Posted inਬਰਨਾਲਾ ਬਰਨਾਲਾ ਜ਼ਿਲ੍ਹੇ ’ਚ ਪੁੱਜੇ ਸਪੀਕਰ ਕੁਲਤਾਰ ਸਿੰਘ ਸੰਧਵਾ, ਨਸ਼ਿਆਂ ਖ਼ਿਲਾਫ਼ ਮੁਹਿੰਮ ’ਚ ਮੰਗਿਆ ਸਹਿਯੋਗ Posted by overwhelmpharma@yahoo.co.in Apr 6, 2025 – ਸਪੀਕਰ ਸੰਧਵਾ ਨੇ ਮਾਰਕੀਟ ਕਮੇਟੀ ਚੇਅਰਮੈਨ ਸੁਖਵਿੰਦਰ ਦਾਸ ਬਾਵਾ ਦੇ ਤਾਜਪੋਸ਼ੀ ਸਮਾਗਮ ‘ਚ ਕੀਤੀ ਸ਼ਿਰਕਤ – ਸੰਸਦ ਮੈਂਬਰ ਮੀਤ ਹੇਅਰ, ਵਿਧਾਇਕ ਕੁਲਵੰਤ ਪੰਡੋਰੀ, ਵਿਧਾਇਕ ਲਾਭ ਉੱਗੋਕੇ ਵੀ ਰਹੇ ਮੌਜੂਦ – ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਾਟਕ ਦਾ ਮੰਚਨ, ਜਾਗਰੂਕਤਾ ਵੈਨਾਂ ਰਵਾਨਾ ਬਰਨਾਲਾ/ਮਹਿਲ ਕਲਾਂ, 6 ਅਪ੍ਰੈਲ (ਰਵਿੰਦਰ ਸ਼ਰਮਾ) : ਪੰਜਾਬ ਵਿਧਾਨ ਸਭਾ ਦੇ ਸਪੀਕਰ ਕਰਤਾਰ ਸਿੰਘ ਸੰਧਵਾ ਮਹਿਲ ਕਲਾਂ ਮਾਰਕੀਟ ਕਮੇਟੀ ਦਫ਼ਤਰ ਵਿਖੇ ਨਵੇਂ ਚੇਅਰਮੈਨ ਸਰਪੰਚ ਸੁਖਵਿੰਦਰ ਦਾਸ ਬਾਵਾ ਦੀ ਤਾਜਪੋਸ਼ੀ ਲਈ ਪੁੱਜੇ। ਇਸ ਮੌਕੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ, ਹਲਕਾ ਵਿਧਾਇਕ ਅਤੇ ਚੇਅਰਮੈਨ ਵਿਸ਼ੇਸ਼ ਅਧਿਕਾਰ ਕਮੇਟੀ ਵਿਧਾਨ ਸਭਾ ਕੁਲਵੰਤ ਸਿੰਘ ਪੰਡੋਰੀ ਅਤੇ ਵਿਧਾਇਕ ਭਦੌੜ ਲਾਭ ਸਿੰਘ ਉੱਗੋਕੇ ਵੀ ਮੌਜੂਦ ਸਨ। ਇਸ ਮੌਕੇ ਸਪੀਕਰ ਸੰਧਵਾਂ ਨੇ ਚੇਅਰਮੈਨ ਬਾਵਾ ਨੂੰ ਮੁਬਾਰਕਬਾਦ ਅਤੇ ਸ਼ੁੱਭ ਕਾਮਨਾਵਾਂ ਦਿੱਤੀਆਂ। ਇਸ ਮੌਕੇ ਸੰਬੋਧਨ ਕਰਦੇ ਹੋਏ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਉਹਨਾਂ ਨੂੰ ਮਾਰਕੀਟ ਕਮੇਟੀ ਦੇ ਚੇਅਰਮੈਨ ਵਜੋਂ ਸੌਂਪੀ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਉਣ। ਉਹਨਾਂ ਆਸ ਪ੍ਰਗਟ ਕੀਤੀ ਕਿ ਉਹ ਹਲਕਾ ਮਹਿਲ ਕਲਾਂ ਦੇ ਕਿਸਾਨਾਂ, ਮਜ਼ਦੂਰਾਂ, ਕਿਰਤੀ ਵਰਗ ਪ੍ਰਤੀ ਆਪਣੀ ਜ਼ਿੰਮੇਵਾਰੀ ਪੂਰੀ ਸੇਵਾ ਭਾਵਨਾ ਨਾਲ ਨਿਭਾਉਣਗੇ। ਇਸ ਮੌਕੇ ਉਨ੍ਹਾਂ ਪੰਜਾਬ ਸਰਕਾਰ ਦੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਲਈ ਸਹਿਯੋਗ ਮੰਗਿਆ। ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਹਲਕੇ ਦੇ ਵਿਕਾਸ ਲਈ ਫੰਡਾਂ ਦੀ ਕੋਈ ਤੋਟ ਨਹੀਂ ਆਉਣ ਦਿੱਤੀ ਜਾ ਰਹੀ, ਜਿਸ ਨਾਲ ਵਿਆਪਕ ਵਿਕਾਸ ਕਾਰਜ ਕਰਾਏ ਜਾ ਰਹੇ ਹਨ। ਇਸ ਮੌਕੇ ਉਨ੍ਹਾਂ ਚੇਅਰਮੈਨ ਬਾਵਾ ਨੂੰ ਮੁਬਾਰਕਬਾਦ ਦਿੱਤੀ। ਇਸ ਮੌਕੇ ਮਸਤਾਨੇ ਗਰੁੱਪ ਵਲੋਂ ਨਸ਼ਿਆਂ ਵਿਰੁੱਧ ਨਾਟਕ ਵੀ ਖੇਡਿਆ ਗਿਆ ਅਤੇ ਨਸ਼ਿਆਂ ਵਿਰੁੱਧ ਜਾਗਰੂਕਤਾ ਵੈਨਾਂ ਵੀ ਰਵਾਨਾ ਕੀਤੀਆਂ ਗਈਆਂ। ਇਸ ਤੋਂ ਪਹਿਲਾਂ ਪਿੰਡ ਕੁਰੜ ਵਿਖੇ ਚੇਅਰਮੈਨ ਬਾਵਾ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਪਿੰਡ ਵਾਸੀਆਂ ਵੱਲੋਂ ਉਨ੍ਹਾਂ ਦਾ ਗੁਲਦਸਤੇ ਭੇਟ ਕਰਕੇ ਸਨਮਾਨ ਕੀਤਾ ਗਿਆ। ਇਸ ਮੌਕੇ ਹਲਕਾ ਮਹਿਲ ਕਲਾਂ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਅਤੇ ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉਗੋਕੇ ਦੀ ਵੀ ਆਗਵਾਈ ਵਿੱਚ ਉਨ੍ਹਾਂ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਸਪੀਕਰ ਕਰਤਾਰ ਸਿੰਘ ਸੰਧਵਾ ਨੇ ਚੇਅਰਮੈਨ ਸਰਪੰਚ ਸੁਖਵਿੰਦਰ ਦਾਸ ਬਾਵਾ ਅਤੇ ਪਿੰਡ ਵਾਸੀਆਂ ਨੂੰ ਵਧਾਈ ਦਿੱਤੀ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਟੀ ਬੈਨਿਥ, ਐੱਸ ਐੱਸ ਪੀ ਮੁਹੰਮਦ ਸਰਫਰਾਜ਼ ਆਲਮ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸਤਵੰਤ ਸਿੰਘ, ਐੱਸਡੀਐਮ ਹਰਕੰਵਲਜੀਤ ਸਿੰਘ, ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਆਗੂ ਸੋਨੀਆ ਮਾਨ, ਵੱਖ ਵੱਖ ਚੇਅਰਮੈਨ ਅਤੇ ਪਤਵੰਤੇ ਹਾਜ਼ਰ ਸਨ। Post navigation Previous Post ਤਰਕਸ਼ੀਲ ਸੁਸਾਇਟੀ ਪੰਜਾਬ ਦਾ ਦੋ ਰੋਜ਼ਾ ਸੂਬਾ ਡੈਲੀਗੇਟ ਇਜਲਾਸ ਸ਼ੁਰੂNext Post131 ਦਿਨਾਂ ਬਾਅਦ ਜਗਜੀਤ ਡੱਲੇਵਾਲ ਨੇ ਖ਼ਤਮ ਕੀਤੀ ਭੁੱਖ ਹੜਤਾਲ