ਸਾਰੇ ਨਿਸ਼ਚਿਤ ਸਥਾਨਾਂ ‘ਤੇ ਮਿਤੀ 08-04-2025 ਨੂੰ ਲੜਕੀਆਂ ਅਤੇ ਮਿਤੀ 09-04-2025 ਨੂੰ ਲੜਕਿਆਂ ਦੇ ਟਰਾਇਲ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ ਜਿਸ ਦੀਆਂ ਸ਼ਰਤਾਂ ਹਨ। ਸਪੋਰਟਸ ਵਿੰਗਾਂ ਲਈ ਖਿਡਾਰੀ/ਖਿਡਾਰਨ ਦਾ ਜਨਮ ਅੰਡਰ—14 ਲਈ 1—1—2012, ਅੰਡਰ—17 ਲਈ 1—1—2009, ਅੰਡਰ—19 ਲਈ 1—1—2007 ਜਾਂ ਇਸ ਤੋਂ ਬਾਅਦ ਦਾ ਹੋਣਾ ਚਾਹੀਦਾ ਹੈ। ਖਿਡਾਰੀ ਸਰੀਰਕ ਤੌਰ ‘ਤੇ ਅਤੇ ਮੈਡੀਕਲੀ ਫਿੱਟ ਹੋਵੇ। ਖਿਡਾਰੀ ਵੱਲੋਂ ਜ਼ਿਲ੍ਹਾ ਪੱਧਰ ਮੁਕਾਬਲਿਆਂ ਵਿਚ ਪਹਿਲੀਆਂ ਤਿੰਨ ਪੁਜੀਸ਼ਾਨਾਂ ਵਿਚੋਂ ਕੋਈ ਇਕ ਪੁਜੀਸ਼ਨ ਪ੍ਰਾਪਤ ਕੀਤੀ ਹੋਵੇ ਜਾਂ ਉਸ ਵੱਲੋਂ ਸਟੇਟ ਪੱਧਰ ਕੰਪੀਟੀਸ਼ਨ ਵਿਚ ਭਾਗ ਲਿਆ ਹੋਵੇ। ਇਸ ਤੋਂ ਇਲਾਵਾ ਟਰਾਇਲ ਦੇ ਆਧਾਰ ‘ਤੇ ਨਵੇਂ ਖਿਡਾਰੀ ਵੀ ਵਿਚਾਰੇ ਜਾ ਸਕਦੇ ਹਨ। 2) ਸਪੋਰਟਸ ਵਿੰਗ ਵਿਚ ਦਾਖਲਾ ਲੈਣ ਦਾ ਚਾਹਵਾਨ ਖਿਡਾਰੀ ਬਰਨਾਲਾ ਜ਼ਿਲ੍ਹੇ ਨਾਲ ਹੀ ਸਬੰਧ ਰੱਖਦਾ ਹੋਵੇ।  3) ਚੁਣੇ ਗਏ ਡੇ—ਸਕਾਲਰ ਖਿਡਾਰੀਆਂ ਨੂੰ 125/— ਰੁਪਏ ਪ੍ਰਤੀ ਦਿਨ, ਪ੍ਰਤੀ ਖਿਡਾਰੀ ਦੀ ਦਰ ਨਾਲ ਖੁਰਾਕ/ ਰਿਫਰੈਸ਼ਮੈਂਟ,  ਅਤੇ ਕੋਚਿੰਗ ਮੁਹੱਈਆ ਕਰਵਾਈ ਜਾਵੇਗੀ। 4) ਯੋਗ ਖਿਡਾਰੀ ਉਪਰੋਕਤ ਦਰਸਾਈਆਂ ਮਿਤੀਆਂ ਨੂੰ ਸਬੰਧਤ ਟਰਾਇਲ ਸਥਾਨ ਉਤੇ ਸਵੇਰੇ ਠੀਕ 8:00 ਵਜੇ ਰਜਿਸਟਰੇਸ਼ਨ ਲਈ ਰਿਪੋਰਟ ਕਰਨ।
ਉਨ੍ਹਾਂ ਕਿਹਾ ਕਿ ਦਾਖਲਾ ਫਾਰਮ ਨਿਰਧਾਰਤ ਮਿਤੀ ਨੂੰ ਟਰਾਇਲ ਸਥਾਨ ਉਤੇ ਜਾਂ ਇਸ ਤੋਂ ਪਹਿਲਾਂ ਜ਼ਿਲ੍ਹਾ ਖੇਡ ਦਫਤਰ ਬਰਨਾਲਾ ਤੋਂ ਮੁਫਤ ਲਏ ਜਾ ਸਕਦੇ ਹਨ। ਭਾਗ ਲੈਣ ਵਾਲੇ ਖਿਡਾਰੀ ਆਪਣੇ ਜਨਮ ਅਤੇ ਖੇਡ ਪ੍ਰਾਪਤੀਆਂ ਦੇ ਅਸਲ ਸਰਟੀਫਿਕੇਟ ਅਤੇ ਉਨ੍ਹਾਂ ਦੀਆਂ ਕਾਪੀਆਂ ਸਮੇਤ 2 ਤਾਜ਼ਾ ਪਾਸਪੋਰਟ ਸਾਈਜ ਫੋਟੋਗ੍ਰਾਫ ਲੈ ਕੇ ਆਉਣ। ਟਰਾਇਲਾਂ ਵਿਚ ਭਾਗ ਲੈਣ ਲਈ ਖਿਡਾਰੀਆਂ/ਖਿਡਾਰਨਾਂ ਨੂੰ ਵਿਭਾਗ ਵੱਲੋਂ ਕੋਈ ਟੀ.ਏ./ਡੀ.ਏ. ਨਹੀਂ ਦਿੱਤਾ ਜਾਵੇਗਾ।

Comments

No comments yet. Why don’t you start the discussion?

Leave a Reply

Your email address will not be published. Required fields are marked *

This site uses Akismet to reduce spam. Learn how your comment data is processed.