ਅਧਿਆਪਕਾਂ ’ਤੇ ਲਾਠੀਚਾਰਜ ਦੇ ਰੋਸ ਵਜੋਂ ਐੱਮ.ਪੀ. ਮੀਤ ਹੇਅਰ ਦੀ ਰਿਹਾਇਸ਼ ਦਾ ਕੀਤਾ ਘਿਰਾਓ

ਬਰਨਾਲਾ, 6 ਅਪ੍ਰੈਲ (ਰਵਿੰਦਰ ਸ਼ਰਮਾ) : ਬਠਿੰਡਾ ਜ਼ਿਲ੍ਹੇ ’ਚ ਆਦਰਸ਼ ਸਕੂਲ ਦੇ ਅਧਿਆਪਕਾਂ ਦੀ ਤਨਖਾਹ ਨੂੰ ਲੈ ਕੇ ਚੱਲ ਰਹੇ ਧਰਨੇ ’ਤੇ ਪੁਲਿਸ ਦੁਆਰਾ ਲਾਠੀਚਾਰਜ ਕੀਤੇ ਜਾਣ ਦੇ ਵਿਰੋਧ ਵਿੱਚ ਅੱਜ ਬਰਨਾਲਾ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦੇ ਘਰ ਦੇ ਬਾਹਰ ਪ੍ਰਦਰਸ਼ਨ ਕੀਤਾ। ਕਿਸਾਨ ਆਗੂ ਬਲੌਰ ਸਿੰਘ ਛੰਨਾ, ਜਰਨੈਲ ਸਿੰਘ ਅਤੇ ਭਦਰ ਚਮਕੌਰ ਸਿੰਘ ਨੇ ਦੱਸਿਆ ਕਿ ਬਠਿੰਡਾ ਦੇ ਰਾਮਪੁਰਾ ਖੇਤਰ ਦੇ ਪਿੰਡ ਚਾਉਕੇ ਵਿੱਚ ਆਦਰਸ਼ ਸਕੂਲ ਦੇ ਅਧਿਆਪਕ ਆਪਣੀ ਤਨਖਾਹ ਨਾ ਮਿਲਣ ਦੇ ਵਿਰੋਧ ਵਿੱਚ ਧਰਨਾ ਦੇ ਰਹੇ ਸਨ। ਕਿਸਾਨ ਜਥੇਬੰਦੀ ਵੀ ਉਨ੍ਹਾਂ ਦੇ ਸਮਰਥਨ ਵਿੱਚ ਸ਼ਾਮਲ ਸੀ। ਇਸ ਦੌਰਾਨ ਪੁਲਿਸ ਨੇ ਧੱਕਾ-ਮੁੱਕੀ ਕਰਦਿਆਂ ਲਾਠੀਚਾਰਜ ਕਰ ਦਿੱਤਾ। ਕਿਸਾਨ ਆਗੂਆਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਸਰਕਾਰ ਅਤੇ ਪੁਲਿਸ ਨੇ ਇਸ ਮਾਮਲੇ ਵਿੱਚ ਮੁਆਫੀ ਨਹੀਂ ਮੰਗੀ ਤਾਂ ਪੂਰੇ ਸੂਬੇ ਵਿੱਚ ਵੱਡਾ ਅੰਦੋਲਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨ ਲਈ ਤਿਆਰ ਰਹਿਣਾ ਚਾਹੀਦਾ ਹੈ। ਆਗੂਆਂ ਨੇ ਦੋਸ਼ ਲਾਇਆ ਕਿ ਆਪ ਸਰਕਾਰ ਸ਼ਾਂਤਮਈ ਢੰਗ ਨਾਲ ਧਰਨਾ ਦੇ ਰਹੇ ਕਿਸਾਨਾਂ ਨਾਲ ਧੱਕਾ ਕਰ ਰਹੀ ਹੈ, ਜੋ ਸਵੀਕਾਰ ਨਹੀਂ ਕੀਤਾ ਜਾਵੇਗਾ।

Comments

No comments yet. Why don’t you start the discussion?

Leave a Reply

Your email address will not be published. Required fields are marked *

This site uses Akismet to reduce spam. Learn how your comment data is processed.