Posted inਬਰਨਾਲਾ ਪੰਜਾਬ ਸਿੱਖਿਆ ਕ੍ਰਾਂਤੀ : ਸੰਸਦ ਮੈਂਬਰ ਮੀਤ ਹੇਅਰ ਵਲੋਂ 82.89 ਲੱਖ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੇ ਉਦਘਾਟਨ Posted by overwhelmpharma@yahoo.co.in Apr 7, 2025 – ਸੂਬਾ ਸਰਕਾਰ ਵਲੋਂ ਬੁਨਿਆਦੀ ਢਾਂਚੇ ਵਿੱਚ ਲਿਆਂਦਾ ਜਾ ਰਿਹਾ ਹੈ ਵੱਡਾ ਸੁਧਾਰ : ਮੀਤ ਹੇਅਰ – ਸਕੂਲਾਂ ਵਿੱਚ ਨਵੇਂ ਕਮਰਿਆਂ ਅਤੇ ਚਾਰਦੀਵਾਰੀ ਦੇ ਕੰਮਾਂ ਨਾਲ ਬਦਲੀ ਨੁਹਾਰ – ਪਿੰਡ ਵਾਸੀਆਂ, ਮਾਪਿਆਂ ਅਤੇ ਵਿਦਿਆਰਥੀਆਂ ਨੇ ਪੰਜਾਬ ਸਰਕਾਰ ਦਾ ਕੀਤਾ ਧੰਨਵਾਦ ਬਰਨਾਲਾ, 7 ਅਪ੍ਰੈਲ (ਰਵਿੰਦਰ ਸ਼ਰਮਾ) : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਵਿਕਾਸਪੱਖੀ ਸੋਚ ਤਹਿਤ ਅਤੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਸੂਬੇ ਭਰ ਵਿਚ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਕਰੋੜਾਂ ਦੇ ਪ੍ਰੋਜੈਕਟ ‘ਪੰਜਾਬ ਸਿੱਖਿਆ ਕ੍ਰਾਂਤੀ ਨਾਲ ਬਦਲਦਾ ਪੰਜਾਬ’ ਮੁਹਿੰਮ ਤਹਿਤ ਵਿਦਿਆਰਥੀਆਂ ਨੂੰ ਸਮਰਪਿਤ ਕੀਤੇ ਜਾ ਰਹੇ ਹਨ। ਇਸੇ ਮੁਹਿੰਮ ਤਹਿਤ ਅੱਜ ਜ਼ਿਲ੍ਹਾ ਬਰਨਾਲਾ ਵਿੱਚ ਲੋਕ ਸਭਾ ਮੈਂਬਰ ਸੰਗਰੂਰ ਗੁਰਮੀਤ ਸਿੰਘ ਮੀਤ ਹੇਅਰ ਵਲੋਂ ਵੱਖ ਵੱਖ ਸਕੂਲਾਂ ਵਿਚ 82 ਲੱਖ ਤੋਂ ਵੱਧ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ। ਉਨ੍ਹਾਂ ਸਰਕਾਰੀ ਪ੍ਰਾਇਮਰੀ ਸਕੂਲ ਪੱਤੀ ਸੇਖਵਾਂ ਵਿੱਚ 11.26 ਲੱਖ ਦੀ ਲਾਗਤ ਨਾਲ ਚਾਰਦੀਵਾਰੀ ਦਾ ਕੰਮ ਮੁਕੰਮਲ ਹੋਣ ‘ਤੇ ਉਦਘਾਟਨ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਸਰਕਾਰ ਮਿਡਲ ਸਕੂਲ ਪੱਤੀ ਸੇਖਵਾਂ ਵਿੱਚ 11.82 ਲੱਖ ਦੀ ਲਾਗਤ ਨਾਲ ਕਮਰੇ ਅਤੇ ਚਾਰਦੀਵਾਰੀ ਦੇ ਕੰਮ ਦਾ ਉਦਘਾਟਨ ਕੀਤਾ। ਉਨ੍ਹਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਰਨਾਲਾ ਲੜਕੀਆਂ ਵਿਚ 38.66 ਲੱਖ ਦੀ ਲਾਗਤ ਵਾਲੇ ਚਾਰਦੀਵਾਰੀ ਦੇ ਕੰਮ, ਜਮਾਤ ਦੇ ਕਮਰਿਆਂ ਦੇ ਕੰਮ ਦਾ ਉਦਘਾਟਨ ਕੀਤਾ। ਇਸੇ ਤਰ੍ਹਾਂ ਸਰਕਾਰੀ ਪ੍ਰਾਇਮਰੀ ਸਕੂਲ ਬਾਜਵਾ ਪੱਤੀ ਵਿੱਚ 21.15 ਲੱਖ ਦੀ ਲਾਗਤ ਨਾਲ ਕਮਰਿਆਂ, ਪਖਾਨਿਆਂ, ਚਾਰ ਦੀਵਾਰੀ ਦੇ ਕੰਮ ਦਾ ਉਦਘਾਟਨ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਵਿੱਚ ਕਰੋੜਾਂ ਰੁਪਏ ਦੇ ਪ੍ਰੋਜੈਕਟ ਨੇਪਰੇ ਚਾੜੇ ਜਾ ਰਹੇ ਹਨ, ਇਸ ਨਾਲ ਜਿੱਥੇ ਸਕੂਲਾਂ ਦਾ ਬੁਨਿਆਦੀ ਢਾਂਚਾ ਮਜ਼ਬੂਤ ਹੋਵੇਗਾ, ਓਥੇ ਸਿੱਖਿਆ ਦਾ ਮਿਆਰ ਹੋਰ ਉੱਚਾ ਹੋਵੇਗਾ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਪ੍ਰਾਈਵੇਟ ਸਕੂਲਾਂ ਦੀ ਤਰਜ਼ ‘ਤੇ ਸਹੂਲਤਾਂ ਮੁਹਈਆ ਕਰਾਈਆਂ ਜਾ ਰਹੀਆਂ ਹਨ, ਜਿਸ ਸਦਕਾ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਪੜ੍ਹਾਈ ਅਤੇ ਖੇਡਾਂ ਦੇ ਖੇਤਰ ਵਿਚ ਮੱਲਾਂ ਮਾਰ ਰਹੇ ਹਨ। ਉਨ੍ਹਾਂ ਕਿਹਾ ਪੰਜਾਬ ਸਰਕਾਰ ਸਿੱਖਿਆ ਕ੍ਰਾਂਤੀ ਲਈ ਵਚਨਬੱਧ ਹੈ। ਸਕੂਲਾਂ ਵਿੱਚ ਸਕਿਓਰਿਟੀ ਗਾਰਡ, ਸਫ਼ਾਈ ਸੇਵਕਾਂ ਦੀ ਭਰਤੀ ਕੀਤੀ ਗਈ ਹੈ। ਸਕੂਲ ਵਿੱਚ ਵਾਈ ਫਾਈ ਦੀ ਸਹੂਲਤ ਦਿੱਤੀ ਗਈ ਹੈ। ਇਸ ਮੌਕੇ ਸਰਕਾਰੀ ਮਿਡਲ ਸਕੂਲ ਪੱਤੀ ਸੇਖਵਾਂ ਦੀ ਵਿਦਿਆਰਥਣ ਗੁਰਲੀਨ ਕੌਰ ਨੇ ਕਿਹਾ ਕਿ ਉਨ੍ਹਾਂ ਦੇ ਸਕੂਲ ਵਿਚ ਸਰਕਾਰ ਵਲੋਂ ਜਮਾਤਾਂ ਅਤੇ ਚਾਰਦੀਵਾਰੀ ਦਾ ਕੰਮ ਕਰਾਇਆ ਗਿਆ ਹੈ, ਜਿਸ ਨਾਲ ਸਕੂਲ ਦੀ ਦਿੱਖ ਬਦਲ ਗਈ ਹੈ। ਸਕੂਲ ਦੇ ਅਧਿਆਪਕ ਸਾਰੇ ਵਿਦਿਆਰਥੀਆਂ ਨੂੰ ਬੜੀ ਮਿਹਨਤ ਨਾਲ ਪੜ੍ਹਾਉਂਦੇ ਹਨ ਤੇ ਨਤੀਜੇ ਵੀ ਵਧੀਆ ਆਉਂਦੇ ਹਨ। ਇਸ ਮੌਕੇ ਪੱਤੀ ਸੇਖਵਾਂ ਦੇ ਪੰਚ ਜਸਪਾਲ ਸਿੰਘ ਨੇ ਕਿਹਾ ਕਿ ਉਸਦੇ ਦੋਵੇਂ ਬੱਚੇ ਸਰਕਾਰੀ ਪ੍ਰਾਇਮਰੀ ਸਕੂਲ ਪੱਤੀ ਸੇਖਵਾਂ ਵਿੱਚ ਪੜ੍ਹਦੇ ਹਨ ਅਤੇ ਸਕੂਲ ਵਿਚ ਬੜੀ ਵਧੀਆ ਪੜ੍ਹਾਈ ਹੁੰਦੀ ਹੈ। ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਵਿੱਚ ਖੁਸ਼ੀ ਦੀ ਲਹਿਰ ਹੈ ਕਿਉੰਕਿ ਜ਼ਿਲ੍ਹਾ ਬਰਨਾਲਾ ਵਿੱਚ ਸਿੱਖਿਆ ਕ੍ਰਾਂਤੀ ਮੁਹਿੰਮ ਦਾ ਆਗਾਜ਼ ਉਨ੍ਹਾਂ ਦੇ ਪਿੰਡ ਦੇ ਸਕੂਲ ਤੋਂ ਹੋ ਰਿਹਾ ਹੈ। ਇਸ ਮੌਕੇ ਸਵਰਾਜ ਸਿੰਘ ਭੱਠਲ ਬਲਾਕ ਸਮਿਤੀ ਮੈਂਬਰ ਨੇ ਕਿਹਾ ਕਿ ਪੱਤੀ ਸੇਖਵਾਂ ਦੇ ਮਿਡਲ ਸਕੂਲ ਵਿੱਚ ਕਮਰੇ ਅਤੇ ਚਾਰਦੀਵਾਰੀ ਦਾ ਮਿਆਰੀ ਕੰਮ ਹੋਇਆ ਹੈ ਤੇ ਸਕੂਲਾਂ ਦੇ ਬੁਨਿਆਦੀ ਢਾਂਚੇ ਵਿੱਚ ਬਹੁਤ ਸੁਧਾਰ ਹੋਇਆ ਹੈ ਜਿਸ ਲਈ ਉਹ ਪੰਜਾਬ ਸਰਕਾਰ ਦਾ ਧੰਨਵਾਦ ਕਰਦੇ ਹਨ। ਇਸ ਮੌਕੇ ਚੇਅਰਮੈਨ ਨਗਰ ਸੁਧਾਰ ਟਰੱਸਟ ਰਾਮ ਤੀਰਥ ਮੰਨਾ, ਚੇਅਰਮੈਨ ਪਰਮਿੰਦਰ ਸਿੰਘ ਭੰਗੂ, ਹਰਿੰਦਰ ਸਿੰਘ ਧਾਲੀਵਾਲ, ਜ਼ਿਲ੍ਹਾ ਸਿੱਖਿਆ ਅਫ਼ਸਰ ਇੰਦੂ ਸਿਮਕ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਮੈਡਮ ਨੀਰਜਾ, ਜ਼ਿਲ੍ਹਾ ਸਿੱਖਿਆ ਕੋਆਰਡੀਨੇਟਰ ਸਤਨਾਮ ਸਿੰਘ ਫਤਹਿ, ਅਧਿਆਪਕ, ਵਿਦਿਆਰਥੀ, ਮਾਪੇ ਤੇ ਪਤਵੰਤੇ ਹਾਜ਼ਰ ਸਨ। ਕਰੋੜਾਂ ਦੇ ਪ੍ਰੋਜੈਕਟਾਂ ਨਾਲ ਬਰਨਾਲਾ ਸ਼ਹਿਰ ਦੀ ਬਦਲੀ ਜਾ ਰਹੀ ਹੈ ਨੁਹਾਰ ਸੰਸਦ ਮੈਂਬਰ ਮੀਤ ਹੇਅਰ ਨੇ ਮੀਡੀਆ ਨਾਲ ਗੱਲ ਕਰਦੇ ਹੋਏ ਕਿਹਾ ਕਿ ਬਰਨਾਲਾ ਸ਼ਹਿਰ ਵਿੱਚ ਕੂੜੇ ਦੇ ਨਿਬੇੜੇ ਲਈ ਕਰੋੜਾਂ ਦੇ ਪ੍ਰੋਜੈਕਟ ਲਿਆਂਦੇ ਗਏ ਹਨ। ਉਨ੍ਹਾਂ ਕਿਹਾ ਕਿ ਅਨਾਜ ਮੰਡੀ ਨੇੜੇ ਕੂੜਾ ਡੰਪ ਖਤਮ ਕੀਤਾ ਜਾ ਰਿਹਾ ਹੈ। ਨਗਰ ਕੌਂਸਲ ਨੂੰ ਕੂੜਾ ਚੁੱਕਣ ਵਾਲੀਆਂ ਨਵੀਆਂ ਗੱਡੀਆਂ ਦਿੱਤੀਆਂ ਗਈਆਂ ਹਨ। ਸ਼ਹਿਰ ਦੇ ਚੌਂਕਾਂ ਦਾ ਸੁੰਦਰੀਕਰਨ ਕੀਤਾ ਗਿਆ ਹੈ। ਜਲ ਸਪਲਾਈ ਦੀਆਂ ਪਾਈਪਾਂ ਪਾਉਣ ਦਾ ਪ੍ਰੋਜੈਕਟ ਲਿਆਂਦਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਉਪਰਾਲੇ ਸੜਕ ਸੁਰੱਖਿਆ ਫੋਰਸ ਕਰਕੇ l ਪੰਜਾਬ ਵਿੱਚ ਸ਼ਾਹਰਾਹਾਂ ‘ਤੇ ਹੋਣ ਵਾਲੀਆਂ ਮੌਤਾਂ ਦੀ ਦਰ ਘੱਟ ਕੇ 50 ਫੀਸਦੀ ਹੋਈ ਹੈ ਅਤੇ ਇਸ ਉਪਰਾਲੇ ਸ਼ਲਾਘਾ ਕੇਂਦਰੀ ਮੰਤਰੀ ਨਿਤਿਨ ਗਡਕਰੀ ਵਲੋਂ ਸੰਸਦ ਵਿੱਚ ਕੀਤੀ ਗਈ। Post navigation Previous Post ਅੰਮ੍ਰਿਤ ਸਿੰਘ ਢਿੱਲਵਾਂ ਨੇ ਮਾਰਕੀਟ ਕਮੇਟੀ ਭਦੌੜ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆNext Postਬਰਨਾਲਾ ਤੋਂ ਅਗਵਾ 2 ਸਾਲ ਦਾ ਬੱਚਾ ਲੁਧਿਆਣਾ ਦੇ ਹਸਪਤਾਲ ਵਿੱਚੋਂ ਬਰਾਮਦ, ਔਰਤ ਸਮੇਤ 9 ਮੁਲਜ਼ਮ ਗ੍ਰਿਫ਼ਤਾਰ